ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐਮ ਐਸ ਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ ਅਤੇ ਉਹਨਾਂ ਨੇ ਐਮ ਐਸ ਪੀ ਨੂੰ ਕਾਨੂੰਨੀ ਅਧਿਕਾਰ ਬਣਾਉਣ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਲਾਗਤ ’ਤੇ 50 ਫ਼ੀਸਦੀ ਮੁਨਾਫਾ ਸ਼ਾਮਲ ਕਰ ਕੇ ਐਮਐਸਪੀ ਉਸ ਅਨੁਸਾਰ ਤੈਅ ਕੀਤੀ ਜਾਵੇ।
ਸੰਸਦ ਵਿਚ ਇਹ ਮਾਮਲਾ ਚੁੱਕਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਿਖਤੀ ਭਰੋਸਾ ਦਿੱਤਾਸੀ ਕਿ ਉਹ ਐਮ ਐਸ ਪੀ ਤੈਅ ਕਰਨ ਵਾਲੀ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਸ਼ਾਮਲ ਕਰ ਕੇ ਇਸਦਾ ਪੁਨਰਗਠਨ ਕਰੇਗੀ। ਪਰ ਅਜਿਹਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਅਤੇ ਖੇਤੀਬਾੜੀ ਮਾਹਿਰ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ।
ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਐਮ ਐਸ ਪੀ ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਵੇ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਸੀ 2 ਦੇ ਨਾਲ 50 ਫੀਸਦੀ ਮੁਨਾਫਾ ਜੋੜ ਕੇ ਐਮ ਐਸ ਪੀ ਤੈਅ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਇਕ ਫਸਲ ਦੇ ਪਾਲਣ ਪੋਸ਼ਣ ’ਤੇ ਆਈ ਲਾਗਤ ’ਤੇ 50 ਫੀਸਦੀ ਮੁਨਾਫਾ ਮਿਲ ਸਕੇ।
ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਲਿਖਤੀ ਵਾਅਦਾ ਕਰ ਕੇ ਉਸਨੂੰ ਪੂਰਾ ਨਾ ਕਰਨਾ ਸਰਕਾਰ ਨੂੰ ਸੋਭਾ ਨਹੀਂ ਦਿੰਦਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਨਾ ਕਰ ਕੇ ਕਿਸਾਨਾਂ ਨੂੰ ਮੁੜ ਅੰਦੋਲਨ ਦੇ ਰਾਹ ਪੈਣ ਲਈ ਮਜਬੂਰ ਕਰ ਰਹੀਹੈ। ਉਹਨਾਂ ਨੇ ਬਿਜਲੀ ਸੋਧ ਬਿੱਲ ਦਾ ਹਵਾਲਾ ਦਿੱਤਾ ਜਿਸ ਬਾਰੇ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਉਹ ਕਿਸਾਨਾਂ ਦੇ ਖਦਸ਼ਿਆਂ ਅਨੁਸਾਰ ਇਸਦੀ ਸਮੀਖਿਆ ਕਰੇਗੀ, ਪਰ ਅਜਿਹਾ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 850 ਕਿਸਾਨਾਂ ਦੇਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਵੀ ਉਠਾਈ ਅਤੇ ਕਿਸਾਨ ਅੰਦੋਲਨ ਦੌਰਾਨ ਜਿਹੜੇ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਗਏ ਸਨ, ਉਹ ਸਾਰੇ ਵਾਪਸ ਲੈਣ ਦੀ ਮੰਗ ਵੀ ਕੀਤੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h