ਮਹਾਰਾਸ਼ਟਰ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ।ਜਿੱਥੇ ਇੱਕ ਟਿੱਪਰ ਪਲਟਣ ਨਾਲ 13 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਜਖਮੀ ਹੋ ਗਏ ਹਨ।ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਬੁਲਧਾਨਾ ਜ਼ਿਲ੍ਹੇ ‘ਚ ਲੋਹੇ ਦੀਆਂ ਰਾਡਾਂ ਨਾਲ ਲੱਦਿਆ ਇੱਕ ਟਿੱਪਰ ਪਲਟ ਗਿਆ, ਜਿਸ ਨਾਲ 13 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ।ਇਸ ਦੌਰਾਨ 8 ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 3 ਦੀ ਹਸਪਤਾਲ ਲਿਜਾਂਦੇ ਸਮੇਂ ਰਾਹ ‘ਚ ਮੌਤ ਹੋ ਗਈ।ਇਸ ਤੋਂ ਇਲਾਵਾ 2 ਮਜ਼ਦੂਰਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।