ਸੋਸ਼ਲ ਮੀਡੀਆ ‘ਤੇ ਵੀਡੀਓ ਬਣਾਉਣ ਦੇ ਚੱਕਰ ‘ਚ ਤੇਜ਼ ਰਫ਼ਤਾਰ ਫਾਰਚੂਨਰ ਚਲਾ ਰਹੇ 4 ਨੌਜਵਾਨਾਂ ਦੀ ਬੁਲੇਟ ਮੋਟਰਸਾਈਕਲ ਨਾਲ ਟੱਕਰ ਹੋ ਗਈ, ਜਿਸ ਦੌਰਾਨ ਨੌਜਵਾਨਾਂ ਸਮੇਤ ਫ਼ੌਜੀ ਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਨੌਜਵਾਨ ਆਪਣੇ ਵਿਆਹ ਦਾ ਕਾਰਡ ਵੰਡਣ ਜਾ ਰਹੇ ਸੀ। ਹਾਦਸੇ ਦੌਰਾਨ ਬੁਲਟ ਮੋਟਰਸਾਈਕਲ ਨੂੰ ਅੱਗ ਲੱਗ ਗਈ, ਹਾਦਸੇ ਦੌਰਾਨ ਬੁਲੇਟ ਸਾਈਕਲ ਚਲਾ ਰਹੇ ਫੌਜੀ ਬਿੰਦਰ ਸਿੰਘ ਅਤੇ ਵਿਆਹ ਦੇ ਕਾਰਡ ਵੰਡਣ ਜਾ ਰਹੇ ਚਮਕੌਰ ਸਿੰਘ ਦੀ ਮੌਤ ਹੋ ਗਈ। ਫੌਜੀ ਬਿੰਦਰ ਸਿੰਘ 2 ਦਿਨ ਪਹਿਲਾਂ ਫੌਜ ਤੋਂ ਛੁੱਟੀ ‘ਤੇ ਆਇਆ ਸੀ ਅਤੇ ਚਮਕੌਰ ਸਿੰਘ ਆਪਣੇ ਗੁਆਂਢੀ ਫੌਜੀ ਬਿੰਦਰ ਸਿੰਘ ਨਾਲ ਵਿਆਹ ਦੇ ਕਾਰਡ ਵੰਡਣ ਜਾ ਰਿਹਾ ਸੀ, ਰਸਤੇ ‘ਚ ਭਿਆਨਕ ਹਾਦਸਾ ਵਾਪਰ ਗਿਆ।
ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਫਾਰਚੂਨਰ ‘ਤੇ ਸਵਾਰ ਚਾਰ ਨੌਜਵਾਨ ਵਿਆਹ ਤੋਂ ਆ ਰਹੇ ਸਨ ਅਤੇ ਉਨ੍ਹਾਂ ਨੇ ਸ਼ਰਾਬ ਪੀਤੀ ਹੋਈ ਸੀ। ਘਟਨਾ ਬੀਤੀ ਸ਼ਾਮ 6 ਵਜੇ ਦੀ ਦੱਸੀ ਜਾ ਰਹੀ ਹੈ ਕਿ ਲਹਿਰਾਗਾਗਾ ਦੇ ਨਜ਼ਦੀਕ ਪੈਂਦੇ ਪਿੰਡ ਖੰਡੇਬਾਦ ਕੋਲ ਸੜਕ ‘ਤੇ ਭਿਆਨਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਦੱਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕਰਕੇ 4 ਨੌਜਵਾਨ ਗੱਡੀ ਚਲਾ ਰਹੇ ਸਨ। ਤੇਜ਼ ਰਫ਼ਤਾਰ ਇੱਕ ਫਾਰਚੂਨਰ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਬੁਲੇਟ ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਭਿਆਨਕ ਅੱਗ ਲੱਗ ਗਈ, ਇਸ ਹਾਦਸੇ ਵਿੱਚ ਮੋਟਰਸਾਈਕਲ ਚਲਾ ਰਹੇ ਫੌਜੀ ਬਿੰਦਰ ਸਿੰਘ ਅਤੇ ਪਿੱਛੇ ਬੈਠੇ ਚਮਕੌਰ ਸਿੰਘ ਦੀ ਮੌਤ ਹੋ ਗਈ।
