ਵੀਰਵਾਰ, ਜੁਲਾਈ 17, 2025 10:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੋਮਣੀ ਕਮੇਟੀ ਨੇ ਕੈਨੇਡਾ ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਨਜ਼ਰਅੰਦਾਜ਼ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

by Bharat Thapa
ਦਸੰਬਰ 6, 2022
in ਪੰਜਾਬ
0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਨਜ਼ਰਅੰਦਾਜ਼ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਗੁਰੂ ਨਗਰੀ ਪ੍ਰਤੀ ਪੱਖਪਾਤੀ ਰਵੱਈਆ ਹੈ, ਜਿਸ ਕਾਰਨ ਦੇਸ਼ ਵਿਦੇਸ਼ ਦੇ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸਮਝੌਤੇ ਤਹਿਤ ਭਾਰਤ ਦੇ ਕਈ ਸ਼ਹਿਰਾਂ ਤੋਂ ਉਡਾਣਾਂ ਲਈ ਹਵਾਈ ਅੱਡਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਪਰ ਸ੍ਰੀ ਅੰਮ੍ਰਿਤਸਰ ਨੂੰ ਅੱਖੋਂ ਪਰੋਖੇ ਕਰਕੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨਾਲ ਵਿਤਕਰਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਸੇ ਸਾਲ ਹੋਏ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅੰਮ੍ਰਿਤਸਰ ਤੋਂ ਸਿੱਧੀਆਂ ਹਵਾਈ ਉਡਾਣਾਂ ਲਈ ਵਿਸ਼ੇਸ਼ ਮਤਾ ਪਾਸ ਕਰਕੇ ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਨੂੰ ਭੇਜਿਆ ਗਿਆ ਸੀ, ਪਰ ਫਿਰ ਵੀ ਸਰਕਾਰ ਨੇ ਜਾਣਬੁਝ ਕੇ ਪੰਜਾਬ ਨੂੰ ਹਵਾਈ ਉਡਾਣਾਂ ਦਾ ਬਣਦਾ ਹਿੱਸਾ ਨਹੀਂ ਦਿੱਤਾ। ਇਹ ਪੰਜਾਬੀਆਂ ਨਾਲ ਨਾਇਨਸਾਫੀ ਹੈ।

ਭਾਈ ਗਰੇਵਾਲ ਨੇ ਕਿਹਾ ਕਿ ਪੂਰੇ ਵਿਸ਼ਵ ਵਿਚ ਵੱਡੀ ਗਿਣਤੀ ਸਿੱਖ ਵੱਸੇ ਹੋਏ ਹਨ ਅਤੇ ਕੈਨੇਡਾ ਅੰਦਰ ਵੀ ਪੰਜਾਬੀਆਂ ਤੇ ਸਿੱਖਾਂ ਦੀ ਗਿਣਤੀ ਘੱਟ ਨਹੀਂ ਹੈ। ਪੰਜਾਬ ਨਾਲ ਸਬੰਧਤ ਕੈਨੇਡਾ ’ਚ ਵੱਸਦੇ ਲੋਕਾਂ ਨੂੰ ਆਵਾਜਾਈ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਦਿੱਲੀ ਤੋਂ ਪੰਜਾਬ ਪੁੱਜਣ ਲਈ ਜਿਥੇ ਆਪਣੇ ਕੀਮਤੀ ਸਮੇਂ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ, ਉਥੇ ਹੀ ਉਨ੍ਹਾਂ ’ਤੇ ਵੱਡਾ ਆਰਥਿਕ ਬੋਝ ਵੀ ਬਣਿਆ ਹੋਇਆ ਹੈ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਨਾਲ ਇਹ ਵਿਤਕਰਾ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸ੍ਰੀ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੀ ਕੈਨੇਡਾ ਭਾਰਤ ਉਡਾਣਾਂ ਵਿੱਚੋਂ ਬਣਦਾ ਹਿੱਸਾ ਜ਼ਰੂਰ ਦਿੱਤਾ ਜਾਵੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Canada-India flightsignoring Punjabnew agreementobjectedpropunjabtvShiromani Committee
Share208Tweet130Share52

Related Posts

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਰੋਪੜ ਥਰਮਲ ਪਲਾਂਟ ਤੇ ਲੱਗਿਆ ਕਰੋੜਾਂ ਦਾ ਜ਼ੁਰਮਾਨਾ, ਜਾਣੋ ਕੀ ਰਿਹਾ ਕਾਰਨ

ਜੁਲਾਈ 17, 2025

ਕਰਨਲ ਬਾਠ ਮਾਮਲੇ ਦੀ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ CBI ਨੂੰ ਸੌਂਪਿਆ ਮਾਮਲਾ

ਜੁਲਾਈ 16, 2025

ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਬੀੜ ‘ਚ ਮਿੱਟੀ ਹੇਠ ਦੱਬ ਲੁਕੋ ਰੱਖਿਆ ਸੀ ਇਹ ਸਮਾਨ

ਜੁਲਾਈ 16, 2025

ਐਥਲੀਟ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ NRI ਗ੍ਰਿਫ਼ਤਾਰ, 8 ਦਿਨ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ

ਜੁਲਾਈ 16, 2025
Load More

Recent News

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਸਮਾਰਟਫ਼ੋਨ ਦੀ ਇਸ ਵੱਡੀ ਕੰਪਨੀ ਨੇ ਲਾਂਚ ਕੀਤਾ ਬਜਟ AI ਸਮਾਰਟਫ਼ੋਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 17, 2025

ਫ਼ਿਲਮੀ ਸਟਾਈਲ ‘ਚ ਹਸਪਤਾਲ ਪਹੁੰਚ ਦਿੱਤਾ ਅਜਿਹੀ ਵਾਰਦਾਤ ਨੂੰ ਅੰਜਾਮ, CCTV ਚ ਕੈਦ ਹੋਈਆਂ ਤਸਵੀਰਾਂ

ਜੁਲਾਈ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.