ਸੋਮਵਾਰ, ਅਕਤੂਬਰ 6, 2025 11:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਕੈਪਟਨ ਨੇ ਸਿੱਧੂ ਦੇ ਸਲਾਹਕਾਰਾਂ ‘ਤੇ ਜਤਾਇਆ ਇਤਰਾਜ਼, ਕਿਹਾ -ਸਿਰਫ਼ ਸਲਾਹ ਦਿਓ,ਰਾਸ਼ਟਰ ਵਿਰੋਧੀ ਟਿੱਪਣੀਆਂ ਨਹੀਂ

by propunjabtv
ਅਗਸਤ 22, 2021
in ਦੇਸ਼, ਪੰਜਾਬ, ਰਾਜਨੀਤੀ
0
Chandigarh: Punjab Chief Minister Captain Amarinder Singh addresses a press conference in Chandigarh, on May 23, 2019. (Photo: IANS)

Chandigarh: Punjab Chief Minister Captain Amarinder Singh addresses a press conference in Chandigarh, on May 23, 2019. (Photo: IANS)

ਚੰਡੀਗੜ੍ਹ, 22 ਅਗਸਤ
ਕਸ਼ਮੀਰ ਅਤੇ ਪਾਕਿਸਤਾਨ ਵਰਗੇ ਸੰਵੇਦਨਸ਼ੀਲ ਕੌਮੀ ਮਾਮਲਿਆਂ ਉਤੇ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਦੇ ਹਾਲ ਹੀ ਵਿਚ ਆਏ ਬਿਆਨਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜਿਹੀਆਂ ਘਿਨਾਉਣੀਆਂ ਅਤੇ ਮਾੜੀਆਂ ਟਿੱਪਣੀਆਂ ਵਿਰੁੱਧ ਤਾੜਨਾ ਕੀਤੀ ਜਿਨ੍ਹਾਂ ਨਾਲ ਸੂਬੇ ਦੇ ਨਾਲ-ਨਾਲ ਦੇਸ਼ ਦੀ ਅਮਨ-ਸ਼ਾਂਤੀ ਅਤੇ ਸਥਿਰਤਾ ਲਈ ਖਤਰਾ ਪੈਦਾ ਹੋ ਸਕਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਵੀ ਆਪਣੇ ਸਲਾਹਕਾਰਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਸਲਾਹ ਦੇਣ ਤੱਕ ਸੀਮਿਤ ਰੱਖਣ ਅਤੇ ਉਨ੍ਹਾਂ ਮਸਲਿਆਂ ਉਤੇ ਨਾ ਬੋਲਣ ਲਈ ਕਿਹਾ ਜਿਨ੍ਹਾਂ ਬਾਰੇ ਉਨ੍ਹਾਂ ਨੂੰ ਜਾਂ ਤਾਂ ਥੋੜ੍ਹਾ-ਬਹੁਤ ਪਤਾ ਹੈ ਜਾਂ ਫੇਰ ਉੱਕਾ ਹੀ ਕੋਈ ਜਾਣਕਾਰੀ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੀਆਂ ਟਿੱਪਣੀਆਂ ਦੇ ਨਿਕਲਣ ਵਾਲੇ ਅਰਥਾਂ ਦੀ ਵੀ ਸਮਝ ਨਹੀਂ ਹੈ।

