ਟੋਕੀਓ ਓਲੰਪਿਕਸ ਵਿੱਚ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੇ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਨੀਰਜ ਚੋਪੜਾ ਨੂੰ ਸਨਮਾਨਿਤ ਕੀਤਾ। ਉਨ੍ਹਾਂ ਓਲੰਪੀਅਨ ਨੂੰ ਸੂਬੇ ਵਿੱਚ ਖਿਡਾਰੀਆਂ ਨੂੰ ਸਿਖਲਾਈ ਦੇਣ ਲਈ ਪ੍ਰੇਰਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਹਰਿਆਣਾ ਸਰਕਾਰ ਨੇ ਓਲੰਪੀਅਨ ਨੀਰਜ ਚੋਪੜਾ ਨੂੰ 4 ਕਰੋੜ ਰੁਪਏ ਅਤੇ ਹਰਿਆਣਾ ਅਰਬਨ ਡਿਵੈਲਪਮੈਂਟ ਅਥਾਰਟੀ ਵਿੱਚ ਰਿਆਇਤ ‘ਤੇ ਜ਼ਮੀਨ ਦੇਣ ਦਾ ਐਲਾਨ ਕੀਤਾ ਹੋਇਆ ਹੈ।