ਦੁੱਧ ਪੀਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਪਰ ਜੇਕਰ ਦੁੱਧ ਵਿੱਚ ਸੌਂਫ ਮਿਲਾ ਕੇ ਪੀਤਾ ਜਾਵੇ ਤਾਂ ਸਿਹਤ ਨੂੰ ਕਈ ਫਾਇਦੇ ਹੋ ਸਕਦੇ ਹਨ। 

ਦੁੱਧ ਵਿੱਚ ਪ੍ਰੋਟੀਨ, ਕੈਲਸ਼ੀਅਮ ਅਤੇ ਵਿਟਾਮਿਨ ਵਰਗੇ ਕਈ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ।

ਜਦੋਂ ਕਿ ਸੌਂਫ ਵਿੱਚ ਕਾਪਰ, ਕੈਲਸ਼ੀਅਮ, ਜ਼ਿੰਕ, ਪੋਟਾਸ਼ੀਅਮ, ਮੈਂਗਨੀਜ਼, ਆਇਰਨ ਅਤੇ ਵਿਟਾਮਿਨ ਸੀ ਵਰਗੇ ਪੋਸ਼ਕ ਤੱਤ ਹੁੰਦੇ ਹਨ।

ਦੁੱਧ ਹੱਡੀਆਂ ਅਤੇ ਮਾਸਪੇਸ਼ੀਆਂ ਲਈ ਜ਼ਰੂਰੀ ਹੁੰਦਾ ਹੈ, ਉੱਥੇ ਹੀ ਖਰਾਬ ਪਾਚਨ ਕਿਰਿਆ ਵਰਗੀਆਂ ਕਈ ਬਿਮਾਰੀਆਂ ਵਿੱਚ ਵੀ ਫਾਇਦੇਮੰਦ ਹੁੰਦਾ ਹੈ।

ਸੌਂਫ ਦਾ ਦੁੱਧ ਪਾਚਨ ਕਿਰਿਆ ਵਿਚ ਫਾਇਦੇਮੰਦ ਹੁੰਦਾ ਹੈ। ਬਹੁਤ ਸਾਰੇ ਲੋਕਾਂ ਦੇ ਸਰੀਰ ਵਿੱਚ ਦੁੱਧ ਦਾ ਪਾਚਨ ਸਹੀ ਢੰਗ ਨਾਲ ਨਹੀਂ ਹੁੰਦਾ ਹੈ।

ਅਜਿਹੀ ਸਥਿਤੀ 'ਚ ਬਦਹਜ਼ਮੀ ਅਤੇ ਕਬਜ਼ ਦੀ ਸਮੱਸਿਆ ਹੋ ਸਕਦੀ ਹੈ। ਦੁੱਧ ਵਿੱਚ ਸੌਂਫ ਮਿਲਾ ਕੇ ਪੀਣ ਨਾਲ ਪਾਚਨ ਸਮੱਸਿਆ ਠੀਕ ਹੋ ਜਾਂਦੀ ਹੈ।

ਜੇਕਰ ਤੁਸੀਂ ਮੂੰਹ ਦੀ ਬਦਬੂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ, ਤਾਂ ਦੁੱਧ 'ਚ ਸੌਂਫ ਮਿਲਾ ਕੇ ਪੀਣਾ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ।

ਸੌਂਫ 'ਚ ਮੌਜੂਦ ਪੋਸ਼ਕ ਤੱਤ ਅੱਖਾਂ ਲਈ ਫਾਇਦੇਮੰਦ ਹੁੰਦੇ ਹਨ ਤੇ ਸੌਂਫ ਦੇ ਸੇਵਨ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ।

ਮਾਹਵਾਰੀ ਦੇ ਦੌਰਾਨ ਤੁਸੀਂ ਸੌਂਫ ਨਾਲ ਦੁੱਧ ਦਾ ਸੇਵਨ ਕਰਕੇ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।

ਸੌਂਫ ਦਾ ਦੁੱਧ ਪੀਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ।

ਸੌਂਫ ਵਿੱਚ ਮੌਜੂਦ ਪੌਸ਼ਟਿਕ ਤੱਤ ਦਿਮਾਗ ਨੂੰ ਤਰੋਤਾਜ਼ਾ ਕਰਨ ਅਤੇ ਇਸਨੂੰ ਕਿਰਿਆਸ਼ੀਲ ਬਣਾਉਣ ਵਿੱਚ ਮਦਦ ਕਰਦੇ ਹਨ।