Mankirt Aualkh On Sidhu Moosewala: ਮਰਹੂਮ ਪੰਜਾਬੀ ਸਿੰਗਰ ਤੇ ਰੈਪਰ ਸਿੱਧੂ ਮੂਸੇਵਾਲਾ ਦੀ ਮੌਤ ਪੰਜਾਬੀ ਇੰਡਸਟਰੀ ਲਈ ਵੱਡਾ ਝਟਕਾ ਸੀ।
ਸਿੱਧੂ ਦੇ ਚਾਹੁਣ ਵਾਲੇ ਅੱਜ ਵੀ ਉਸ ਨੂੰ ਨਹੀਂ ਭੁੱਲੇ ਹਨ। ਇੰਡਸਟਰੀ ‘ਚ ਸ਼ਾਇਦ ਹੀ ਕੋਈ ਅਜਿਹਾ ਕਲਾਕਾਰ ਹੋਵੇਗਾ, ਜੋ ਸਿੱਧੂ ਦੀ ਮੌਤ ‘ਤੇ ਦੁੱਖ ਪ੍ਰਗਟਾਉਣ ਲਈ ਉਸ ਦੇ ਮਾਪਿਆਂ ਨੂੰ ਨਹੀਂ ਮਿਲਿਆ। ਅਜਿਹਾ ਇੱਕ ਗਾਇਕ ਹੈ, ਜਿਸਨੇ ਸਿੱਧੂ ਦੀ ਮੌਤ ਤੋਂ ਬਾਅਦ ਕਦੇ ਵੀ ਉਸ ਦੇ ਮਾਪਿਆਂ ਨਾਲ ਗੱਲ ਨਹੀਂ ਕੀਤੀ ਤੇ ਨਾ ਹੀ ਉਨ੍ਹਾਂ ਨੂੰ ਜਾ ਕੇ ਮਿਲਿਆ।
ਮਨਕੀਰਤ ਔਲਖ ਨੇ ਨੂੰ ਦਿੱਤੇ ਇੰਟਰਵਿਊ ਦੌਰਾਨ ਖੁੱਲ ਕੇ ਗੱਲਬਾਤ ਕੀਤੀ ਕਿ ਕਿਵੇਂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਉਸ ਦੀ ਜ਼ਿੰਦਗੀ ਬਦਲ ਗਈ। ਇਸ ਦੌਰਾਨ ਔਲਖ ਤੋਂ ਇੱਕ ਇੰਟਰਵਿਊ ‘ਚ ਸਵਾਲ ਪੁੱਛਿਆ ਗਿਆ ਕਿ ਜੇ ਉਸ ਦਾ ਸਿੱਧੂ ਨਾਲ ਕੋਈ ਵਿਵਾਦ ਨਹੀਂ ਸੀ ਤਾਂ ਉਸ ਦੀ ਹੱਤਿਆ ਤੋਂ ਬਾਅਦ ਉਹ ਕਿਉਂ ਸਿੱਧੂ ਦੇ ਮਾਪਿਆਂ ਨੂੰ ਮਿਲਣ ਨਹੀਂ ਗਿਆ?
ਇਸ ਦੇ ਜਵਾਬ ‘ਚ ਔਲਖ ਨੇ ਕਿਹਾ ਕਿ ਜਦੋਂ ਸਿੱਧੂ ਦੀ ਮੌਤ ਹੋਈ ਤਾਂ ਉਸ ਨੂੰ ਬਹੁਤ ਵੱਡਾ ਝਟਕਾ ਲੱਗਿਆ। ਇਸ ਤੋਂ ਵੀ ਜ਼ਿਆਦਾ ਦੁੱਖ ਦੀ ਗੱਲ ਸੀ ਕਿ ਸ਼ੱਕ ਦੀ ਸੂਈ ਮਨਕੀਰਤ ਵੱਲ ਘੁੰਮ ਗਈ। ਇੱਥੋਂ ਤੱਕ ਕਿ ਉਸ ‘ਤੇ ਮੂਸੇਵਾਲਾ ਦੇ ਕਾਤਲਾਂ ਨਾਲ ਮਿਲੇ ਹੋਣ ਦੇ ਇਲਜ਼ਾਮ ਵੀ ਲੱਗੇ। ਪਰ ਪੰਜਾਬ ਪੁਲਿਸ ਦੀ ਜਾਂਚ ਦੌਰਾਨ ਗਾਇਕ ਬੇਗੁਨਾਹ ਪਾਇਆ ਗਿਆ ਅਤੇ ਉਸ ਨੂੰ ਕਲੀਨ ਚਿੱਟ ਮਿਲੀ।
ਇਸ ਗੱਲ ਦੇ ਜਵਾਬ ‘ਚ ਮਨਕੀਰਤ ਨੇ ਕਿਹਾ ਕਿ ਉਹ ਸਿੱਧੂ ਦੇ ਮਾਪਿਆਂ ਨੂੰ ਮਿਲਣਾ ਚਾਹੁੰਦਾ ਹੈ। ਉਨ੍ਹਾਂ ਨੇ ਆਪਣਾ ਇਕਲੌਤਾ ਜਵਾਨ ਪੁੱਤਰ ਖੋਇਆ ਹੈ। ਉਸ ਨੂੰ ਇਸ ਗੱਲ ਦਾ ਦਿਲੋਂ ਅਫਸੋਸ ਹੈ, ਪਰ ਜਦੋਂ ਤੱਕ ਕੇਸ ਦੀ ਜਾਂਚ ਚੱਲ ਰਹੀ ਹੈ, ਉਹ ਮੂਸੇਵਾਲਾ ਦੇ ਪਰਿਵਾਰ ਨੂੰ ਨਹੀਂ ਮਿਲਣਾ ਚਾਹੁੰਦਾ।