ਸ਼ਨੀਵਾਰ, ਨਵੰਬਰ 1, 2025 12:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਵੱਲੋਂ ਵਕੀਲ ਭਾਈਚਾਰੇ ਨੂੰ ਲੋੜਵੰਦ ਅਤੇ ਬੇਸਹਾਰਾ ਲੋਕਾਂ ਦੀ ਆਵਾਜ਼ ਬਣਨ ਦਾ ਸੱਦਾ

ਲਾਇਸੰਸ ਪ੍ਰਾਪਤ ਕਰਨ ਵਾਲੇ ਨਵੇਂ ਵਕੀਲਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਜਿਸ ਤਰ੍ਹਾਂ ਨਵੇਂ ਆਈ.ਏ.ਐਸ ਅਤੇ ਆਈ.ਪੀ.ਐਸ. ਅਧਿਕਾਰੀ ਤਜਰਬਾ ਹਾਸਲ ਕਰਨ ਲਈ ਆਪਣੇ ਕਰੀਅਰ ਦੀ ਸ਼ੁਰੂਆਤ ਜ਼ਿਲ੍ਹਾ ਪੱਧਰ ਦੇ ਦਫ਼ਤਰਾਂ ਅਤੇ ਥਾਣਿਆਂ ਤੋਂ ਕਰਦੇ ਹਨ

by Bharat Thapa
ਦਸੰਬਰ 17, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਕੀਲ ਭਾਈਚਾਰੇ ਨੂੰ ਬੇਸਹਾਰਾ ਅਤੇ ਲੋੜਵੰਦ ਲੋਕਾਂ ਨੂੰ ਪਹਿਲ ਦੇ ਆਧਾਰ ਉਤੇ ਇਨਸਾਫ ਦਿਵਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਸਮਾਜ ਦੇ ਭਲੇ ਲਈ ਸਰਗਰਮ ਭੂਮਿਕਾ ਅਦਾ ਕਰਨੀ ਚਾਹੀਦੀ ਹੈ।

ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਨਵੇਂ ਵਕੀਲਾਂ ਨੂੰ ਲਾਇਸੰਸ ਵੰਡਣ ਅਤੇ ਬਾਰ ਕੌਂਸਲ ਦੀਆਂ ਆਨਲਾਈਨ ਸੇਵਾਵਾਂ ਦੀ ਸ਼ੁਰੂਆਤ ਕਰਨ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਨੌਜਵਾਨ ਵਕੀਲਾਂ ਨੂੰ ਵਡੇਰੇ ਜਨਤਕ ਹਿੱਤਾਂ ਲਈ ਆਪਣੀ ਜ਼ਿੰਮੇਵਾਰੀ ਪੇਸ਼ੇਵਰ ਵਚਨਬੱਧਤਾ, ਸਮਰਪਣ ਭਾਵਨਾ ਤੇ ਸੰਜੀਦਗੀ ਨਾਲ ਨਿਭਾਉਣੀ ਲਈ ਆਖਿਆ।

ਉਨ੍ਹਾਂ ਕਿਹਾ ਕਿ ਸਮਰਪਿਤ ਹੋ ਕੇ ਕੰਮ ਕਰਨ ਵਾਲੇ ਵਕੀਲ ਨਾ ਸਿਰਫ ਆਪਣਾ ਨਾਮ ਰੌਸ਼ਨ ਕਰਦੇ ਹਨ ਸਗੋਂ ਅਦਾਲਤਾਂ ਵਿਚ ਲੋੜਵੰਦ ਲੋਕਾਂ ਨੂੰ ਇਨਸਾਫ ਦਿਵਾ ਕੇ ਉਨ੍ਹਾਂ ਦੇ ਚਿਹਰਿਆਂ ਉਤੇ ਮੁਸਕਰਾਹਟ ਵੀ ਲਿਆਉਂਦੇ ਹਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮਿਆਰੀ ਸਿੱਖਿਆ, ਬਿਹਤਰ ਸਿਹਤ ਸੇਵਾਵਾਂ ਅਤੇ ਲੋੜਵੰਦ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਇਸ ਸਬੰਧੀ ਕਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।

ਅੱਜ ਪੰਜਾਬ-ਹਰਿਆਣਾ ਬਾਰ ਕੌਂਸਲ ਦੇ ਨੌਜਵਾਨ ਵਕੀਲਾਂ ਨੂੰ ਲਾਇਸੈਂਸ ਵੰਡੇ…ਨੌਜਵਾਨ ਵਕੀਲਾਂ ਨੂੰ ਪਹਿਲ ਦੇ ਆਧਾਰ ‘ਤੇ ਲੋੜਵੰਦ ਤੇ ਬੇਸਹਾਰਾ ਲੋਕਾਂ ਦੀ ਆਵਾਜ਼ ਬਣਨ ਲਈ ਪ੍ਰੇਰਿਆ…ਨਿੱਜ ਤੋਂ ਉੱਪਰ ਉੱਠ ਕੇ ਸੱਚ ਦੀ ਆਵਾਜ਼ ਬਣਨ ਲਈ ਕਿਹਾ…ਜ਼ਿੰਦਗੀ ‘ਚ ਨਵੀਂ ਸ਼ੁਰੂਆਤ ਕਰ ਰਹੇ ਨੌਜਵਾਨ ਵਕੀਲਾਂ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ… pic.twitter.com/S0tXD8TcrQ

