ਚੰਡੀਗੜ੍ਹ: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਅੰਦੋਲਨ ਨਾਲ ਸੰਬੰਧਿਤ 86 ਕੇਸ ਜੋ ਰੇਲਵੇ ਸੁਰੱਖਿਆ ਬਲਾਂ ਵਲੋਂ ਦਰਜ ਕੀਤੇ ਗਏ ਸਨ, ਉਹ ਸਾਰੇ ਕੇਸ ਵਾਪਸ ਲੈਣ ਦੇ ਜੋ ਨਿਰਦੇਸ਼ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗੁਵਾਈ ਵਾਲੀ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਹਨ, ਇਹ ਕੇਂਦਰ ਸਰਕਾਰ ਦਾ ਇੱਕ ਇਤਿਹਾਸਕ ਫੈਸਲਾ ਹੈI
ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਇਸ ਲਈ ਉਹ ਖੁਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲਵੇ ਮੰਤਰੀ ਨੂੰ ਵੀ ਮਿਲੇ ਸੀ।
ਅਸ਼ਵਨੀ ਸ਼ਰਮਾ ਨੇ ਜਾਰੀ ਇੱਕ ਪ੍ਰੇਸ ਬਿਆਨ ਰਾਹੀਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਇਹ ਸਾਰੇ ਕੇਸ ਵਾਪਸ ਲੈਣ ਦੀ ਸਹਿਮਤੀ ਦੇ ਦਿੱਤੀ ਹੈ। ਉਹਨਾਂ ਕਿਹਾ ਕਿ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਬਹੁਤ ਗੰਭੀਰ ਹਨI ਇਸੇ ਤਹਿਤ ਘੱਟੋ ਘੱਟ ਸਮਰਥਨ ਮੁੱਲ ਨੂੰ ਹੋਰ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ ਲਈ ਅਤੇ ਦੇਸ਼ ਦੀਆਂ ਖੇਤੀ ਖੇਤਰ, ਉਦਯੋਗਿਕ ਖੇਤਰ ਨਾਲ ਬਦਲਦੀਆਂ ਲੋੜਾ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਵਲੋਂ ਫਸਲਾਂ ਦੇ ਪੈਟਰਨ ਨੂੰ ਬਦਲਣ ਲਈ ਇਸੇ ਸਾਲ ਜੁਲਾਈ ਮਹੀਨੇ ਵਿੱਚ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈI ਜੋ ਦੇਸ਼ ਦੇ ਕਿਸਾਨਾਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਚੁਤਰਫ਼ਾ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਕੰਮ ਕਰ ਰਹੀ ਹੈI ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਲਈ ਕਿਸਾਨ ਸਨਮਾਨ ਨਿਧੀ ਤੇ ਸੋਇਲ ਹੈਲਥ ਕਾਰਡ ਵਰਗੇ ਬਹੁਤ ਲਾਹੇਵੰਦ ਫੈਸਲੇ ਲਏ ਹਨ ਅਤੇ ਅੱਗੇ ਵੀ ਲੈਂਦੀ ਰਹੇਗੀ।
ਅਸ਼ਵਨੀ ਸ਼ਰਮਾ ਨੇ ਆਪ ਸਰਕਾਰ ਦੇ ਵਰ੍ਹਦਿਆਂ ਕਿਹਾ ਕਿ ਮੁਖਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਪੰਜਾਬ ਦੇ ਕਿਸਾਨਾਂ ਨਾਲ ਵੱਡੇ-ਵੱਡੇ ਵਾਦੇ ਕੀਤੇ ਸਨ ਪਰ ਉਹਨਾਂ ‘ਚੋਂ ਕੋਈ ਵੀ ਵਾਦਾ ਪੂਰਾ ਨਹੀਂ ਕੀਤਾ ਅਤੇ ਹੁਣ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਚੰਡੀਗੜ੍ਹ ਨੂੰ ਘੇਰਾ ਪਾਈ ਬੈਠੇ ਹਨI ਮੁਖਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘੇਰਾਵ ਕਰ ਰਹੇ ਕਿਸਾਨਾਂ ‘ਤੇ ਪੰਜਾਬ ਸਰਕਾਰ ਵਲੋਂ ਲਾਠੀਚਾਰਜ ਕੀਤਾ ਜਾ ਰਿਹਾ ਹੈI ਭਗਵੰਤ ਮਾਨ ਸਰਕਾਰ ਕਿਸਾਨਾਂ ਨਾਲ ਕੀਤੇ ਵਡੀਆਂ ਨੂੰ ਪੂਰਾ ਕਰਨ ਤੋਂ ਭੱਜ ਰਹੀ ਹੈI
ਉਨ੍ਹਾਂ ਆਮ ਆਦਮੀ ਪਾਰਟੀ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਨੂੰ ਹਰ ਫਰੰਟ ਤੇ ਝੂਠ ਦੀ ਨੀਤੀ ਤਹਿਤ ਫੇਲ ਦੱਸਦੀਆਂ ਕਿਹਾ ਕਿ ਪੰਜਾਬ ਸਰਕਾਰ ਹੁਣ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰੇI
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h