Gurdaspur: ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਮੰਗਲਵਾਰ ਸਵੇਰੇ ਪਹਿਲੀ ਵਾਰ ਗੁਰਦਾਸਪੁਰ ‘ਚ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਇਸ ਵਿੱਚ ਇੱਕ ਪਾਸੇ ਵਿਜੀਲੈਂਸ ਵਿਭਾਗ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਦਿੱਤੀ ਗਈ ਸਵਾਲਾਂ ਦੀ ਸੂਚੀ ਅਨੁਸਾਰ ਪੇਸ਼ ਹੋਣਗੇ। ਬਰਿੰਦਰਮੀਤ ਸਿੰਘ ਪਾਹੜਾ ਅੱਜ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਦਿੱਤੇ ਗਏ ਸੱਦੇ ਦੇ ਚਲਦਿਆਂ ਆਪਣਾ ਪੱਖ ਰੱਖਣ ਲਈ ਵਿਜੀਲੈਂਸ ਦਫਤਰ ਗੁਰਦਾਸਪੁਰ ਵਿਖੇ ਪਹੁੰਚੇ। ਫਿਲਹਾਲ ਵਿਜੀਲੈਂਸ ਅਧਿਕਾਰੀਆਂ ਵੱਲੋਂ ਇਹ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਵਿਧਾਇਕ ਪਾਸੋਂ ਕਿਸ ਤਰਾ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਐਸਐਸਪੀ (ਵਿਜੀਲੈਂਸ) ਵਰਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਓਰੋ ਨੂੰ ਪਾਹੜਾ ਵਿਰੁੱਧ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੀ ਸ਼ਿਕਾਇਤ ਮਿਲੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਉਸ ਦੀ ਜਾਇਦਾਦ ਅਤੇ ਬੈਂਕ ਖਾਤਿਆਂ ਦੇ ਵੇਰਵੇ ਮੰਗੇ ਹਨ। ਉਹ ਮੰਗਲਵਾਰ ਨੂੰ ਪੇਸ਼ ਹੋਵੇਗਾ।
ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਵਿਧਾਇਕ ਪਾਹੜਾ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ ਦੀ ਚਰਚਾ ਛਿੜੀ ਸੀ। ਚਰਚਾ ਦਾ ਬਾਜ਼ਾਰ ਉਦੋਂ ਹੋਰ ਤੇਜ਼ ਹੋ ਗਿਆ ਸੀ ਜਦੋਂ 3 ਅਕਤੂਬਰ ਨੂੰ ਵਿਜੀਲੈਂਸ ਦੇ ਸਥਾਨਕ ਡੀਐਸਪੀ ਵੱਲੋਂ ਲੀਡ ਬੈਂਕ ਦੇ ਨਾਮ ਲਿਖਿਆ ਗਿਆ ਇੱਕ ਪੱਤਰ ਕਿਸੇ ਬੈਂਕ ਕਰਮਚਾਰੀ ਵੱਲੋਂ ਲੀਕ ਕਰ ਦਿੱਤਾ ਗਿਆ, ਜਿਸ ਵਿੱਚ ਵਿਜੀਲੈਂਸ ਅਧਿਕਾਰੀ ਵੱਲੋਂ ਵਿਧਾਇਕ ਪਾਹੜਾ ਦੇ ਖਿਲਾਫ ਸ਼ੁਰੂ ਕੀਤੀ ਗਈ ਇਨਕੁਆਰੀ ਨੰਬਰ 3 ਮਿਤੀ 25 ਅਗਸਤ 2022 ਦਾ ਹਵਾਲਾ ਦਿੰਦੇ ਹੋਏ ਵੱਖ ਵੱਖ ਬੈਂਕਾਂ ਪਾਸੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਿਤਾ ,ਪਤਨੀ ਸਮੇਤ ਕੁਲ ਛੇ ਪਰਿਵਾਰਿਕ ਮੈਂਬਰਾਂ ਸਮੇਤ ਦੋ ਨਜ਼ਦੀਕੀਆਂ ਦੇ ਬੈਂਕ ਖਾਤਿਆਂ ਅਤੇ ਲੋਨ ਖਾਤਿਆਂ ਦਾ ਰਿਕਾਰਡ ਮੰਗਿਆ ਗਿਆ ਸੀ।
