Opium-Poppy Cultivation: ਭਾਜਪਾ ਦੇ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਖਾਸ ਸਲਾਹ ਦਿੱਤੀ ਹੈ। ਦੱਸ ਦਈਏ ਕਿ ਸਾਬਕਾ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸਰਕਾਰੀ ਜ਼ਮੀਨਾਂ ਅਤੇ ਯੂਨੀਵਰਸਿਟੀਆਂ ‘ਚ ਅਫੀਮ ਅਤੇ ਭੁੱਕੀ ਦੀ ਖੇਤੀ ਹੋਣੀ ਚਾਹੀਦੀ ਹੈ। ਇਹ ਮੰਗ ਪਹਿਲਾਂ ਵੀ ਉਠਾਈ ਜਾ ਚੁੱਕੀ ਹੈ, ਇਹ ਮੰਗ ਚੁੱਕਣ ਵਾਲਿਆਂ ‘ਚ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ: ਨਵਜੋਤ ਕੌਰ ਵੀ ਇੱਕ ਹੈ।
ਸੁਰਜੀਤ ਕੁਮਾਰ ਜਿਆਣੀ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਚੋਂ ਨਸ਼ਾ ਖਤਮ ਕਰਨਾ ਆਸਾਨ ਨਹੀਂ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੀਆਂ ਸਰਕਾਰੀ ਜ਼ਮੀਨਾਂ ਅਤੇ ਯੂਨੀਵਰਸਿਟੀਆਂ ’ਤੇ ਅਫੀਮ ਦੀ ਖੇਤੀ ਕੀਤੀ ਜਾਵੇ ਤਾਂ ਬਿਹਤਰ ਹੈ। ਇਸ ਲਈ ਲਾਇਸੈਂਸ ਦਿੱਤੇ ਜਾ ਸਕਦੇ ਹਨ। ਪਹਿਲਾਂ ਵੀ ਲੋਕ ਅਫੀਮ ਖਾਂਦੇ ਸੀ ਅਤੇ 90-90 ਸਾਲ ਤੱਕ ਜ਼ਿੰਦਾ ਤੇ ਸਿਹਤਮੰਦ ਰਹਿੰਦੇ ਸੀ, ਤਾਂ ਹੁਣ ਉਹ ਅਜਿਹਾ ਕਿਉਂ ਨਹੀਂ ਕਰ ਸਕਦੇ।
ਪਿੰਡਾਂ ਤੇ ਸ਼ਹਿਰਾਂ ਵਿੱਚ ਹਰ ਕੋਈ ਨਸ਼ਾ ਨਹੀਂ ਕਰਦਾ
ਸੁਰਜੀਤ ਜਿਆਣੀ ਦਾ ਕਹਿਣਾ ਹੈ ਕਿ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਹਰ ਕੋਈ ਨਸ਼ਾ ਨਹੀਂ ਕਰਦਾ। ਇਸ ਲਈ ਨਸ਼ੇ ਦੇ ਆਦੀ ਲੋਕਾਂ ਲਈ ਕਾਰਡ ਬਣਾਏ ਜਾਣੇ ਚਾਹੀਦੇ ਹਨ।
ਨਵਜੋਤ ਕੌਰ ਸਿੱਧੂ ਨੇ ਵੀ ਚੁੱਕੀ ਸੀ ਮੰਗ
ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੰਬਰ 2021 ‘ਚ ਅਫੀਮ ਦੀ ਖੇਤੀ ਕਰਨ ਦੀ ਸਲਾਹ ਦਿੱਤੀ ਸੀ ਪਰ ਉਸ ਤੋਂ ਬਾਅਦ ਉਹ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ।
ਇਸ ਦੇ ਨਾਲ ਹੀ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ 2018 ਵਿੱਚ ਪੰਜਾਬ ਵਿੱਚ ਅਫੀਮ ਦੀ ਖੇਤੀ ਹੋਣ ਦੀ ਗੱਲ ਕਹੀ ਸੀ। ਉਦੋਂ ਉਸ ਨੇ ਰਾਜਸਥਾਨ ਦਾ ਹਵਾਲਾ ਦਿੱਤਾ ਸੀ ਕਿ ਉੱਥੇ ਵੀ ਖੇਤੀ ਹੁੰਦੀ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h