ਦੱਸ ਦੇਈਏ ਕਿ ਫੌਜੀ ਜਵਾਨ ਜਿਸ ਦੀ ਛੋਟੀ ਬੇਟੀ ਹੈ, 2 ਦਿਨ ਪਹਿਲਾਂ ਛੁੱਟੀ ‘ਤੇ ਆਪਣੇ ਘਰ ਆਇਆ ਸੀ ਅਤੇ ਮੋਟਰਸਾਈਕਲ ਦੇ ਪਿੱਛੇ ਬੈਠਾ ਚਮਕੌਰ ਸਿੰਘ ਦੇ ਵਿਆਹ ਦੇ ਦੋਵੇਂ ਕਾਰਡ ਵੰਡਣ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਚਮਕੌਰ ਸਿੰਘ ਦੇ ਪਿਤਾ ਮੇਘਰਾਜ ਨੇ ਦੱਸਿਆ ਕਿ ਮੇਰੇ ਵੱਡੇ ਲੜਕੇ ਦੀ ਪਤਨੀ ਨੇ ਚਮਕੌਰ ਸਿੰਘ ਨੂੰ ਫੋਨ ਕੀਤਾ ਸੀ ਅਤੇ ਜਦੋਂ ਉਨ੍ਹਾਂ ਦੇਖਿਆ ਕਿ ਚਮਕੌਰ ਸਿੰਘ ਨੇ ਉਨ੍ਹਾਂ ਦਾ ਫੋਨ ਨਹੀਂ ਚੁੱਕਿਆ ਤਾਂ ਉਦੋਂ ਹੀ ਸਾਨੂੰ ਪਤਾ ਲੱਗਾ ਕਿ ਸੜਕ ਹਾਦਸਾ ਹੋਇਆ ਹੈ।
ਉਸ ਨੇ ਦੱਸਿਆ ਕਿ ਫਾਰਚੂਨਰ ਸਵਾਰ ਚਾਰ ਨੌਜਵਾਨ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾ ਰਹੇ ਸਨ ਅਤੇ ਵੀਡੀਓ ਬਣਾ ਰਹੇ ਸਨ ਤਾਂ ਤੇਜ਼ ਰਫ਼ਤਾਰ ਵਾਹਨ ਨੇ ਬੁਲੇਟ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਪਰਿਵਾਰ ਨੇ ਚਾਰਾਂ ਨੌਜਵਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਹਸਪਤਾਲ ਵਿੱਚ ਲਾਸ਼ ਦਾ ਪੋਸਟਮਾਰਟਮ ਕਰਵਾਉਣ ਆਏ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਸਾਨੂੰ ਕੱਲ੍ਹ ਸ਼ਾਮ 6 ਵਜੇ ਦੇ ਕਰੀਬ ਸੂਚਨਾ ਮਿਲੀ ਸੀ ਕਿ ਖੰਡੇਬਾਦ ਨੇੜੇ ਸੜਕ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਬੁਲੇਟ ਮੋਟਰਸਾਈਕਲ ਦੀ ਟੱਕਰ ਹੋ ਗਈ। ਫਾਰਚੂਨਰ ਗੱਡੀ ਨਾਲ ਟੱਕਰ ਮਾਰਨ ਤੋਂ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ 2 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਅਸੀਂ ਦੋਵਾਂ ਨੌਜਵਾਨਾਂ ਦਾ ਪੋਸਟਮਾਰਟਮ ਕਰਵਾ ਰਹੇ ਹਾਂ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਹਰ ਪਹਿਲੂ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h