Contractual Employees: ਪੰਜਾਬ ‘ਚ ਸਰਕਾਰੀ ਟਰਾਂਸਪੋਰਟ ਅਦਾਰਿਆਂ ਦੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸ਼ਨੀਵਾਰ ਨੂੰ ਹੜਤਾਲ ਕੀਤੀ। ਇਸ ਕਾਰਨ ਸੂਬੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਦਾਅਵਾ ਕੀਤਾ ਕਿ ਹੜਤਾਲ ਕਾਰਨ ਸਰਕਾਰੀ ਅਦਾਰੇ ‘ਪਨਬਸ’ ਦੀਆਂ 2000 ਤੋਂ ਵੱਧ ਬੱਸਾਂ ਸੜਕਾਂ ‘ਤੇ ਨਹੀਂ ਦੌੜੀਆਂ।
ਦੱਸ ਦਈਏ ਕਿ ਸੂਬੇ ‘ਚ ਇਸ ਹੜਤਾਲ ਨੇ ਲੁਧਿਆਣਾ, ਮੋਗਾ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਯਾਤਰੀਆਂ ਨੂੰ ਪ੍ਰਭਾਵਿਤ ਕੀਤਾ। ਕੁਝ ਯਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਮੰਜ਼ਿਲ ‘ਤੇ ਪਹੁੰਚਣ ਲਈ ਪ੍ਰਾਈਵੇਟ ਬੱਸਾਂ ਜਾਂ ਟੈਕਸੀਆਂ ਦਾ ਸਹਾਰਾ ਲੈਣਾ ਪਿਆ।
ਡਰਾਈਵਰਾਂ ਦੀਆਂ 28 ਅਸਾਮੀਆਂ ਨੂੰ ‘ਆਊਟਸੋਰਸਿੰਗ’ ਕਰਨ ਦੇ ਵਿਰੋਧ ਵਿੱਚ ਮੁਲਾਜ਼ਮਾਂ ਵਿੱਚ ਰੋਸ ਹੈ। ਉਨ੍ਹਾਂ ਦੀ ਮੰਗ ਹੈ ਕਿ ‘ਆਊਟਸੋਰਸ’ ਰਾਹੀਂ ਕੀਤੀ ਜਾ ਰਹੀ ਭਰਤੀ ਨੂੰ ਰੱਦ ਕੀਤਾ ਜਾਵੇ ਅਤੇ ਵਿਭਾਗ ਭਰਤੀ ਲਈ ਬਿਹਤਰ ਨੀਤੀ ਤਿਆਰ ਕਰੇ।
ਲੁਧਿਆਣਾ ਵਿੱਚ ਮੁਲਾਜ਼ਮ ਯੂਨੀਅਨ ਦੇ ਇੱਕ ਆਗੂ ਨੇ ਕਿਹਾ ਕਿ ਹੜਤਾਲ ਬਾਰੇ ਅਗਲਾ ਫੈਸਲਾ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।
ਅੰਮ੍ਰਿਤਸਰ ਵਿੱਚ ਧਰਨਾਕਾਰੀ ਮੁਲਾਜ਼ਮ ਯੂਨੀਅਨ ਦੇ ਮੀਤ ਪ੍ਰਧਾਨ ਜੋਧ ਸਿੰਘ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਬੱਸਾਂ ਸੜਕਾਂ ’ਤੇ ਨਹੀਂ ਦੌੜਣਗੀਆਂ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵਿੱਚ ਆਰਜ਼ੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਪੰਜ ਫ਼ੀਸਦੀ ਵਾਧੇ ਦੀ ਮੰਗ ਵੀ ਸ਼ਾਮਲ ਸੀ, ਜਿਸ ਦਾ ਭਰੋਸਾ ਦਿੱਤਾ ਗਿਆ ਸੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h