ਅੱਜ ਭਾਵ ਸ਼ੁੱਕਰਵਾਰ ਨੂੰ ਭਾਜਪਾ ਦੇ ਸੀਨੀਅਰ ਨੇਤਾ ਅਨਿਲ ਜੋਸ਼ੀ ਨੇ ਭਾਜਪਾ ਛੱਡ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ।ਅਨਿਲ ਜੋਸ਼ੀ ਸਮੇਤ ਹੋਰ ਵੀ ਕਈ ਆਗੂਆਂ ਨੇ ਅੱਜ ਭਾਜਪਾ ਨੂੰ ਅਲ਼ਵਿਦਾ ਆਖਿਆ ਹੈ।ਇਨਾਂ੍ਹ ਆਗੂਆਂ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਆਗੂਆਂ ਨੇ ਪਾਰਟੀ ਦੇ ਮੁੱਖ ਦਫਤਰ ‘ਚ ਸਮਾਗਮ ਦੌਰਾਨ ਨਿੱਘਾ ਸਵਾਗਤ ਕੀਤਾ ਗਿਆ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਬੋਲਦਿਆਂ ਕਿਹਾ ਕਿ ਅਨਿਲ ਜੋਸ਼ੀ ਦੇ ਪਾਰਟੀ ‘ਚ ਆਉਣ ਨਾਲ ਹੁਣ ਹਿੰਦੂ ਅਤੇ ਸਿੱਖ ਭਾਈਚਾਰੇ ‘ਚ ਏਕਤਾ ਵਧੇਗੀ।ਉਨਾਂ੍ਹ ਕਿਹਾ ਕਿ ਸਿੱਖ ਏਕਤਾ ਤੇ ਫਿਰਕੂ ਸਦਭਾਵਨਾ ਨੂੰ ਵੱਡਾ ਹੁੰਗਾਰਾ ਮਿiਲ਼ਆ ਹੈ।ਇਸ ਸਮਾਗਮ ‘ਚ ਪੰਜਾਬ ਭਰ ਤੋਂ ਭਾਜਪਾ ਦੇ ਸਮਰਥਕ ਵੱਡੀ ਗਿਣਤੀ ਸ਼ਾਮਲ ਹੋਏ ਜੋ ਇਨ੍ਹਾਂ ਆਗੂਆਂ ਦੇ ਨਾਲ ਹੀ ਅਕਾਲੀ ਦਲ ‘ਚ ਸ਼ਾਮਲ ਹੋ ਗਏ।ਪੰਜਾਬ ‘ਚ ‘ਬੋਲੇ ਸੋ ਨਿਹਾਲ’ ਸਤਿ ਸ਼੍ਰੀ ਅਕਾਲ’ ਅਤੇ ‘ਹਰ ਹਰ ਮਹਾਦੇਵ’ ਤੇ ‘ਜੈਕਾਰਾ ਸ਼ੇਰਾਂਵਾਲੀ ਦਾ’ ਦੇ ਨਾਅਰੇ ਗੂੰਜਦੇ ਰਹੇ।