ਬੁੱਧਵਾਰ, ਜੁਲਾਈ 22, 2026 02:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਅਪ੍ਰੈਲ ਤੋਂ ਨਵੰਬਰ ਤੱਕ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 21 ਫੀਸਦੀ ਵਾਧਾ: ਜਿੰਪਾ

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਇਸ ਸਾਲ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਪਿਛਲੇ ਸਾਲ ਦੇ ਮੁਕਾਬਲੇ 21 ਫੀਸਦੀ ਜ਼ਿਆਦਾ ਪੈਸਾ ਆਇਆ ਹੈ।

by Bharat Thapa
ਦਸੰਬਰ 6, 2022
in ਪੰਜਾਬ
0

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਇਸ ਸਾਲ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਪਿਛਲੇ ਸਾਲ ਦੇ ਮੁਕਾਬਲੇ 21 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਿਰਫ ਨਵੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 44 ਫੀਸਦੀ ਜ਼ਿਆਦਾ ਆਮਦਨ ਹੋਈ ਹੈ। ਮਾਲ ਮੰਤਰੀ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਅਪ੍ਰੈਲ ਤੋਂ 30 ਨਵੰਬਰ 2022 ਤੱਕ ਖਜ਼ਾਨੇ ਵਿਚ 2525.72 ਕਰੋੜ ਰੁਪਏ ਦੀ ਆਮਦਨ ਆਈ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਹ ਆਮਦਨ 21 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2021 ਵਿਚ ਇਨ੍ਹਾਂ ਅੱਠ ਮਹੀਨਿਆਂ ਦੇ ਸਮੇਂ ਦੌਰਾਨ ਇਹ ਆਮਦਨ 2088.60 ਕਰੋੜ ਰੁਪਏ ਸੀ।

ਜਿੰਪਾ ਨੇ ਦੱਸਿਆ ਕਿ ਸਿਰਫ ਨਵੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 44 ਫੀਸਦੀ ਜ਼ਿਆਦਾ ਆਮਦਨ ਦਰਜ ਕੀਤੀ ਗਈ ਹੈ। ਨਵੰਬਰ 2022 ਵਿਚ 376.78 ਕਰੋੜ ਰੁਪਏ ਦੀ ਆਮਦਨ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਆਈ ਹੈ ਜਦਕਿ ਨਵੰਬਰ 2021 ਵਿਚ ਇਹ 260.87 ਕਰੋੜ ਰੁਪਏ ਸੀ।

ਉਨ੍ਹਾਂ ਕਿਹਾ ਕਿ ਰਜਿਸਟਰੀਆਂ ਕਰਵਾਉਣ ਵੇਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ-ਸਮੇਂ ‘ਤੇ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹਿੰਦੇ ਹਨ ਅਤੇ ਉਹ ਖੁਦ ਵੀ ਦਫਤਰਾਂ ਦਾ ਦੌਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ।

ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਪਿਛਲੇ 8 ਮਹੀਨਿਆਂ ਤੋਂ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 21 percent increaseApril to NovemberJIMPAland-propertypropunjabtvregistries Punjab
Share209Tweet131Share52

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.