ਮੰਗਲਵਾਰ, ਨਵੰਬਰ 11, 2025 12:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰੰਗਲੇ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ – ਡਾ. ਬਲਜੀਤ ਕੌਰ

ਸੁਸਾਇਟੀ ਦੇ ਸਕੱਤਰ ਕਰਨਲ ਕਰਮਿੰਦਰ ਸਿੰਘ ਦੀ ਅਗਵਾਈ ਹੇਠਲੇ ਇਸ ਸਮਾਗਮ ਵਿੱਚ ਪਟਿਆਲਾ ਸਕੂਲ ਫਾਰ ਦੀ ਡੈੱਫ਼, ਸਕੂਲ ਫਾਰ ਦੀ ਬਲਾਇੰਡ ਅਤੇ ਪਟਿਆਲਾ ਸਕੂਲ ਫਾਰ ਦੀ ਡੈੱਫ਼ ਬਲਾਇੰਡ ਦੇ ਵਿਦਿਆਰਥੀਆਂ ਸਮੇਤ ਸ੍ਰੀਲੰਕਾ ਤੋਂ ਵਿਸ਼ੇਸ਼ ਤੌਰ 'ਤੇ ਪੁੱਜੀ ਟੀਮ ਵੱਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਕਿਸੇ ਵੀ ਪਾਸੋਂ ਵਿਹੂਣੇ ਨਹੀਂ ਸਗੋਂ ਵਿਲੱਖਣ ਕਲਾ ਦੇ

by Gurjeet Kaur
ਦਸੰਬਰ 6, 2022
in ਪੰਜਾਬ
0

Patiala: ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਲਈ ਸਮਾਜ ਦੇ ਹਰ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਵੱਲੋਂ ਵਿਸ਼ਵ ਦਿਵਿਆਂਗ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਹੋਏ ਸੀ।

ਸੁਸਾਇਟੀ ਦੇ ਸਕੱਤਰ ਕਰਨਲ ਕਰਮਿੰਦਰ ਸਿੰਘ ਦੀ ਅਗਵਾਈ ਹੇਠਲੇ ਇਸ ਸਮਾਗਮ ਵਿੱਚ ਪਟਿਆਲਾ ਸਕੂਲ ਫਾਰ ਦੀ ਡੈੱਫ਼, ਸਕੂਲ ਫਾਰ ਦੀ ਬਲਾਇੰਡ ਅਤੇ ਪਟਿਆਲਾ ਸਕੂਲ ਫਾਰ ਦੀ ਡੈੱਫ਼ ਬਲਾਇੰਡ ਦੇ ਵਿਦਿਆਰਥੀਆਂ ਸਮੇਤ ਸ੍ਰੀਲੰਕਾ ਤੋਂ ਵਿਸ਼ੇਸ਼ ਤੌਰ ‘ਤੇ ਪੁੱਜੀ ਟੀਮ ਵੱਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਕਿਸੇ ਵੀ ਪਾਸੋਂ ਵਿਹੂਣੇ ਨਹੀਂ ਸਗੋਂ ਵਿਲੱਖਣ ਕਲਾ ਦੇ ਮਾਲਕ ਹਨ ਅਤੇ ਸਰੀਰਕ ਪੱਖੋਂ ਚੁਣੌਤੀ ਭਰਪੂਰ ਬੱਚਿਆਂ ਨੂੰ ਅੱਗੇ ਵਧਣ ਤੋਂ ਕੋਈ ਨਹੀਂ ਰੋਕ ਸਕਦਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰੀਰਕ ਪੱਖੋਂ ਕਿਸੇ ਅੰਗ ਤੋਂ ਵਾਂਝੇ ਹੋਣ ਨਾਲ ਕੋਈ ਵਿਅਕਤੀ ਅਧੂਰਾ ਨਹੀਂ ਹੁੰਦਾ ਸਗੋਂ ਮਾਨਸਿਕ ਤੌਰ ‘ਤੇ ਅਧੂਰੇ ਹੋਣਾ ਵੱਡੀ ਘਾਟ ਹੈ, ਇਸ ਲਈ ਅਜਿਹੇ ਬੱਚਿਆਂ ਲਈ ਕੰਮ ਕਰ ਰਹੀ ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੀ ਮਦਦ ਲਈ ਪੰਜਾਬ ਸਰਕਾਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਪਣੇ ਆਪ ਨੂੰ ਪੱਛੜ ਗਿਆ ਸਮਝਣ ਵਾਲੇ ਲੋਕਾਂ ਲਈ ਕੰਮ ਕਰਨ ਵਾਲੀਆਂ ਐਨ.ਜੀ.ਓਜ਼ ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ, ਉਨੀ ਥੋੜੀ ਹੈ ਇਸ ਲਈ ਭਗਵੰਤ ਮਾਨ ਸਰਕਾਰ ਵੀ ਅਜਿਹੀਆਂ ਸੰਸਥਾਵਾਂ ਨੂੰ ਨਾਲ ਲੈਕੇ ਚੱਲ ਰਹੀ ਹੈ। ਡਾ. ਬਲਜੀਤ ਕੌਰ ਨੇ ਖ਼ੁਦ ਅੱਖਾਂ ਦੀ ਮਾਹਰ ਡਾਕਟਰ ਹੋਣ ਸਮੇਤ ਸ੍ਰੀਲੰਕਾ ਵੱਲੋਂ ਨੇਤਰ ਦਾਨ ਮੁਹਿੰਮ ‘ਚ ਪਾਏ ਯੋਗਦਾਨ ਦਾ ਹਵਾਲਾ ਦਿੰਦਿਆਂ ਸੱਦਾ ਦਿਤਾ ਕਿ ਸਾਨੂੰ ਅੱਖਾਂ ਦਾਨ ਕਰਨ ਦਾ ਪ੍ਰਣ ਕਰਕੇ ਕੋਰਨੀਆ ਬਲਾਇੰਡ ਲੋਕਾਂ ਨੂੰ ਨਜਰ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ।

