ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਚੀਫ ਸੈਕਟਰੀ ਸਰਵੇਸ਼ ਕੌਸ਼ਲ ਨੂੰ ਵੱਡੀ ਰਾਹਤ ਦਿੰਦਿਆਂ ਉਹਨਾਂ ਖਿਲਾਫ ਪੰਜਾਬ ਵਿਜੀਲੈਂਸ ਵੱਲੋਂ ਜਾਰੀ ਲੁੱਕ ਆਊਟ ਨੋਟਿਸ ’ਤੇ ਰੋਕ ਲਾਅ ਦਿੱਤੀ ਹੈ ਅਤੇ ਵਿਜੀਲੈਂਸ ਵੱਲੋਂ ਉਹਨਾਂ ਖਿਲਾਫ ਕੋਈ ਵੀ ਜ਼ਬਰੀ ਕਾਰਵਾਈ ਕਰਨ ’ਤੇ ਰੋਕ ਲਗਾ ਦਿੱਤੀ ਹੈ।
ਇਸ ਦੌਰਾਨ ਸਰਵੇਸ਼ ਕੌਸ਼ਲ ਵੱਲੋਂ ਵਕੀਲਾਂ ਨੇ ਦੱਸਿਆ ਕਿ ਉਹ ਤਾਂ ਪਹਿਲਾਂ ਹੀ ਜਾਂਚ ਵਿਚ ਸ਼ਾਮਲ ਹੋਣ ਲਈ ਤਿਆਰ ਸਨ ਪਰ LOC ਉਹਨਾਂ ਦੀ ਵਤਨੀ ਵਾਪਸੀ ਵਿਚ ਅੜਿਕਾ ਬਣ ਗਈ। ਉਹਨਾਂ ਕਿਹਾ ਕਿ ਉਹ ਹੁਣ ਵਿਦੇਸ਼ ਤੋਂ ਤਿੰਨ ਹਫਤਿਆਂ ਵਿਚ ਵਤਨ ਵਾਪਸ ਪਰਤਣ ਮਗਰੋਂ ਵਿਜੀਲੈਂਸ ਜਾਂਚ ਵਿਚ ਸ਼ਾਮਲ ਹੋਣ ਲਈ ਤਿਆਰ ਹਨ।
ਹਾਈ ਕੋਰਟ ਦੇ ਜਸਟਿਸ ਵਿਨੋਦ ਭਾਰਦਵਾਜ ਨੇ ਇਸ ਮਾਮਲੇ ਵਿਚ ਸੁਣਵਾਈ ਦੌਰਾਨ ਕਿਹਾ ਕਿ ਸਰਵੇਸ਼ ਕੌਸ਼ਲ ਦੇ ਖਿਲਾਫ ਲੁੱਕ ਆਊਟ ਨੋਟਿਸ (ਐਲ ਓ ਸੀ) ਵੀ ਗਲਤ ਜਾਰੀ ਕੀਤਾ ਗਿਆ ਸੀ ਜਦੋਂ ਉਹ ਵਿਦੇਸ਼ ਵਿਚ ਸਨ। ਉਹਨਾਂ ਕਿਹਾ ਕਿ ਐਲ ਓ ਸੀ, ਉਹਨਾਂ ਦੀ ਵਤਨ ਵਾਪਸੀ ਦੇ ਰਾਹ ਵਿਚ ਅੜਿਕਾ ਬਣ ਗਈ ਹੈ। ਇਸ ਮਾਮਲੇ ਵਿਚ ਸਟੇਅ ਬਾਰੇ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਸਰਵੇਸ਼ ਕੌਸ਼ਲ ਵੱਲੋਂ ਐਡਵੋਕੇਟ ਆਰ ਐਸ ਚੀਮਾ, ਨਿਤਿਨ ਕੌਸ਼ਲ ਤੇਹੋਰ ਵਕੀਲ ਪੇਸ਼ ਹੋਏ ਜਦੋਂ ਕਿ ਪੰਜਾਬ ਸਰਕਾਰ ਵੱਲੋਂ ਐਡੀਸ਼ਨਲ ਐਡਵੋਕੇਟ ਜਨਰਲ ਗੌਰਵ ਗਰਗ ਧੂਰੀਵਾਲਾ ਅਤੇ ਭਾਰਤ ਸਰਕਾਰ ਵੱਲੋਂ ਐਡੀਸ਼ਨਲ ਸੋਲੀਸਿਟਰ ਜਨਰਲ ਆਫ ਇੰਡੀਆ ਸਤਿਆ ਪਾਲ ਜੈਨ ਅਦਾਲਤ ਵਿਚ ਮੌਜੂਦ ਸਨ।