ਮੁੱਖ ਮੰਤਰੀ ਨੇ ਇਹ ਪ੍ਰਤੀਕਿਰਿਆ ਡਾ. ਪਿਆਰੇ ਲਾਲ ਗਰਗ ਵੱਲੋਂ ਪਾਕਿਸਤਾਨ ਦੀ ਨਿਖੇਧੀ ਕਰਨ ਉਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਕੀਤੇ ਸਵਾਲ ਅਤੇ ਇਸ ਤੋਂ ਪਹਿਲਾਂ ਕਸ਼ਮੀਰ ਬਾਰੇ ਮਾਲਵਿੰਦਰ ਸਿੰਘ ਮਾਲੀ ਦੀ ਵਿਵਾਦਪੂਰਨ ਬਿਆਨਬਾਜ਼ੀ ਦੇ ਸੰਦਰਭ ਵਿਚ ਸਾਹਮਣੇ ਆਈ ਹੈ। ਇਨ੍ਹਾਂ ਦੋਵਾਂ ਨੂੰ ਸਿੱਧੂ ਨੇ ਹਾਲ ਹੀ ਵਿਚ ਆਪਣੇ ਸਲਾਹਕਾਰ ਨਿਯੁਕਤ ਕੀਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਮਾਲੀ ਤੇ ਗਰਗ ਦੇ ਅਸਚਰਜ ਭਰੇ ਬਿਆਨਾਂ ਉਤੇ ਹੈਰਾਨੀ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਬਿਆਨ ਪਾਕਿਸਤਾਨ ਅਤੇ ਕਸ਼ਮੀਰ ਬਾਰੇ ਭਾਰਤ ਅਤੇ ਕਾਂਗਰਸ ਪਾਰਟੀ ਦੀ ਪੁਜੀਸ਼ਨ ਦੇ ਬਿਲਕੁਲ ਉਲਟ ਜਾਂਦੇ ਹਨ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਆਪਣੇ ਸਲਾਹਕਾਰਾਂ ਵੱਲੋਂ ਭਾਰਤ ਦੇ ਹਿੱਤਾਂ ਨੂੰ ਹੋਰ ਨੁਕਸਾਨ ਪਹੁੰਚਾਉਣ ਤੋਂ ਪਹਿਲਾਂ ਉਨ੍ਹਾਂ ਉਤੇ ਲਗਾਮ ਲਾਉਣ ਲਈ ਕਿਹਾ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਸੀ ਅਤੇ ਹੁਣ ਵੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਮਾਲੀ ਨੇ ਪਾਕਿਸਤਾਨ ਦੀ ਹਾਂ ਵਿੱਚ ਹਾਂ ਮਿਲਾਉਣ ਵਾਲਾ ਬਿਆਨ ਦਿੱਤਾ ਹੈ ਜੋ ਕਿ ਪੂਰੀ ਤਰ੍ਹਾਂ ਦੇਸ਼ ਵਿਰੋਧੀ ਹੈ। ਉਨ੍ਹਾਂ ਮਾਲੀ ਦੀ ਨਿੰਦਾ ਕਰਦਿਆਂ ਕਿਹਾ ਕਿ ਨਾ ਸਿਰਫ ਹੋਰ ਪਾਰਟੀਆਂ ਸਗੋਂ ਕਾਂਗਰਸ ਵਲੋਂ ਵੀ ਵਿਆਪਕ ਰੂਪ ਵਿੱਚ ਨਿੰਦੇ ਕੀਤੇ ਜਾਣ ਦੇ ਬਾਵਜੂਦ ਮਾਲੀ ਨੇ ਆਪਣਾ ਬਿਆਨ ਵਾਪਸ ਨਹੀਂ ਲਿਆ।

