ਵੀਰਵਾਰ, ਅਕਤੂਬਰ 9, 2025 02:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਐਸਜੀਪੀਸੀ ਦਾ ਵੱਡਾ ਫੈਸਲਾ, ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਬੰਧੀ ਫਿਲਮਾਂ ’ਤੇ ਲਗਾਈ ਪਾਬੰਦੀ

ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਨੁਮਾਇੰਦਿਆਂ ਦੀ ਇਕ ਸਾਂਝੀ ਕਮੇਟੀ ਗਠਤ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ।

by Bharat Thapa
ਦਸੰਬਰ 13, 2022
in ਧਰਮ
0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਫੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ।

ਇਸ ਦੇ ਨਾਲ ਹੀ ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਨੁਮਾਇੰਦਿਆਂ ਦੀ ਇਕ ਸਾਂਝੀ ਕਮੇਟੀ ਗਠਤ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਿੱਖ ਗੁਰੂ ਸਾਹਿਬਾਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਤੇ ਫਿਲਮਾਂ ਬਣਾਉਣ ਦੇ ਰੁਝਾਨ ਕਾਰਨ ਸਿੱਖ ਸੰਗਤ ਅੰਦਰ ਭਾਰੀ ਰੋਸ ਸਾਹਮਣੇ ਆਇਆ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਫਿਲਮਾਉਣ ’ਤੇ ਰੋਕ ਲਗਾਈ ਹੈ।

ਉਨ੍ਹਾਂ ਕਿਹਾ ਕਿ ਇਸ ਸੰਜੀਦਾ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਪਾਸ ਸਮੇਂ-ਸਮੇਂ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਇਤਰਾਜ਼ ਪੁੱਜਦੇ ਰਹੇ ਹਨ, ਜਿਸ ਕਰਕੇ ਅਗਲੇ ਫੈਸਲੇ ਤੱਕ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਫਿਲਮਾਂ ’ਤੇ ਪਾਬੰਦੀ ਰਹੇਗੀ।

ਅਕਾਲੀ ਬਾਬਾ ਫੂਲਾ ਸਿੰਘ ਦੀ ਮਾਰਚ 2023 ’ਚ ਆ ਰਹੀ 200 ਸਾਲਾ ਸ਼ਹੀਦੀ ਸ਼ਤਾਬਦੀ ਬਾਰੇ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਨਿਹੰਗ ਸਿੰਘ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਸਮਾਗਮ ਕੀਤੇ ਜਾਣਗੇ। ਇਸ ਬਾਰੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਰਾਇ ਮਸ਼ਵਰੇ ਮਗਰੋਂ ਸਾਂਝੀ ਕਮੇਟੀ ਗਠਤ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਤਿੰਨ ਤਿੰਨ ਮੈਂਬਰ ਸ਼ਾਮਲ ਕੀਤੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਵਾਸਤੇ ਸਮਾਗਮ ਉਲੀਕੇ ਜਾਣਗੇ। ਇਸ ਸਬੰਧ ਵਿਚ ਇਕ ਵਿਸ਼ੇਸ਼ ਵੈਨ ਤਿਆਰ ਕੀਤੀ ਗਈ ਹੈ, ਜਿਸ ਵਿਚ ਪ੍ਰਚਾਰਕ ਜਥੇ ਪਿੰਡ ਪਿੰਡ ਜਾਣਗੇ।

