Bhagwant Mann Chennai and Hyderabad Visit: ਪੰਜਾਬ ‘ਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਚੇਨਈ ਅਤੇ ਹੈਦਰਾਬਾਦ ਦੇ ਦੌਰੇ ਉਤੇ ਗਏ ਹੋਏ ਹਨ।
ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਉਦਯੋਗਪਤੀਆਂ ਦੇ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਫਰਵਰੀ ਮਹੀਨੇ ਵਿੱਚ ਹੋਣ ਵਾਲੇ ‘ਇਲਵੇਸਟ ਪੰਜਾਬ’ ਸੰਮੇਲਨ ਵਿੱਚ ਆਉਣ ਲਈ ਸੱਦਾ ਦਿੱਤਾ ਗਿਆ।
ਆਪਣੀ ਚੇਨੱਈ ਫ਼ੇਰੀ ਦੌਰਾਨ @Murugappa_Group ਦੇ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੰਜਾਬ 'ਚ ਨਿਵੇਸ਼ ਲਈ ਸੱਦਾ ਦਿੱਤਾ…ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਪੰਜਾਬੀ ਬੜੇ ਮਿਹਨਤੀ ਹੁੰਦੇ ਨੇ…ਉਹਨਾਂ ਨੂੰ ਪੰਜਾਬ 'ਚ ਨਿਵੇਸ਼ ਕਰਕੇ ਬੜੀ ਖੁਸ਼ੀ ਮਹਿਸੂਸ ਹੋਵੇਗੀ… pic.twitter.com/mjTsXb5Qvr
— Bhagwant Mann (@BhagwantMann) December 19, 2022
ਇਸ ਸਬੰਧੀ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ‘ਆਪਣੀ ਚੇਨੱਈ ਫ਼ੇਰੀ ਦੌਰਾਨ ਮੁਰੂਗੱਪਾ ਗਰੁੱਪ ਦੇ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੰਜਾਬ ‘ਚ ਨਿਵੇਸ਼ ਲਈ ਸੱਦਾ ਦਿੱਤਾ…ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬੀ ਬੜੇ ਮਿਹਨਤੀ ਹੁੰਦੇ ਨੇ…ਉਨ੍ਹਾਂ ਨੂੰ ਪੰਜਾਬ ‘ਚ ਨਿਵੇਸ਼ ਕਰਕੇ ਬੜੀ ਖੁਸ਼ੀ ਮਹਿਸੂਸ ਹੋਵੇਗੀ…
ਮੁੱਖ ਮੰਤਰੀ ਨਾਲ ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਪੰਜਾਬ ਦੇ ਅਧਿਕਾਰੀ ਵੀ ਹਾਜ਼ਰ ਸੀ।