ਇਹ ਵੀ ਪੜ੍ਹੋ : Sidhu Moosewala Murder Case: ਬੱਬੂ ਮਾਨ, ਮਨਕੀਰਤ ਔਲਖ ਤੇ ਅਜੇਪਾਲ ਮਿੱਡੂਖੇੜਾ ਤੋਂ ਹੋਵੇਗੀ ਪੁੱਛਗਿੱਛ
ਇਸ ਦੇ ਇੱਕ ਮਹੀਨੇ ਬਾਅਦ ਵੀ ਵਿਧਾਇਕ ਪਾਹੜਾ ਨੂੰ ਵਿਜੀਲੈਂਸ ਵੱਲੋਂ ਬੁਲਾਏ ਜਾਣ ਦੀ ਖਬਰ ਸਾਹਮਣੇ ਆਈ, ਜਿਸ ਬਾਰੇ ਵਿਜੀਲੈਂਸ ਅਧਿਕਾਰੀ ਜ਼ਿਆਦਾ ਜਾਣਕਾਰੀ ਦੇਣ ਤੋਂ ਸਾਫ਼ ਇਨਕਾਰ ਕਰਦੇ ਆ ਰਹੇ ਹਨ। ਵਿਜੀਲੈਂਸ ਵੱਲੋਂ ਸਿਰੋਪੇ ਦੀ ਪੁਸ਼ਟੀ ਕੀਤੀ ਗਈ ਸੀ ਕਿ ਵਿਧਾਇਕ ਪਾਹੜਾ ਨੂੰ ਪੁੱਛਗਿੱਛ ਲਈ ਦਫ਼ਤਰ ਬੁਲਾਇਆ ਗਿਆ ਹੈ। ਅੱਜ 10 ਵਜੇ ਦੇ ਕਰੀਬ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਜਲੰਧਰ ਗੁਰਦਾਸਪੁਰ ਪਹੁੰਚ ਗਏ ਹਨ ਜਿੱਥੇ ਡੀਐਸਪੀ ਵਿਜੀਲੈਂਸ ਨਿਰਮਲ ਸਿੰਘ ਵੱਲੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਵਿਧਾਇਕ ਪਾਹੜਾ ਕਾਂਗਰਸ ਵਿਅਕਤੀ ਤੇਜਤਰਾਰ ਆਗੂ ਹਨ ਅਤੇ ਲਗਾਤਾਰ ਸੂਬਾ ਪੱਧਰੀ ਡਿਬੇਟਸ ਆਦਿ ਵਿਚ ਪੰਜਾਬ ਦੀ ਆਪ ਸਰਕਾਰ ਦੇ ਖਿਲਾਫ ਬੋਲਦੇ ਰਹੇ ਹਨ। ਹਾਈਕਮਾਨ ਵੱਲੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਾਰਟੀ ਦਾ ਜਿਲਾ ਪ੍ਰਧਾਨ ਵੀ ਥਾਪਿਆ ਗਿਆ ਹੈ ਜ਼ਾਹਿਰ ਹੈ ਵਿਰੋਧੀ ਮਾਹੌਲ ਦੇ ਬਾਵਜੂਦ ਭਾਰੀ ਗਿਣਤੀ ਵਿਚ ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕਰਨ ਵਾਲੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦਾ ਕਦ ਪਾਰਟੀ ਵਿਚ ਕਾਫੀ ਉੱਚਾ ਹੈ। ਅਜਿਹੇ ਹਲਾਤਾਂ ਵਿੱਚ ਹੈ ਉਨ੍ਹਾਂ ਵਿਰੁੱਧ ਜੇਕਰ ਕੋਈ ਕਾਰਵਾਈ ਹੁੰਦੀ ਹੈ ਤਾਂ ਇਸਤੇ ਕਾਂਗਰਸ ਪਾਰਟੀ ਹਾਈਕਮਾਨ ਦਾ ਕੀ ਸਟੈਂਡ ਹੋਵੇਗਾ, ਇਹ ਵੀ ਦੇਖਣ ਯੋਗ ਹੋਵੇਗਾ ?
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h