ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਾਂ ਪੈਣੀਆਂ ਸਵੇਰੇ 8.00 ਤੋਂ ਸ਼ੁਰੂ ਹੋ ਗਈਆਂ ਸਨ।ਦੱਸ ਦੇਈਏ ਕਿ ਵੋਟਾਂ ਦੀ ਗਿਣਤੀ 25 ਅਗਸਤ ਨੂੰ ਹੋਵੇਗੀ।ਇਸ ਦੌਰਾਨ ਸਵੇਰ 8 ਵਜੇ ਤੋਂ ਵੋਟਰਾਂ ਨੇ ਵੋਟਾਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ।
ਇਨ੍ਹਾਂ ਚੋਣਾਂ ‘ਚ ਸਾਰੇ ਬੂਥਾਂ ‘ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਦੱਸਣਯੋਗ ਹੈ ਕਿ ਦਿੱਲੀ ਸਰਕਾਰ ਦਾ ਗੁਰਦੁਆਰਾ ਚੋਣ ਡਾਇਰੈਕਟਰ ਚੋਣ ਕਰਵਾਉਂਦਾ ਹੈ।ਇਸ ਦੇ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਂਦੇ ਹਨ।ਸਾਰੇ ਬੂਥਾਂ ‘ਤੇ ਲੋੜੀਂਦੀ ਗਿਣਤੀ ‘ਚ ਪੈਰਾ ਮਿਲਟਰੀ ‘ਤੇ ਪੁਲਿਸ ਦੇ ਜਵਾਨ ਤਾਇਨਾਤ ਹਨ।ਪੁਲਿਸ ਦੇ ਅਧਿਕਾਰੀ ਆਪੋ-ਆਪਣੇ ਇਲਾਕਿਆਂ ‘ਚ ਬੂਥਾਂ ‘ਤੇ ਨਜ਼ਰ ਰੱਖਣਗੇ।ਸਾਰੇ ਬੂਥਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ।
ਜਾਣਕਾਰੀ ਅਨੁਸਾਰ 46 ਸੀਟਾਂ ਲਈ ਰਾਸ਼ਟਰੀ ਰਾਜਧਾਨੀ ਦੇ ਸਰਕਾਰੀ ਸਕੂਲਾਂ ‘ਚ ਬਣਾਏ ਗਏ 546 ਮਤਦਾਨ ਕੇਂਦਰਾਂ ‘ਤੇ ਵੋਟਾਂ ਪਾਈਆਂ ਜਾਣਗੀਆਂ। 132 ਆਜ਼ਾਦ ਉਮੀਦਵਾਰਾਂ ਸਮੇਤ 312 ਉਮੀਦਵਾਰ ਚੋਣ ਮੈਦਾਨ ਵਿਚ ਹਨ। ਦਿੱਲੀ ਦੇ 3 ਲੱਖ ,42 ਹਜ਼ਾਰ,65 ਸਿੱਖ ਵੋਟਰ ਹਨ। ਜਿਨ੍ਹਾਂ ‘ਚ ਔਰਤ ਵੋਟਰ 1 ਲੱਖ 71 ਹਜ਼ਾਰ 370 ਅਤੇ ਪੁਰਸ਼ ਵੋਟਰ 1 ਲੱਖ 70 ਹਜ਼ਾਰ 695 ਹਨ।