ਸਮਾਗਮ ਮੌਕੇ ਪਟਿਆਲਾ ਸਕੂਲ ਫਾਰ ਦੀ ਡੈੱਫ਼ ਬਲਾਇੰਡ ਦੇ ਅਧਿਆਪਕ ਬੋਲਣ, ਸੁਨਣ ਅਤੇ ਦੇਖਣ ਤੋਂ ਅਸਮਰੱਥ ਐਨੀ ਮੈਥਿਊ ਨੇ ਆਪਣੇ ਫੋਨ ਤੋਂ ਟੈਕਟਾਈਲ ਸੰਕੇਤ ਭਾਸ਼ਾ ਜਰੀਏ ਕੈਬਨਿਟ ਮੰਤਰੀ ਨੂੰ ਸਵਾਗਤ ਕਰਨ ਦਾ ਸੁਨੇਹਾ ਭੇਜ ਦੇ ਜੀ ਆਇਆਂ ਨੂੰ ਆਖਿਆ।

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਾਪਤੀਆਂ ਵਾਲੇ ਬੱਚਿਆਂ ਅਤੇ ਸੁਸਾਇਟੀ ਦੇ ਸਕੂਲਾਂ ‘ਚ ਕੰਮ ਕਰਦੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਸਮਾਗਮ ‘ਚ ਸੁਸਾਇਟੀ ਦੇ ਪ੍ਰਧਾਨ ਗੁਰਭਜਨ ਸਿੰਘ ਗਿੱਲ ਨੇ ਸਵਾਗਤ ਕਰਦਿਆਂ ਸੁਸਾਇਟੀ ਬਾਰੇ ਦੱਸਿਆ ਜਦਕਿ ਸਕੱਤਰ ਕਰਨਲ ਕਰਮਿੰਦਰ ਸਿੰਘ ਨੇ ਸੁਸਾਇਟੀ ਦੇ ਸਕੂਲਾਂ ਬਾਰੇ ਜਾਣਕਾਰੀ ਦਿੱਤੀ ਤੇ ਸੀਨੀਅਰ ਮੀਤ ਪ੍ਰਧਾਨ ਕਰਨਵੀਰ ਸਿੰਘ ਸਿਬੀਆ ਨੇ ਧੰਨਵਾਦ ਕੀਤਾ।

