ਹਿਮਾਚਲ ਪ੍ਰਦੇਸ਼ ਵਿੱਚ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਖ਼ਤਮ ਹੋ ਗਿਆ ਹੈ। ਹਾਈਕਮਾਂਡ ਨੇ ਮੁੱਖ ਮੰਤਰੀ ਦਾ ਨਾਂ ਤੈਅ ਕਰ ਲਿਆ ਹੈ। ਹਾਈਕਮਾਂਡ ਨੇ ਸੁਖਵਿੰਦਰ ਸਿੰਘ ਸੁੱਖੂ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸੁਖਵਿੰਦਰ ਸਿੰਘ ਨੇ ਮੁੱਖ ਮੰਤਰੀ ਬਣਾਏ ਜਾਣ ਬਾਰੇ ਕੀ ਕਿਹਾ-ਹਿਮਾਚਲ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਏ ਜਾਣ ਦੇ ਸਵਾਲ ‘ਤੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ, ‘ਮੈਨੂੰ ਕੋਈ ਪਤਾ ਨਹੀਂ ਹੈ। ਹੁਣ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ, ਮੀਟਿੰਗ 5 ਵਜੇ ਹੋਵੇਗੀ। ਹਾਈਕਮਾਂਡ ਨੇ ਕੀ ਫੈਸਲਾ ਕੀਤਾ ਹੈ, ਮੈਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ। ਇਸ ਦੌਰਾਨ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਵੀਰਭੱਦਰ ਸਿੰਘ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖੂ ਅਤੇ ਪਾਰਟੀ ਦੇ ਹੋਰ ਆਗੂਆਂ ਨੇ ਆਪਸ ਵਿੱਚ ਗੱਲਬਾਤ ਕੀਤੀ।
ਇਹ ਫੈਸਲਾ ਹਾਈਕਮਾਨ ‘ਤੇ ਛੱਡ ਦਿੱਤਾ ਗਿਆ ਹੈ
ਦੱਸ ਦਈਏ ਕਿ ਸ਼ੁੱਕਰਵਾਰ ਰਾਤ ਨੂੰ ਹਿਮਾਚਲ ‘ਚ ਨਵੇਂ ਚੁਣੇ ਗਏ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਸੀ, ਜਿਸ ‘ਚ ਕਾਂਗਰਸ ਹਾਈਕਮਾਂਡ ਨੂੰ ਸੀਐੱਮ ਦੀ ਚੋਣ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ। ਹਾਲਾਂਕਿ ਇਸ ਤੋਂ ਬਾਅਦ ਸ਼ਨੀਵਾਰ ਨੂੰ ਵੀ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਖਿੱਚੋਤਾਣ ਜਾਰੀ ਰਹੀ ਪਰ ਹੁਣ ਸੁਖਵਿੰਦਰ ਸਿੰਘ ਸੁੱਖੂ ਦਾ ਨਾਂ ਤੈਅ ਹੋ ਗਿਆ ਹੈ।
ਹੋਟਲ ਵਿੱਚ ਵਿਧਾਇਕਾਂ ਦਾ ਇਕੱਠ
ਕਾਂਗਰਸੀ ਵਿਧਾਇਕ ਸ਼ਨੀਵਾਰ ਸਵੇਰ ਤੋਂ ਹੀ ਸ਼ਿਮਲਾ ਦੇ ਸਿਸਲ ਹੋਟਲ ‘ਚ ਪਹੁੰਚਣੇ ਸ਼ੁਰੂ ਹੋ ਗਏ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਮੇਤ ਪਾਰਟੀ ਦੇ ਕੇਂਦਰੀ ਅਬਜ਼ਰਵਰ ਸੇਸਿਲ ਹੋਟਲ ਵਿੱਚ ਠਹਿਰੇ ਹੋਏ ਹਨ। ਹਿਮਾਚਲ ਵਿੱਚ ਕਾਂਗਰਸ ਨੂੰ ਸਪੱਸ਼ਟ ਫਤਵਾ ਮਿਲਿਆ ਹੈ। ਹਿਮਾਚਲ ਵਿੱਚ ਕਾਂਗਰਸ ਨੇ 40 ਸੀਟਾਂ ਜਿੱਤੀਆਂ ਹਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h