ਖਾਸ ਕਰਕੇ ਸਰਹੱਦੀ ਇਲਾਕਿਆਂ ਵਿਚ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਧਾਰਮਿਕ ਦੀਵਾਨਾਂ ਦੇ ਨਾਲ-ਨਾਲ ਪ੍ਰਚਾਰਕ ਜਥੇ ਪਰਿਵਾਰਾਂ ਨਾਲ ਸਿੱਖ ਇਤਿਹਾਸ, ਸਿਧਾਂਤਾਂ ਅਤੇ ਰਹਿਤ ਮਰਯਾਦਾ ਬਾਰੇ ਵਿਚਾਰ ਵਟਾਂਦਰਾ ਕਰਨਗੇ, ਤਾਂ ਜੋ ਸੰਗਤਾਂ ਸਿੱਖੀ ਦੇ ਮੂਲ ਨੂੰ ਅਸਾਨੀ ਨਾਲ ਸਮਝ ਸਕਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਰਮ ਪ੍ਰਚਾਰ ਲਈ ਤਿਆਰ ਕੀਤੀ ਵੈਨ ਵੀ ਰਵਾਨਾ ਕੀਤੀ, ਜੋ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਨਿਗਰਾਨੀ ਹੇਠ ਧਰਮ ਪ੍ਰਚਾਰ ਕਾਰਜ ਲਈ ਵਰਤੀ ਜਾਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newspro punjab tvpunjabi newssgpc
Share204Tweet128Share51

Related Posts

50 ਸਾਲਾਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਵਿਖੇ ‘ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਗਿਆ ਨੀਂਹ ਪੱਥਰ

ਅਕਤੂਬਰ 5, 2025

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ : ਐਡਵੋਕੇਟ ਧਾਮੀ

ਅਕਤੂਬਰ 3, 2025

AI ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ ਬਨਾਉਣ ਵਾਸਤੇ SGPC ਨੇ ਤਕਨੀਕੀ ਮਾਹਿਰਾਂ ਨਾਲ ਕੀਤੀ ਇਕੱਤਰਤਾ

ਅਕਤੂਬਰ 2, 2025

ਸ੍ਰੀ ਦਰਬਾਰ ਸਾਹਿਬ ਵਿਖੇ ਕੈਨਰਾ ਬੈਂਕ ਵੱਲੋਂ ਇੱਕ ਐਬੂਲੈਂਸ ਭੇਟ

ਅਕਤੂਬਰ 2, 2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਹੁਬਲੀ ਕਰਨਾਟਕਾ ਤੋਂ ਕੋਹਲਾਪੁਰ ਮਹਾਰਾਸ਼ਟਰ ਲਈ ਰਵਾਨਾ

ਅਕਤੂਬਰ 1, 2025

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸਤੰਬਰ 27, 2025
Load More

Recent News

ਪੰਜਾਬ ਦੇ ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ: 133 DSP ਤੇ ASP ਦੇ ਤਬਾਦਲੇ

ਅਕਤੂਬਰ 8, 2025

ਸਮੀਰ ਵਾਨਖੇੜੇ ਦੇ ਮਾਣਹਾਨੀ ਮਾਮਲੇ ‘ਚ ਅਦਾਕਾਰ ਸ਼ਾਹਰੁਖ ਖਾਨ ਦੀ ਕੰਪਨੀ-ਨੈੱਟਫਲਿਕਸ ਨੂੰ ਨੋਟਿਸ ਜਾਰੀ

ਅਕਤੂਬਰ 8, 2025

ਅੰਮ੍ਰਿਤਸਰ ਹਵਾਈ ਅੱਡੇ ‘ਤੇ 2.5 ਕਰੋੜ ਦਾ ਗਾਂਜਾ ਜ਼ਬਤ, ਬੈਂਕਾਕ ਤੋਂ ਆਏ 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 8, 2025

WhatsApp ਨੇ ਆਪਣੇ ਉਪਭੋਗਤਾਵਾਂ ਲਈ AI ਨਾਲ ਚਲਣ ਵਾਲਾ ਇਹ ਨਵਾਂ ਫੀਚਰ ਕੀਤਾ ਲਾਂਚ

ਅਕਤੂਬਰ 8, 2025

ਪੰਜਾਬ ‘ਚ ਪਾਕਿਸਤਾਨ ਤੋਂ ਚੱਲ ਰਹੇ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਫਿਰੋਜ਼ਪੁਰ ‘ਚ 2 ਹੈਂਡਲਰ ਗ੍ਰਿਫ਼ਤਾਰ

ਅਕਤੂਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.