ਇਸ ਮੌਕੇ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸੁਸਾਇਟੀ ਦੇ ਸੰਯੁਕਤ ਸਕੱਤਰ ਸਿਮਰਪ੍ਰੀਤ ਸਿੰਘ, ਖ਼ਜ਼ਾਨਚੀ ਪਵਨ ਗੋਇਲ, ਸਕੂਲ ਦੇ ਪ੍ਰਿੰਸੀਪਲ ਰੇਨੂੰ ਸਿੰਗਲਾ ਤੋਂ ਇਲਾਵਾ ਵੱਡੀ ਗਿਣਤੀ ਦਿਵਿਆਂਗ ਬੱਚੇ ਅਤੇ ਉਨ੍ਹਾਂ ਦੇ ਅਧਿਆਪਕਾਂ ਨੇ ਵੀ ਸ਼ਿਰਕਤ ਕੀਤੀ।

Tags: dr baljit kaurpro punjab tvpunjab government
Share203Tweet127Share51

Related Posts

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ : ਸੰਜੀਵ ਅਰੋੜਾ

ਨਵੰਬਰ 10, 2025

ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚੇ ਝੋਨੇ ਦੀ 99 ਫੀਸਦੀ ਹੋਈ ਖਰੀਦ : ਹਰਚੰਦ ਸਿੰਘ ਬਰਸਟ

ਨਵੰਬਰ 10, 2025

ਸਮਰਾਲਾ ਦੇ ਕਬੱਡੀ ਖਿਡਾਰੀ ਦੇ ਕਤਲ ਕਾਂਡ ਮਾਮਲੇ ‘ਚ ਸਾਰੇ ਮੁਲਜ਼ਮ ਕਾਬੂ

ਨਵੰਬਰ 10, 2025

ਇਕੱਲੀ ਯੂਨੀਵਰਸਿਟੀ ਹੀ ਨਹੀਂ, ਚੰਡੀਗੜ੍ਹ ਵੀ ਸਾਡਾ, ਉਹ ਵੀ ਲੈਣਾ : ਬਲਬੀਰ ਰਾਜੇਵਾਲ

ਨਵੰਬਰ 10, 2025

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਸ਼ਮੀਰ ਦੇ ਪੰਡਿਤਾਂ ਨਾਲ ਮੀਟਿੰਗ ਕੀਤੀ ਆਰੰਭ

ਨਵੰਬਰ 10, 2025

ਪੰਜਾਬ ਯੂਨੀਵਰਸਿਟੀ ‘ਚ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ

ਨਵੰਬਰ 10, 2025
Load More

Recent News

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ : ਸੰਜੀਵ ਅਰੋੜਾ

ਨਵੰਬਰ 10, 2025

ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚੇ ਝੋਨੇ ਦੀ 99 ਫੀਸਦੀ ਹੋਈ ਖਰੀਦ : ਹਰਚੰਦ ਸਿੰਘ ਬਰਸਟ

ਨਵੰਬਰ 10, 2025

ਸਮਰਾਲਾ ਦੇ ਕਬੱਡੀ ਖਿਡਾਰੀ ਦੇ ਕਤਲ ਕਾਂਡ ਮਾਮਲੇ ‘ਚ ਸਾਰੇ ਮੁਲਜ਼ਮ ਕਾਬੂ

ਨਵੰਬਰ 10, 2025

ਇਕੱਲੀ ਯੂਨੀਵਰਸਿਟੀ ਹੀ ਨਹੀਂ, ਚੰਡੀਗੜ੍ਹ ਵੀ ਸਾਡਾ, ਉਹ ਵੀ ਲੈਣਾ : ਬਲਬੀਰ ਰਾਜੇਵਾਲ

ਨਵੰਬਰ 10, 2025

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਸ਼ਮੀਰ ਦੇ ਪੰਡਿਤਾਂ ਨਾਲ ਮੀਟਿੰਗ ਕੀਤੀ ਆਰੰਭ

ਨਵੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.