ਪੰਜਾਬ ਦੇ ਲੁਧਿਆਣਾ ਜਿਲ੍ਹੇ ਵਿੱਚ ਹੁਣ ਲੋਕਾਂ ਨੇ ਹੀ ਸਨੈਚਰਾਂ ਨੂੰ ਫੜਨਾ ਸ਼ੁਰੂ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਸਨੈਚਰਾਂ ਨੂੰ ਲੋਕਾਂ ਨੇ ਕਾਬੂ ਕਰ ਲਿਆ। ਦੋਸ਼ੀ ਇਕ ਬੇਸਹਾਰਾ ਵਿਅਕਤੀ ਦਾ ਮੋਬਾਈਲ ਖੋਹ ਕੇ ਭੱਜ ਰਹੇ ਸਨ। ਇਸ ਦੌਰਾਨ ਲੋਕਾਂ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਫੜ ਲਿਆ। ਦੱਸਿਆ ਜਾ ਰਿਹਾ ਹੈ ਕਿ ਲੋਕਾਂ ਨੇ ਬਦਮਾਸ਼ਾਂ ਦੇ ਕਬਜ਼ੇ ‘ਚੋਂ ਮੋਬਾਈਲ ਵੀ ਬਰਾਮਦ ਕੀਤੇ ਹਨ। ਜਿਸ ਵਿਅਕਤੀ ਦਾ ਮੋਬਾਈਲ ਸੀ ਉਸਨੂੰ ਵਾਪਸ ਕਰ ਦਿੱਤ ਗਿਆ। ਘਟਨਾ ਭਗਤ ਸਿੰਘ ਕਲੋਨੀ ਦੀ ਦੱਸੀ ਜਾ ਰਹੀ ਹੈ।
ਚੋਰ ਨੂੰ ਫੜ੍ਹ ਲੋਕਾਂ ਨੇ ਖੁਦ ਕਾਨੂੰਨ ਆਪਣੇ ਹੱਥਾਂ ਵਿੱਚ ਲੈ ਲਿਆ। ਲੋਕਾਂ ਨੇ ਲੁਟੇਰਿਆਂ ਦੀ ਇਸ ਹੱਦ ਤੱਕ ਕੁੱਟਮਾਰ ਕੀਤੀ ਕਿ ਉਨ੍ਹਾਂ ਦੀ ਜਾਨ ਵੀ ਜਾ ਸਕਦੀ ਸੀ। ਵੀਡੀਓ ‘ਚ ਜਿਸ ਤਰ੍ਹਾਂ ਕਥਿਤ ਦੋਸ਼ੀਆਂ ਦੀ ਕੁੱਟਮਾਰ ਕਰਦੇ ਹੋਏ ਲੋਕ ਦਿਖਾਈ ਦੇ ਰਹੇ ਹਨ, ਉਸ ਤੋਂ ਜ਼ਾਹਿਰ ਹੁੰਦਾ ਹੈ ਕਿ ਕਿਤੇ ਨਾ ਕਿਤੇ ਲੁੱਟ-ਖੋਹ ਕਰਨ ਵਾਲਿਆਂ ਦੇ ਨਾਲ-ਨਾਲ ਆਮ ਲੋਕਾਂ ਦੇ ਮਨਾਂ ‘ਚੋਂ ਪੁਲਸ ਦਾ ਡਰ ਵੀ ਦੂਰ ਹੁੰਦਾ ਜਾ ਰਿਹਾ ਹੈ, ਜੋ ਖੁਦ ਹੀ ਉਨ੍ਹਾਂ ਦੀ ਮੌਕੇ ‘ਤੇ ਹੀ ਕੁੱਟਮਾਰ ਕਰਨ ਲੱਗ ਪਏ ਹਨ।
ਲੁਧਿਆਣਾ 'ਚ ਸਨੈਚਰ ਦੀ ਕੁੱਟਮਾਰ ਦੀ ਵੀਡੀਓ#PunjabPolice #PunjabNews #Ludhina #ViralVideo pic.twitter.com/LLOSysFOUh
— Pro Punjab Tv (@propunjabtv) December 4, 2022
ਲੋਕਾਂ ਨੇ ਫੁੱਟਬਾਲ ਵਾਂਗ ਮਾਰੀਆਂ ਲੱਤਾਂ
ਫੜਿਆ ਗਿਆ ਨੌਜਵਾਨ ਵੀਡੀਓ ‘ਚ ਆਪਣੀ ਜਾਨ ਬਚਾਉਣ ਲਈ ਲੋਕਾਂ ਦੇ ਸਾਹਮਣੇ ਹੱਥ ਜੋੜਦਾ ਨਜ਼ਰ ਆ ਰਿਹਾ ਹੈ ਪਰ ਲੋਕ ਫੁੱਟਬਾਲ ਦੀ ਤਰ੍ਹਾਂ ਉਸ ਨੂੰ ਲੱਤਾਂ ਮਾਰ ਰਹੇ ਹਨ। ਇਸ ਘਟਨਾ ਤੋਂ ਬਾਅਦ ਇਲਾਕਾ ਪੁਲਸ ‘ਤੇ ਵੀ ਸਵਾਲ ਉੱਠ ਰਹੇ ਹਨ ਕਿ ਜੇਕਰ ਇਸ ਤਰ੍ਹਾਂ ਲੋਕ ਖੁਦ ਹੀ ਕਾਨੂੰਨ ਨੂੰ ਹੱਥ ‘ਚ ਲੈਣਗੇ ਤਾਂ ਫਿਰ ਜ਼ਿਲੇ ‘ਚ ਪੁਲਸ ਦੀ ਕਾਰਜਸ਼ੈਲੀ ਕੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਵੀਡੀਓ ਵੀ ਬਣ ਚੁੱਕੀ ਹੈ ਪਰ ਅਜੇ ਤੱਕ ਇਲਾਕਾ ਪੁਲਿਸ ਨੂੰ ਇਸ ਮਾਮਲੇ ਦੀ ਕੋਈ ਜਾਣਕਾਰੀ ਨਹੀਂ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h