— Bhagwant Mann (@BhagwantMann) December 17, 2022

ਉਨ੍ਹਾਂ ਨੇ ਵਕੀਲਾਂ ਨੂੰ ਮੁਖਾਤਬ ਹੁੰਦਿਆਂ ਕਿਹਾ, “ਤਰੱਕੀ ਕਦੇ ਵੀ ਰਾਤੋ-ਰਾਤ ਨਹੀਂ ਮਿਲਦੀ, ਸਫਲਤਾ ਦਾ ਇਕਮਾਤਰ ਢੰਗ-ਤਰੀਕਾ ਸਖ਼ਤ ਮਿਹਨਤ ਅਤੇ ਲਗਨ ਹੀ ਹੈ ਜੋ ਇਨਸਾਨ ਨੂੰ ਉਸ ਦੀ ਮੰਜ਼ਿਲ ਉਤੇ ਪਹੁੰਚਾ ਦਿੰਦਾ ਹੈ। ਤੁਸੀਂ ਵੀ ਵਕਾਲਤ ਸ਼ੁਰੂ ਕਰਨ ਜਾ ਰਹੇ ਹੋ ਜੋ ਬਹੁਤ ਜ਼ਿੰਮੇਵਾਰੀ ਵਾਲਾ ਪੇਸ਼ਾ ਹੈ। ਉਮੀਦ ਹੈ ਕਿ ਤੁਸੀਂ ਲੋੜਵੰਦ ਵਿਅਕਤੀ ਨੂੰ ਸੇਵਾ-ਭਾਵਨਾ ਨਾਲ ਇਨਸਾਫ ਦਿਵਾਉਣ ਦੀ ਪੂਰੀ ਕੋਸ਼ਿਸ਼ ਕਰੋਗੇ।”

ਲਾਇਸੰਸ ਪ੍ਰਾਪਤ ਕਰਨ ਵਾਲੇ ਨਵੇਂ ਵਕੀਲਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਜਿਸ ਤਰ੍ਹਾਂ ਨਵੇਂ ਆਈ.ਏ.ਐਸ ਅਤੇ ਆਈ.ਪੀ.ਐਸ. ਅਧਿਕਾਰੀ ਤਜਰਬਾ ਹਾਸਲ ਕਰਨ ਲਈ ਆਪਣੇ ਕਰੀਅਰ ਦੀ ਸ਼ੁਰੂਆਤ ਜ਼ਿਲ੍ਹਾ ਪੱਧਰ ਦੇ ਦਫ਼ਤਰਾਂ ਅਤੇ ਥਾਣਿਆਂ ਤੋਂ ਕਰਦੇ ਹਨ, ਓਸੇ ਤਰ੍ਹਾਂ ਨਵੇਂ ਵਕੀਲਾਂ ਨੂੰ ਵੀ ਸਰਕਾਰ ਦੇ ਮਹੱਤਵਪੂਰਨ ਕਾਨੂੰਨੀ ਮਾਮਲਿਆਂ ਵਿਚ ਟਰੇਨੀ ਦੇ ਤੌਰ ਉਤੇ ਸ਼ਾਮਲ ਕਰਨਾ ਚਾਹੀਦਾ ਹੈ ਤਾਂ ਕਿ ਉਹ ਸੀਨੀਅਰ ਵਕੀਲਾਂ ਵੱਲੋਂ ਉਭਾਰੇ ਜਾਂਦੇ ਨੁਕਤਿਆਂ ਬਾਰੇ ਆਪਣੇ ਪੇਸ਼ੇ ਦੀ ਸ਼ੁਰੂਆਤ ਵਿਚ ਹੀ ਤਜਰਬਾ ਹਾਸਲ ਕਰ ਸਕਣ।

ਬਾਰ ਕੌਂਸਲ ਵੱਲੋਂ ਉਠਾਈਆਂ ਵੱਖ-ਵੱਖ ਮੰਗਾਂ ਦੇ ਜਵਾਬ ਵਿਚ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜ਼ਿਲ੍ਹਾ ਪੱਧਰ ਉਤੇ ਵਕੀਲਾਂ ਲਈ ਚੈਂਬਰਾਂ ਦੀ ਵਿਵਸਥਾ, ਲਾਇਬ੍ਰਰੇਰੀਆਂ ਆਦਿ ਸਹੂਲਤਾਂ ਮੁਹੱਈਆ ਕਰਵਾਉਣ ਲਈ ਢੁਕਵਾਂ ਸਹਿਯੋਗ ਦੇਵੇਗੀ।

ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ, ਪੰਜਾਬ ਤੇ ਹਰਿਆਣਾ ਦੇ ਐਡਵੋਕੇਟ ਜਨਰਲ ਵਿਨੋਦ ਘਈ ਅਤੇ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਸੁਰਵੀਰ ਸਿੱਧੂ ਸਮੇਤ ਹੋਰ ਸ਼ਖਸੀਅਤਾਂ ਵੀ ਹਾਜ਼ਰ ਰਹੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cm maanlatest newspro punjab tvpunjabi news
Share218Tweet136Share55

Related Posts

ਪਟਿਆਲਾ ‘ਚ ਰੋਡਵੇਜ਼ ਬੱਸ ਦੀ ਟਰੱਕ ਨਾਲ ਟੱਕਰ: 12 ਯਾਤਰੀ ਜ਼/ਖ/ਮੀ, ਡਰਾਈਵਰ-ਕੰਡਕਟਰ ਦੀ ਮੌ/ਤ

ਅਕਤੂਬਰ 31, 2025

ਜਲੰਧਰ ‘ਚ ਰੋਡਵੇਜ਼ ਯੂਨੀਅਨ ਦੀ ਹੜਤਾਲ ਮੁਲਤਵੀ, ਕਿਲੋਮੀਟਰ ਸਕੀਮ ਰੱਦ ਕਰਵਾਉਣ ਲਈ ਹਾਈਵੇਅ ਕਰਨਾ ਸੀ ਜਾਮ

ਅਕਤੂਬਰ 31, 2025

Ex DIG ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

ਅਕਤੂਬਰ 31, 2025

ਅਸਾਮ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਗੈਂ.ਗ.ਸ.ਟਰ ਜੱਗੂ ਭਗਵਾਨਪੁਰੀਆ, 7 ਮਹੀਨਿਆਂ ਬਾਅਦ ਪੰਜਾਬ ਆਇਆ ਵਾਪਸ

ਅਕਤੂਬਰ 30, 2025

ਜਲੰਧਰ ‘ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਵੱਡੀ ਲੁੱ/ਟ, ਹ.ਥਿ/ਆਰ ਦਿਖਾ ਕੇ ਗਹਿਣੇ ਤੇ ਲੱਖਾਂ ਰੁਪਏ ਲੈ ਕੇ ਫਰਾਰ

ਅਕਤੂਬਰ 30, 2025

ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

ਅਕਤੂਬਰ 30, 2025
Load More

Recent News

IND vs AUS: ਦੂਜੇ T20 ‘ਚ ਭਾਰਤ ਨੂੰ ਮਿਲੀ ਹਾਰ, ਆਸਟ੍ਰੇਲੀਆ ਨੇ 4 ਵਿਕਟਾਂ ਨਾਲ ਜਿੱਤ ਕੀਤੀ ਪ੍ਰਾਪਤ

ਅਕਤੂਬਰ 31, 2025

ਆਵਾਰਾ ਕੁੱਤਿਆਂ ‘ਤੇ ਸੁਪਰੀਮ ਕੋਰਟ ਨੇ ਸਰਕਾਰਾਂ ਤੋਂ ਫਿਰ ਮੰਗੇ ਜਵਾਬ, ਮੁੱਖ ਸਕੱਤਰ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਆਦੇਸ਼

ਅਕਤੂਬਰ 31, 2025

ਪਟਿਆਲਾ ‘ਚ ਰੋਡਵੇਜ਼ ਬੱਸ ਦੀ ਟਰੱਕ ਨਾਲ ਟੱਕਰ: 12 ਯਾਤਰੀ ਜ਼/ਖ/ਮੀ, ਡਰਾਈਵਰ-ਕੰਡਕਟਰ ਦੀ ਮੌ/ਤ

ਅਕਤੂਬਰ 31, 2025

ਹੁਣ ਤੁਹਾਡੀਆਂ Reels ‘ਤੇ ਹੋਵੇਗਾ ਤੁਹਾਡਾ ਪੂਰਾ ਕੰਟਰੋਲ ਹੋਵੇਗਾ ! ਇੰਸਟਾਗ੍ਰਾਮ ਸਿਰਫ਼ ਉਹੀ ਦਿਖਾਏਗਾ ਜੋ ਤੁਸੀਂ ਚਾਹੁੰਦੇ ਹੋ

ਅਕਤੂਬਰ 31, 2025

ਜਲੰਧਰ ‘ਚ ਰੋਡਵੇਜ਼ ਯੂਨੀਅਨ ਦੀ ਹੜਤਾਲ ਮੁਲਤਵੀ, ਕਿਲੋਮੀਟਰ ਸਕੀਮ ਰੱਦ ਕਰਵਾਉਣ ਲਈ ਹਾਈਵੇਅ ਕਰਨਾ ਸੀ ਜਾਮ

ਅਕਤੂਬਰ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.