ਐਤਵਾਰ, ਅਪ੍ਰੈਲ 12, 2026 02:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਸ਼ੁਰੂਆਤ

ਮੁੱਖ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਸ਼ੁਰੂ ਹੋਣ ਨਾਲ ਬਿਨੈਕਾਰ ਸੰਸਥਾਵਾਂ ਨੂੰ ਐਫੀਲੀਏਸ਼ਨ ਪ੍ਰੋਫਾਰਮਾ ਅਤੇ ਹੋਰ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਬੋਰਡ ਦੇ ਦਫਤਰ ਜਾਣ ਦੀ ਲੋੜ ਨਹੀਂ ਰਹੇਗੀ।

by ਮਨਵੀਰ ਰੰਧਾਵਾ
ਦਸੰਬਰ 16, 2022
in ਪੰਜਾਬ
0

ਚੰਡੀਗੜ੍ਹ: ਤਕਨੀਕੀ ਸਿਖਲਾਈ ਸੰਸਥਾਵਾਂ ਨੂੰ ਪਾਰਦਰਸ਼ੀ, ਕੁਸ਼ਲ, ਭਰੋਸੇਮੰਦ ਅਤੇ ਸੁਵਿਧਾਜਨਕ ਤਰੀਕੇ ਨਾਲ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਸ਼ੁਰੂਆਤ ਕੀਤੀ।

ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੋਰਟਲ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਪੋਰਟਲ ਨੂੰ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਨਾਲ ਬੋਰਡ ਦਾ ਕੰਮਕਾਜ ਸੁਚਾਰੂ ਢੰਗ ਨਾਲ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਹਰ ਸਾਲ ਲਗਭਗ 250 ਸੰਸਥਾਵਾਂ ਦੀ ਐਫੀਲੀਏਸ਼ਨ ਸਬੰਧੀ ਫਾਈਲਾਂ ਨੂੰ ਵਿਚਾਰਿਆ ਜਾਂਦਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਮੌਜੂਦਾ ਸਮੇਂ ਇਹ ਸੰਸਥਾਵਾਂ ਅਨੁਸੂਚੀ ਸਮੇਤ ਲਗਭਗ 125 ਪੰਨਿਆਂ ਦਾ ਭਰਿਆ ਹੋਇਆ ਐਫੀਲੀਏਸ਼ਨ ਪ੍ਰੋਫਾਰਮਾ ਫਿਜ਼ੀਕਲ ਫਾਈਲ ਦੇ ਰੂਪ ਵਿੱਚ ਜਮ੍ਹਾਂ ਕਰਵਾਉਂਦੀਆਂ ਹਨ।

ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਸੰਸਥਾਵਾਂ ਵੱਲੋਂ ਲੋੜੀਂਦੀ ਐਫੀਲੀਏਸ਼ਨ ਫੀਸ ਵੀ ਡਿਮਾਂਡ ਡਰਾਫਟ ਦੇ ਰੂਪ ਵਿੱਚ ਹੀ ਜਮ੍ਹਾਂ ਕਰਵਾਈ ਜਾਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਸ਼ੁਰੂ ਹੋਣ ਨਾਲ ਬਿਨੈਕਾਰ ਸੰਸਥਾਵਾਂ ਨੂੰ ਐਫੀਲੀਏਸ਼ਨ ਪ੍ਰੋਫਾਰਮਾ ਅਤੇ ਹੋਰ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਬੋਰਡ ਦੇ ਦਫਤਰ ਜਾਣ ਦੀ ਲੋੜ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਸੰਸਥਾਵਾਂ ਆਪਣੇ ਲੌਗਇਨ/ਪਾਸਵਰਡ ਨਾਲ ਕਿਸੇ ਵੀ ਥਾਂ ਤੋਂ ਐਫੀਲੀਏਸ਼ਨ ਪ੍ਰੋਫਾਰਮੇ ਨੂੰ ਹੋਰ ਦਸਤਾਵੇਜ਼ਾਂ ਦੇ ਨਾਲ ਡਾਊਨਲੋਡ/ਅਪਲੋਡ ਕਰ ਸਕਦੀਆਂ ਹਨ ਅਤੇ ਲੋੜੀਂਦੀ ਫੀਸ ਜਮ੍ਹਾਂ ਕਰਵਾ ਸਕਦੀਆਂ ਹਨ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪੋਰਟਲ ਇਹ ਯਕੀਨੀ ਬਣਾਉਣ ਵਿੱਚ ਵੀ ਮਦਦ ਕਰੇਗਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਐਫੀਲੀਏਸ਼ਨ ਲਈ ਇਕੱਤਰ ਕੀਤੇ ਗਏ ਡੇਟਾ ਦੇ ਵਿਸ਼ਲੇਸ਼ਣ ਦੀ ਪ੍ਰਕਿਰਿਆ ਹੋਰ ਤੇਜ਼ ਅਤੇ ਕੁਸ਼ਲ ਬਣੇ।

ਵਿਦਿਆਰਥੀਆਂ ਨੂੰ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ `ਤੇ ਨਿਵੇਸ਼ ਲਈ ਅੱਗੇ ਆ ਰਹੇ ਉਦਯੋਗ ਜਗਤ ਦੇ ਦਿੱਗਜਾਂ ਦੀਆਂ ਲੋੜਾਂ ਨੂੰ ਪੂਰਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਤਕਨੀਕੀ ਸਿੱਖਿਆ ਰਾਹੀਂ ਸੂਬੇ ਕੋਲ ਹੁਨਰਮੰਦ ਮਨੁੱਖੀ ਸ਼ਕਤੀ ਦਾ ਵੱਡਾ ਪੂਲ ਹੋਵੇਗਾ, ਜੋ ਉਦਯੋਗ ਲਈ ਲਾਹੇਵੰਦ ਹੋਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਹੁਨਰਮੰਦ ਸਿੱਖਿਆ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਸਤੇ ਵੀ ਖੋਲ੍ਹੇਗੀ, ਜਿਸ ਨਾਲ ਉਹ ਮਾਣ ਅਤੇ ਸਤਿਕਾਰ ਭਰਿਆ ਜੀਵਨ ਬਤੀਤ ਕਰ ਸਕਣਗੇ।

ਇਹ ਵੀ ਪੜ੍ਹੋ: ਸਦਨ ਦੀਆਂ ਪੌੜੀਆਂ ‘ਤੇ ਡਿੱਗੇ ਕਾਂਗਰਸੀ ਨੇਤਾ ਸ਼ਸ਼ੀ ਥਰੂਰ, ਲੱਤ ‘ਤੇ ਲੱਗੀ ਸੱਟ, ਟਵੀਟ ਕਰ ਦਿੱਤੀ ਜਾਣਕਾਰੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannOnline affiliation Portalpro punjab tvPunjab CMpunjab governmentpunjab newsPunjab State Board of Technical Education and Industrial TrainingTechnical training institutions
Share204Tweet127Share51

Related Posts

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026
Load More

Recent News

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.