ਇਸ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਦੇ ਆਬਕਾਰੀ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਵਾਧੂ ਕਦਮ ਚੁੱਕ ਰਹੀ ਹੈ। ਪਰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਜਾਇਜ਼ ਸ਼ਰਾਬ ‘ਤੇ ਤੁਰੰਤ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।
ਜਸਟਿਸ ਐਮਆਰ ਸ਼ਾਹ ਅਤੇ ਸੀਟੀ ਰਵੀਕੁਮਾਰ ਦੀ ਡਿਵੀਜ਼ਨ ਬੈਂਚ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਅਜੀਤ ਕੁਮਾਰ ਸਿਨਹਾ ਨੂੰ ਪੁੱਛਿਆ ਕਿ ਕੀ ਤੁਸੀਂ ਅੱਜ ਬਿਹਾਰ ਦਾ ਮਾਮਲਾ ਦੇਖਿਆ? ਇਸ ਤੋਂ ਅਸੀਂ ਬਚਣਾ ਚਾਹੁੰਦੇ ਹਾਂ। ਇਹ ਟਿੱਪਣੀ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦਾ ਧਿਆਨ ਬਿਹਾਰ ਦੇ ਸਾਰਨ ਵਿੱਚ ਵਾਪਰੀ ਘਟਨਾ ਵੱਲ ਦਿਵਾਇਆ, ਜਿਸ ਵਿੱਚ ਨਕਲੀ ਸ਼ਰਾਬ ਪੀਣ ਨਾਲ 39 ਵਿਅਕਤੀਆਂ ਦੀ ਮੌਤ ਹੋਈ। ਬੈਂਚ ਨੇ ਕਿਹਾ ਕਿ ਉਹ ਮਾਮਲੇ ਦੀ ਪ੍ਰਗਤੀ ‘ਤੇ ਨਜ਼ਰ ਰੱਖੇਗੀ। ਅਦਾਲਤ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਦੀ ਅਗਲੀ ਸੁਣਵਾਈ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਕਰੇਗੀ।
ਦੱਸ ਦਈਏ ਕਿ ਪੰਜਾਬ ‘ਚ ਤੇਜ਼ੀ ਨਾਲ ਵੱਧ ਰਹੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ‘ਤੇ ਚਿੰਤਾ ਜ਼ਾਹਰ ਕਰਦਿਆਂ ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ‘ਚ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਆਪਣੇ ਜਵਾਬੀ ਹਲਫਨਾਮੇ ‘ਚ ਸੂਬੇ ਦੇ ਆਬਕਾਰੀ ਵਿਭਾਗ ਅਤੇ ਮਾਲ ਵਿਭਾਗ ਨੂੰ ਇਸ ਗੈਰ-ਕਾਨੂੰਨੀ ਕਾਰੋਬਾਰ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਦਿੱਤੇ।
ਪੰਜਾਬ ਸਰਕਾਰ ਨੇ ਜਸਟਿਸ ਐਮਆਰ ਸ਼ਾਹ ਅਤੇ ਸੀਟੀ ਰਵੀਕੁਮਾਰ ਦੀ ਡਿਵੀਜ਼ਨ ਬੈਂਚ ਨੂੰ ਦੱਸਿਆ ਕਿ ਨਾਜਾਇਜ਼ ਸ਼ਰਾਬ ਦੇ ਨਿਰਮਾਣ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਲੋਕਾਂ ਨੂੰ ਨਜਾਇਜ਼ ਸ਼ਰਾਬ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਜਾਵੇਗਾ। ਇਸ ਦੇ ਨਾਲ ਹੀ ਅਜਿਹੀ ਸ਼ਰਾਬ ਬਣਾਉਣ ਅਤੇ ਵੇਚਣ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਇਨਾਮ ਦੇਣ ਦੀ ਪੁਰਾਣੀ ਸਕੀਮ ਨੂੰ ਵੀ ਵੱਧ ਤੋਂ ਵੱਧ ਪ੍ਰਚਾਰਿਆ ਜਾਵੇਗਾ।
ਰਾਜ ਸਰਕਾਰ ਨੇ ਹਲਫ਼ਨਾਮੇ ਵਿੱਚ ਕਿਹਾ ਕਿ ਜਾਗਰੂਕਤਾ ਮੁਹਿੰਮ ਸਥਾਨਕ ਪ੍ਰਿੰਟ ਮੀਡੀਆ, ਇਲੈਕਟ੍ਰਾਨਿਕ ਮੀਡੀਆ ਅਤੇ ਕੇਬਲ ਟੀਵੀ ਰਾਹੀਂ ਕੀਤੀ ਜਾਵੇਗੀ। ਜੇਕਰ ਲੋੜ ਪਈ ਤਾਂ ਇਸ ਕੰਮ ਲਈ ਇੰਟਰਨੈੱਟ ਮੀਡੀਆ ਦੀ ਵੀ ਮਦਦ ਲਈ ਜਾਵੇਗੀ। ਸੁਪਰੀਮ ਕੋਰਟ ਵਿੱਚ ਦਾਇਰ ਇੱਕ ਹੋਰ ਹਲਫ਼ਨਾਮੇ ‘ਚ ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬ ਆਬਕਾਰੀ ਐਕਟ, 1914 ਤਹਿਤ ਦਰਜ ਕੀਤੇ ਗਏ ਸਾਰੇ ਕੇਸਾਂ ਦੀ ਜਾਂਚ ਲਈ ਆਈਜੀ ਰੈਂਕ ਦੇ ਇੱਕ ਪੁਲਿਸ ਅਧਿਕਾਰੀ ਨੂੰ ਨਿਯੁਕਤ ਕੀਤਾ ਗਿਆ ਹੈ। ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ, ਉਤਪਾਦਨ ਦੇ ਖਿਲਾਫ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਫੀਲਡ ਯੂਨਿਟਾਂ ਨੂੰ ਇੱਕ ਸਰਕੂਲਰ ਜਾਰੀ ਕੀਤਾ ਗਿਆ ਹੈ।
ਆਬਕਾਰੀ ਵਿਭਾਗ ਵੱਲੋਂ ਜਾਰੀ ਹਲਫ਼ਨਾਮੇ ਵਿੱਚ ਦੱਸਿਆ ਗਿਆ ਹੈ ਕਿ ਮੌਜੂਦਾ ਸਰਕਾਰ ਗ਼ੈਰਕਾਨੂੰਨੀ ਸ਼ਰਾਬ ਤੋਂ ਇਲਾਵਾ ਦੇਸੀ ਸ਼ਰਾਬ ਦਾ ਇਹ ਸਸਤਾ ਬਦਲ ਜਾਰੀ ਕਰ ਰਹੀ ਹੈ। ਇਹ ਸਿਹਤ ਲਈ ਮੁਕਾਬਲਤਨ ਬਿਹਤਰ ਰਹੇਗਾ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h