ਕੋਰੋਨਾ ਮਹਾਮਾਰੀ ਦੌਰਾਨ ਦੇਸ਼ ‘ਚ ਮਹਿੰਗਾਈ ਨੇ ਰਿਕਾਰਡ ਤੋੜ ਦਿੱਤੇ ਹਨ।ਕੋਰੋਨਾ ਮਹਾਮਾਰੀ ਦੌਰਾਨ ਕਈ ਲੋਕਾਂ ਨੂੰ ਆਪਣੀ ਨੌਕਰੀ ਤੋਂ ਹੱਥ ਧੋਣੇ ਪਏ ਕਈ ਲੋਕ ਦੋ ਵਕਤ ਦੀ ਰੋਟੀ ਤੋਂ ਵੀ ਅੰਤਾਦਾਰ ਸਨ।ਕੋਰੋਨਾ ਮਹਾਮਾਰੀ ਦੇ ਵਿਚਕਾਰ ਦੇਸ਼ ‘ਚ ਪੇਟਰੋਲ-ਡੀਜ਼ਲ ਦੀਆਂ ਕੀਮਤਾਂ ਛੂਹ ਰਹੀਆਂ ਹਨ।ਦੇਸ਼ ਦੇ ਕਈ ਸ਼ਹਿਰਾਂ ‘ਚ ਪੈਟਰੋਲ ਦੀਆਂ ਕੀਮਤਾਂ ਆਸਮਾਨ ਨੂੰ ਛੋਹ ਰਹੀਆਂ ਹਨ।ਇਸ ਕਾਰਨ ਆਮ ਆਦਮੀ ਦੋਹਰੀ ਮਾਰ ਝੱਲ ਰਿਹਾ ਹੈ।ਇਸ ਵਿਚਕਾਰ ਭਾਰਤੀ ਜਨਤਾ ਪਾਰਟੀ ਦੇ ਇੱਕ ਨੇਤਾ ਦਾ ਵੱਧਦੀ ਮਹਿੰਗਾਈ ਅਤੇ ਪੈਟਰੋੋਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ।ਮੱਧ ਪ੍ਰਦੇਸ਼ ਦੇ ਭਾਜਪਾ ਨੇਤਾ ਨੇ ਕਿਹਾ ਕਿ ਜੇਕਰ ਤੁਸੀਂ ਸਸਤਾ ਪੈਟਰੋਲ ਡੀਜ਼ਲ ਚਾਹੁੰਦੇ ਹੋ ਤਾਂ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ‘ਚ ਜਾਉ, ਉੱਥੇ ਸਸਤਾ ਪੈਟਰੋਲ ਉਪਲਬੱਧ ਹੈ।