Punjab-Haryana Highcourt: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੀਜੀਪੀ ਪੰਜਾਬ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸੂਬੇ ਦੇ ਵੱਖ-ਵੱਖ ਪੁਲਿਸ ਥਾਣਿਆਂ ’ਚ ਸਟੇਟ ਆਰਮਰੀ ’ਚ ਜਮ੍ਹਾਂ ਕੀਤੇ ਗਏ ਹਥਿਆਰਾਂ ਅਤੇ ਲਾਪਤਾ ਹਥਿਆਰਾਂ ਦਾ ਵੇਰਵਾ ਪੇਸ਼ ਕਰਨ ਲਈ ਕਿਹਾ ਹੈ।
ਕੋਰਟ ਨੇ ਸੂਬੇ ਦੇ ਡੀਜੀਪੀ ਨੂੰ ਸਟੇਟ ਆਰਮਰੀ ਤੋਂ ਮਿਸ਼ਨ ਲਈ ਹਥਿਆਰਾਂ (ਜੇ ਕੋਈ ਹੋਵੇ) ਦਾ ਵੇਰਵਾ ਪੇਸ਼ ਕਰਨ ਲਈ ਵੀ ਕਿਹਾ। ਹਾਈ ਕੋਰਟ ਦੇ ਜਸਟਿਸ ਵਿਨੋਦ ਐੱਸ ਭਾਰਦਵਾਜ ਨੇ ਦਲਜੀਤ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਆਦੇਸ਼ ਦਿੱਤੇ। ਕੋਰਟ ਨੇ ਤਰਨ ਤਾਰਨ ਜ਼ਿਲ੍ਹੇ ਦੇ ਸਟੇਟ ਆਰਮਰੀ ਤੋਂ 0.30 ਐੱਮ1 ਕਾਰਬਾਈਨ ਦੇ ਗਾਇਬ ਹੋਣ ’ਤੇ ਹੈਰਾਨੀ ਜ਼ਾਹਰ ਕਰਦਿਆਂ ਇਹ ਆਦੇਸ਼ ਦਿੱਤੇ।
ਕੋਰਟ ਨੇ ਕਿਹਾ ਕਿ ਤਰਨ ਤਾਰਨ ਪੁਲਿਸ ਵੱਲੋਂ ਦਾਇਰ ਕੀਤੀ ਗਈ ਰਿਪੋਰਟ ਕੇਵਲ ਇਹ ਦਰਸਾਉਂਦੀ ਹੈ ਕਿ ਵਿਚਾਰ ਅਧੀਨ ਹਥਿਆਰ ਮੂੁਲ ਰੂਪ ’ਚ ਇਕ ਸੂਬੇਦਾਰ ਮੇਜਰ ਮਲਵਾ ਸਿੰਘ ਨੂੰ ਦਿੱਤਾ ਗਿਆ ਸੀ ਜਿਸ ਨੂੰ ਨਿਰਵਿਵਾਦ ਰੂਪ ਵਿਚ ਤਰਨ ਤਾਰਨ ਪੁਲਿਸ ਸਟੇਸ਼ਨ ’ਚ ਜਮ੍ਹਾਂ ਕੀਤਾ ਗਿਆ ਸੀ। ਦੋਸ਼ ਇਹ ਸੀ ਕਿ ਕਿਸੇ ਬਖਸ਼ੀਸ਼ ਸਿੰਘ ਨੇ ਉਕਤ ਹਥਿਆਰ ਨੂੰ ਗੁਪਤ ਤਰੀਕੇ ਨਾਲ ਹਟਾ ਲਿਆ ਸੀ ਅਤੇ ਇਸ ਦੀ ਅੰਤਿਮ ਰਿਪੋਰਟ ਵੀ ਦਾਇਰ ਕੀਤੀ ਗਈ ਹੈ ਪਰ ਵਿਚਾਰ ਅਧੀਨ ਹਥਿਆਰ ਬਰਾਮਦ ਨਹੀਂ ਹੋਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h