ਮੁਕਤਸਰ: ਫਿਰੌਤੀ ਦੇ ਇੱਕ ਮਾਮਲੇ ਵਿੱਚ ਮੁਕਤਸਰ ਪੁਲਿਸ (Muktsar police) ਨੇ ਮੰਗਲਵਾਰ ਸਵੇਰੇ ਇੱਕ ਵਾਰ ਫਿਰ ਗੈਂਗਸਟਰ ਲਾਰੈਂਸ ਬਿਸ਼ਨੋਈ (gangster Lawrence Bishnoi) ਨੂੰ ਸੀਜੇਐਮ ਅਦਾਲਤ (CJM court) ਵਿੱਚ ਪੇਸ਼ ਕੀਤਾ। ਪੁਲਿਸ ਨੇ ਅਦਾਲਤ ਤੋਂ ਲਾਰੈਂਸ ਦਾ ਇੱਕ ਹਫ਼ਤੇ ਦਾ ਹੋਰ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਤਿੰਨ ਦਿਨ ਦਾ ਰਿਮਾਂਡ ਦਿੱਤਾ। ਹੁਣ ਪੁਲਿਸ ਲਾਰੇਂਸ ਨੂੰ 16 ਦਸੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰੇਗੀ।
ਦੱਸ ਦੇਈਏ ਕਿ 8 ਦਸੰਬਰ ਨੂੰ ਫਿਰੌਤੀ ਦੇ ਇੱਕ ਮਾਮਲੇ ਵਿੱਚ ਲਾਰੇਂਸ ਨੂੰ ਸੀਜੇਐਮ ਰਾਏਪਾਲ ਸਿੰਘ ਰਾਵਤ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਉਸ ਦਾ ਛੇ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ, ਜੋ ਪੂਰਾ ਹੁੰਦੇ ਹੀ ਲਾਰੈਂਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਪੱਖ ਨੇ ਪੁੱਛਗਿੱਛ ਲਈ ਹੋਰ ਸਮਾਂ ਮੰਗਦਿਆਂ ਇੱਕ ਹੋਰ ਹਫ਼ਤੇ ਦਾ ਸਮਾਂ ਮੰਗਿਆ ਪਰ ਅਦਾਲਤ ਨੇ ਸਿਰਫ਼ ਤਿੰਨ ਦਿਨ ਦਾ ਰਿਮਾਂਡ ਦਿੱਤਾ। ਬੇਸ਼ੱਕ ਪਿਛਲੀਆਂ ਸੁਣਵਾਈਆਂ ਵਿੱਚ ਸਤਨਾਮ ਸਿੰਘ ਧੀਮਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਸੀ ਪਰ ਅੱਜ ਦੀ ਸੁਣਵਾਈ ਵਿੱਚ ਲਾਰੈਂਸ ਦੇ ਵਕੀਲ ਜਗਦੀਪ ਬਰਾੜ ਸੀ, ਜਿਨ੍ਹਾਂ ਨੇ ਮੀਡੀਆ ਤੋਂ ਖਾਸ ਦੂਰੀ ਬਣਾਏ ਰੱਖੀ।
ਥਾਣਾ ਸਿਟੀ ਵਿੱਚ ਦਰਜ ਐਫਆਈਆਰ ਨੰਬਰ 67 ਦੇ ਸਬੰਧ ਵਿੱਚ ਪੰਜਾਬ ਪੁਲਿਸ ਬੁੱਧਵਾਰ ਨੂੰ ਲਾਰੈਂਸ ਨੂੰ ਦਿੱਲੀ ਤੋਂ ਲੈ ਕੇ ਆਈ ਸੀ ਅਤੇ ਮੁਕਤਸਰ ਦੀ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਮਿਲਿਆ ਛੇ ਦਿਨ ਦਾ ਰਿਮਾਂਡ ਵੀ ਅੱਜ ਪੂਰਾ ਹੋ ਗਿਆ। ਪੁਲਿਸ ਵੱਲੋਂ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਨ ’ਤੇ ਇੱਕ ਹਫ਼ਤੇ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਜੱਜ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਤਿੰਨ ਦਿਨ ਦਾ ਹੋਰ ਰਿਮਾਂਡ ਦੇ ਦਿੱਤਾ। ਲਾਰੈਂਸ ਦੀ ਅਗਲੀ ਪੇਸ਼ੀ ਹੁਣ 16 ਦਸੰਬਰ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ 22 ਮਾਰਚ 2021 ਨੂੰ ਇੱਕ ਵਿਅਕਤੀ ਨੇ ਥਾਣਾ ਸਿਟੀ ਮੁਕਤਸਰ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਤੋਂ ਤਿੰਨ ਨੰਬਰਾਂ ਤੋਂ ਕਾਲਾਂ ਰਾਹੀਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ। ਪੈਸੇ ਨਾ ਦੇਣ ‘ਤੇ ਪੁੱਤਰ ਦਾ ਕਤਲ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਧਮਕੀ ਦੇਣ ਵਾਲਾ ਵਿਅਕਤੀ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਸੀ। ਇਸ ਦੇ ਨਾਲ ਹੀ ਉਸ ਨੂੰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸੀ ਕਿ ਉਹ 23 ਮਾਰਚ ਨੂੰ ਫਰੀਦਕੋਟ ਵਿੱਚ ਪੇਸ਼ ਹੋਣ ਵਾਲਾ ਹੈ, ਇਸ ਲਈ ਉਸ ਤੋਂ ਪਹਿਲਾਂ ਫਿਰੌਤੀ ਅਦਾ ਕਰ ਦਿਓ। ਇਸ ਸਬੰਧੀ ਪੁਲਿਸ ਨੇ ਲਾਰੈਂਸ ਖ਼ਿਲਾਫ਼ ਧਾਰਾ 387, 506 ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਦਮਨਪ੍ਰੀਤ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਜੋ ਹੁਣ ਜ਼ਮਾਨਤ ‘ਤੇ ਬਾਹਰ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h