ਚੰਡੀਗੜ੍ਹ: ਭਾਰਤ ਦੀ ਖੁਫੀਆ ਜਾਣਕਾਰੀ ISI ਨਾਲ ਸ਼ੇਅਰ ਕਰਨ ਵਾਲਾ ਜਾਸੂਸ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਮੁਲਜ਼ਮ ਦਾ ਨਾਂ ਤਪਿੰਦਰ ਦੱਸਿਆ ਜਾ ਰਿਹਾ ਹੈ। ਜਿਸ ਨੂੰ 19 ਦਸੰਬਰ ਤੱਕ ਰਿਮਾਂਡ ‘ਤੇ ਭੇਜਿਆ ਗਿਆ ਹੈ।
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਚੰਡੀਗੜ੍ਹ ਦੇ ਸੈਕਟਰ 40 ਤੋਂ ਤਪਿੰਦਰ ਸਿੰਘ ਨਾਂ ਦੇ ਸ਼ਖ਼ਸ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐੱਸਆਈ ਦਾ ਏਜੰਟ ਦੱਸਿਆ ਜਾ ਰਿਹਾ ਹੈ ਜਿਸ ‘ਤੇ ਸਰਕਾਰੀ ਬਿਲਡਿੰਗਾਂ ਦੇ ਨਕਸ਼ੇ ਅਤੇ ਹੋਰ ਦਫ਼ਤਰੀ ਜਾਣਕਾਰੀ ਲੀਕ ਕਰਨ ਦੇ ਦੋਸ਼ ਹਨ।
ਦਾਅਵਾ ਹੈ ਕਿ ਇਸ ਨੇ ਗੁਆਂਢੀ ਦੁਸ਼ਮਣ ਮੁਲਕ ਨੂੰ ਦੇਸ਼ ਦੀ ਅਹਿਮ ਜਾਣਕਾਰੀ ਲੀਕ ਕੀਤੀ ਹੈ ਜਿਸ ਕਰਕੇ ਇਸ ਦੇ ਖ਼ਿਲਾਫ਼ ਆਫ਼ੀਸ਼ੀਅਲ ਸੀਕੇਰਟ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸਰਕਾਰੀ ਇਮਾਰਤਾਂ ‘ਤੇ ਪਿਛਲੇ ਦਿਨੀਂ ਹੋਏ ਹਮਲਿਆਂ ‘ਚ ਸਬੰਧਤ ਵਿਅਕਤੀ ਵੱਲੋਂ ਜਾਣਕਾਰੀ ਤੇ ਵੇਰਵੇ ਮੁਹੱਈਆ ਕਰਵਾਏ ਗਏ ਸਨ। ਮੁਲਜ਼ਮ ਨੂੰ ਮੁਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਜਿੱਥੇ ਕਿ ਇਸ ਨੂੰ 19 ਦਸੰਬਰ ਤਕ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Viral Video: Sonu Sood ਨੇ ਸੋਸ਼ਲ ਮੀਡੀਆ ਸਟਾਰ Khaby Lame ਨਾਲ ਸ਼ੇਅਰ ਕੀਤਾ ਵੀਡੀਓ, ‘ਭਲਾਈ ਦਾ ਤਾਂ ਜਮਾਨਾ ਹੀ ਨਹੀਂ’
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h