ਅਦਾਲਤ ਨੇ ਇਸ ਮਾਮਲੇ ਨੂੰ ਵੀ ਕੇ ਬੀ ਐਸ ਸਿੱਧੂ ਮਾਮਲੇ ਨਾਲ ਜੋੜਦਿਆਂ ਅਗਲੀ ਪੇਸ਼ੀ ਲਈ 8.2.2023 ਦੀ ਤਾਰੀਕ ਨਿਸ਼ਚਿਤ ਕੀਤੀ ਹੈ।
ਯਾਦ ਰਹੇ ਕਿ ਰਾਜ ਸਰਕਾਰ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ ਤੇ ਕੇ ਬੀ ਐਸ ਸਿੱਧੂ ਮਾਮਲਿਆਂ ਵਿਚ ਹਲਫੀਆ ਬਿਆਨ ਦਾਇਰ ਕਰ ਕੇ ਇਹ ਮੰਨ ਚੁੱਕੀ ਹੈ ਕਿ ’ਤਫਦੀਸ਼’ ਬਾਰੇ ਉਸਦੇ ਹੁਕਮ ਤਰੁੱਟੀਪੂਰਨ ਸਨ ਤੇ ਸਰਕਾਰ ਇਹਨਾਂ ਨੂੰ ਵਾਪਸ ਲਵੇਗੀ।
ਯਾਦ ਰਹੇ ਕਿ ਸਤੰਬਰ 2022 ਵਿਚ ਮੀਡੀਆ ਦੇ ਇਕ ਹਿੱਸੇ ਵਿਚ ਦਾਅਵਾ ਕੀਤਾ ਗਿਆ ਸੀ ਕਿ ਸਰਵੇਸ਼ ਕੌਸ਼ਲ ਜਾਂਚ ਤੋਂ ਬਚਣ ਲਈ ਵਿਦੇਸ਼ ਭੱਜ ਗਏ ਹਨ ਜਦੋਂ ਕਿ ਬਾਅਦ ਵਿਚ ਸਾਹਮਣੇ ਆਇਆ ਕਿ ਉਹ ਜੂਨ 2022 ਤੋਂ ਆਪਣੇਪਰਿਵਾਰਕ ਮੈਂਬਰਾਂ ਨੂੰ ਮਿਲਣ ਗਏ ਸਨ। ਤਫਤੀਸ਼ ਦੇ ਹੁਕਮ ਸਤੰਬਰ ਦੇ ਦੂਜੇ ਅੱਧ ਵਿਚ ਜਾਰੀ ਹੋਏ ਤੇ ਸਤੰਬਰ 2022 ਵਿਚ ਹੀ ਐਲ ਓ ਸੀ ਜਾਰੀ ਕਰ ਦਿੱਤੀ ਗਈ ਸੀ।
ਸਿੰਜਾਈ ਵਿਭਾਗ ਪਹਿਲਾਂ ਹੀ ਆਖ ਚੁੱਕਾ ਹੈ ਕਿ ਸਰਵੇਸ਼ ਕੌਸ਼ਲ ਖਿਲਾਫ ਲਗਾਏ ਦੋਸ਼ਾਂ ਵਿਚ ਕੋਈ ਤੱਥ ਨਹੀਂ ਹੈ ਤੇ ਇਹ ਦੋਸ਼ ਝੂਠੇ ਹਨ।
ਪੜ੍ਹੋ ਵੇਰਵੇ
https://drive.google.com/file/d/1TIC2rOYmGw2rwQIE5lfrFAS4Mz2h6yZ1/view
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h