ਐਤਵਾਰ, ਨਵੰਬਰ 2, 2025 02:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੇਲ੍ਹਾਂ ‘ਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀ ਤੇ ਸਟਾਫ਼ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਵੇਗਾ: ਭਗਵੰਤ ਮਾਨ

ਮੁੱਖ ਮੰਤਰੀ ਨੇ ਆਖਿਆ ਕਿ ਜੇਲ੍ਹ ਸਟਾਫ਼ ਦੀ ਅਜਿਹੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਹੜਾ ਅਧਿਕਾਰੀ ਇਸ ਤਰ੍ਹਾਂ ਦੀਆਂ ਕੁਤਾਹੀਆਂ ਲਈ ਜ਼ਿੰਮੇਵਾਰ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ।

by ਮਨਵੀਰ ਰੰਧਾਵਾ
ਦਸੰਬਰ 13, 2022
in ਪੰਜਾਬ
0

Security Lapses in Jails: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀਆਂ ਤੇ ਸਟਾਫ਼ ਨੂੰ ਨਿੱਜੀ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ।

ਇੱਥੇ ਨਵੀਂ ਜ਼ਿਲ੍ਹਾ ਜੇਲ੍ਹ ਦਾ ਮੁਆਇਨਾ ਕਰਨ ਪੁੱਜੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਵਿਗਿਆਨਕ ਲੀਹਾਂ ਦੇ ਆਧਾਰ ਉਤੇ ਪੁਖ਼ਤਾ ਸੁਰੱਖਿਆ ਢਾਂਚਾ ਮੁਹੱਈਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੇਲ੍ਹਾਂ ਵਿੱਚ ਸੁਰੱਖਿਆ ਤੰਤਰ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਵਿਭਾਗ ਨੂੰ ਵਾਹਨ ਮੁਹੱਈਆ ਕਰਨ ਦੇ ਨਾਲ-ਨਾਲ ਜੇਲ੍ਹਾਂ ਵਿੱਚ ਜੈਮਰਾਂ, ਡੋਰ ਮੈਟਲ ਡਿਟੈਕਟਰ ਤੇ ਹੋਰ ਉਪਕਰਨ ਪਹਿਲਾਂ ਹੀ ਲਗਾ ਦਿੱਤੇ ਗਏ ਹਨ।

ਭਗਵੰਤ ਮਾਨ ਨੇ ਕਿਹਾ ਕਿ ਇਹ ਅਚੰਭੇ ਵਾਲੀ ਗੱਲ ਹੈ ਕਿ ਹਾਲੇ ਵੀ ਜੇਲ੍ਹਾਂ ਵਿੱਚੋਂ ਮੋਬਾਈਲ ਤੇ ਨਸ਼ੇ ਮਿਲਣ ਦੀਆਂ ਰਿਪੋਰਟਾਂ ਆ ਰਹੀਆਂ ਹਨ। ਮੁੱਖ ਮੰਤਰੀ ਨੇ ਆਖਿਆ ਕਿ ਜੇਲ੍ਹ ਸਟਾਫ਼ ਦੀ ਅਜਿਹੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਹੜਾ ਅਧਿਕਾਰੀ ਇਸ ਤਰ੍ਹਾਂ ਦੀਆਂ ਕੁਤਾਹੀਆਂ ਲਈ ਜ਼ਿੰਮੇਵਾਰ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਕੁਤਾਹੀਆਂ ਲਈ ਜੇਲ੍ਹਾਂ ਦੀ ਕਾਰਜਪ੍ਰਣਾਲੀ ਦੀ ਦੇਖ-ਰੇਖ ਕਰ ਰਹੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਜੇਲ੍ਹਾਂ ਵਿੱਚ ਨਸ਼ਿਆਂ ਤੇ ਮੋਬਾਈਲਾਂ ਦੀ ਸਪਲਾਈ ਉਤੇ ਸਖ਼ਤੀ ਨਾਲ ਨੱਥ ਪਾਉਣ ਦੀ ਲੋੜ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਇਸ ਗ਼ੈਰ-ਕਾਨੂੰਨੀ ਕਵਾਇਦ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਸੂਬਾ ਸਰਕਾਰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਲ੍ਹ ਬੰਦੀਆਂ ਵਿਚਾਲੇ ਅਨੁਸ਼ਾਸਨਹੀਣਤਾ ਦੀਆਂ ਵਧਦੀਆਂ ਘਟਨਾਵਾਂ ਉਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਧਿਕਾਰੀ ਢੁਕਵੇਂ ਕਦਮ ਚੁੱਕ ਕੇ ਇਸ ਰੁਝਾਨ ਨੂੰ ਨੱਥ ਪਾਉਣ।

ਇਹ ਵੀ ਪੜ੍ਹੋ: ਐਸਜੀਪੀਸੀ ਦਾ ਵੱਡਾ ਫੈਸਲਾ, ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਬੰਧੀ ਫਿਲਮਾਂ ’ਤੇ ਲਗਾਈ ਪਾਬੰਦੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannNabha Jailpro punjab tvPunjab CMpunjab newspunjab policeSecurity Lapses in jails
Share217Tweet136Share54

Related Posts

ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ : CM ਭਗਵੰਤ ਸਿੰਘ ਮਾਨ

ਨਵੰਬਰ 2, 2025

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਨਵੰਬਰ 2, 2025

ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਨਵੰਬਰ 2, 2025

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ Garry Sandhu, ਧਾਰਮਿਕ ਭਜਨ ਦਾ ਅਪਮਾਨ ਕਰਨ ਦਾ ਦੋਸ਼

ਨਵੰਬਰ 1, 2025

ਲੁਧਿਆਣਾ ‘ਚ 11 ਸਾਲਾ ਮੁੰਡਾ ਬਣਿਆ ਕਰੋੜਪਤੀ: ਪੰਜਾਬ ਸਟੇਟ ਲਾਟਰੀ ਜਿੱਤੀ, ਦੁਕਾਨ ਤੋਂ ਖਰੀਦੀ ਸੀ ਆਖਰੀ ਟਿਕਟ

ਨਵੰਬਰ 1, 2025

ਪਟਿਆਲਾ ‘ਚ ਰੋਡਵੇਜ਼ ਬੱਸ ਦੀ ਟਰੱਕ ਨਾਲ ਟੱਕਰ: 12 ਯਾਤਰੀ ਜ਼/ਖ/ਮੀ, ਡਰਾਈਵਰ-ਕੰਡਕਟਰ ਦੀ ਮੌ/ਤ

ਅਕਤੂਬਰ 31, 2025
Load More

Recent News

ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ : CM ਭਗਵੰਤ ਸਿੰਘ ਮਾਨ

ਨਵੰਬਰ 2, 2025

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਨਵੰਬਰ 2, 2025

ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਨਵੰਬਰ 2, 2025

ਕੀ ਤੁਸੀਂ ਹੁਣ ਆਧਾਰ ‘ਤੇ ਆਪਣਾ ਨਾਮ, ਪਤਾ ਅਤੇ ਮੋਬਾਈਲ ਨੰਬਰ ਔਨਲਾਈਨ ਅਪਡੇਟ ਕਰ ਸਕਦੇ ਹੋ ?

ਨਵੰਬਰ 2, 2025

ਸਰਕਾਰ ਨੇ ਲਾਂਚ ਕੀਤੀ PF ਦੀ ਨਵੀਂ ਸਕੀਮ, ਕਰਮਚਾਰੀਆਂ ਨੂੰ ਇਸ ਤਰ੍ਹਾਂ ਹੋਵੇਗਾ ਲਾਭ

ਨਵੰਬਰ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.