ਗਰਗ ਵਲੋਂ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੀ ਪਾਕਿਸਤਾਨ ਦੀ ਆਲੋਚਨਾ ਵਾਲੀ ਟਿੱਪਣੀ ਨੂੰ ਪੰਜਾਬ ਦੇ ਹਿੱਤ ਵਿੱਚ ਨਾ ਦੱਸੇ ਜਾਣ ਵਾਲੇ ਬਿਆਨ ਉਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਦੇ ਸਲਾਹਕਾਰ ਜ਼ਮੀਨੀ ਹਕੀਕਤ ਤੋਂ ਬਹੁਤ ਦੂਰ ਹਨ। ਉਨ੍ਹਾਂ ਕਿਹਾ ਕਿ ਇਹ ਸੱਚ  ਨਾ ਸਿਰਫ ਹਰ ਪੰਜਾਬੀ ਬਲਕਿ ਹਰ ਭਾਰਤੀ ਜਾਣਦਾ ਹੈ ਕਿ ਪਾਕਿਸਤਾਨ ਸਾਡੇ ਲਈ ਹਮੇਸ਼ਾ ਖ਼ਤਰਾ ਰਿਹਾ ਹੈ। ਹਰ ਰੋਜ਼ ਉਹ ਸਾਡੇ ਸੂਬੇ ਅਤੇ ਦੇਸ਼ ਵਿੱਚ ਉਥਲ-ਪੁਥਲ ਜਾਂ ਅਸਥਿਰਤਾ ਫੈਲਾਉਣ ਲਈ ਡਰੋਨ ਰਾਹੀਂ ਹਥਿਆਰ ਅਤੇ ਨਸ਼ੇ ਭੇਜਣ ਵਰਗੀਆਂ ਕੋਝੀਆਂ ਕੋਸ਼ਿਸ਼ਾਂ ਕਰਦਾ ਰਹਿੰਦਾ ਹੈ। ਮੁੱਖ ਮੰਤਰੀ ਨੇ ਗਰਗ ਦੀ ਟਿੱਪਣੀ ਨੂੰ ਤਰਕਹੀਣ ਅਤੇ ਨਾ-ਵਾਜਿਬ ਕਰਾਰ ਦਿੰਦਿਆਂ ਕਿਹਾ ਕਿ ਪੰਜਾਬੀ ਫੌਜੀ ਸਰਹੱਦਾਂ ‘ਤੇ ਪਾਕਿਸਤਾਨ ਸਮਰਥਨ ਵਾਲੀਆਂ ਤਾਕਤਾਂ ਦੇ ਹੱਥੋਂ ਜਾਨਾਂ ਗਵਾ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਗਰਗ ਜੋ ਰਾਜਨੀਤੀ ਤੋਂ ਪ੍ਰੇਰਿਤ ਭੜਕਾਓ ਤੇ ਗ਼ੈਰ ਜ਼ਿੰਮੇਵਾਰਨਾ ਖੁੱਲ੍ਹੇਆਮ ਬਿਆਨ ਦੇ ਰਹੇ ਹਨ, ਨੂੰ ਪੰਜਾਬੀਆਂ ਦੀ ਕੁਰਬਾਨੀ ਨੂੰ ਹਲਕੇ ਵਿੱਚ ਨਾ ਲੈਣ ਦੀ ਅਪੀਲ ਕਰਦਿਆਂ ਕਿਹਾ, “ਗਰਗ ਸ਼ਾਇਦ ਭੁੱਲ ਗਏ ਹਨ ਕਿ ਅੱਸੀਵਿਆਂ ਤੇ ਨੱਬਵਿਆਂ ਵਿੱਚ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅਤਿਵਾਦੀਆਂ ਹੱਥੋਂ ਹਜ਼ਾਰਾਂ ਪੰਜਾਬੀਆਂ ਨੂੰ ਆਪਣੀਆਂ ਜਾਨਾਂ ਗਵਾਉਣੀਆਂ ਪਈਆਂ, ਪਰ ਨਾ ਨਹੀਂ ਮੈਂ ਭੁੱਲਿਆ ਅਤੇ ਨਾ ਹੀ ਪੰਜਾਬ ਦੇ ਲੋਕ ਭੁੱਲੇ ਹਨ।ਪਾਕਿਸਤਾਨ ਦੇ ਖ਼ਤਰਨਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਅਸੀਂ ਆਪਣੀ ਲੜਾਈ ਜਾਰੀ ਰੱਖਦੇ ਹੋਏ ਹਰ ਹੀਲਾ ਵਰਤਾਂਗੇ।”

Tags: adbisorscmcaptainnavjot sidhu
Share203Tweet127Share51

Related Posts

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

ਸੁਪਰੀਮ ਕੋਰਟ ਅੰਦਰ ਜੱਜ ‘ਤੇ ਹ.ਮ.ਲਾ, ਵਕੀਲ ਨੇ ਹੀ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼

ਅਕਤੂਬਰ 6, 2025

ਲੁਧਿਆਣਾ ‘ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 40 ਕਿਲੋ ਨਕਲੀ ਦੇਸੀ ਘਿਓ ਕੀਤਾ ਬਰਾਮਦ

ਅਕਤੂਬਰ 6, 2025

ਪੰਜਾਬ ਸਰਕਾਰ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਦਫ਼ਤਰ ਅਤੇ ਵਿੱਦਿਅਕ ਅਦਾਰੇ

ਅਕਤੂਬਰ 6, 2025

ਲੁਧਿਆਣਾ ਵਿੱਚ ਨਕਲੀ ਘਿਓ ਬਣਾਉਣ ਵਾਲੇ ਗਿਰੋਹ ’ਤੇ ਵੱਡੀ ਕਾਰਵਾਈ : 50 ਕਿਲੋ ਘਿਓ, ਕਰੀਮ ਅਤੇ ਸੁੱਕਾ ਦੁੱਧ ਬਰਾਮਦ

ਅਕਤੂਬਰ 6, 2025
Load More

Recent News

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.