ਚੰਡੀਗੜ੍ਹ: ਪੰਜਾਬ ਦੇ ਫ਼ਿਰੋਜ਼ਪੁਰ (Ferozepur) ‘ਚ ਜ਼ੀਰਾ ਸਥਿਤ ਸ਼ਰਾਬ ਫੈਕਟਰੀ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ‘ਚ ਸੁਣਵਾਈ ਹੋਣੀ ਹੈ। ਪੰਜਾਬ ਸਰਕਾਰ (Punjab government) ਵੱਲੋਂ ਧਰਨਾ ਚੁੱਕਣ ਲਈ ਕੀਤੀ ਗਈ ਕਾਰਵਾਈ ਸਬੰਧੀ ਹਾਈਕੋਰਟ ਵਿੱਚ ਆਪਣਾ ਪੱਖ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ ਪੁਲਿਸ ਪ੍ਰਸ਼ਾਸਨ ਨੇ 18 ਦਸੰਬਰ ਨੂੰ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਸੀ। ਪੁਲਿਸ ਨੇ ਫੈਕਟਰੀ ਦੇ ਗੇਟ ਦੇ ਇੱਕ ਪਾਸੇ ਤੋਂ ਧਰਨਾ ਚੁੱਕ ਲਿਆ ਹੈ, ਜਦੋਂਕਿ ਫੈਕਟਰੀ ਦੇ ਦੂਜੇ ਪਾਸੇ ਗੇਟ ਨੇੜੇ ਮੁੱਖ ਧਰਨਾ ਜਾਰੀ ਹੈ। ਇੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਹੋਣ ਕਾਰਨ ਪੁਲਿਸ-ਪ੍ਰਸ਼ਾਸ਼ਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਹੈ ਕਿ ਮਾਮਲੇ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲੀਸ ਦੀਆਂ ਗੱਡੀਆਂ ਨੂੰ ਰੋਕਣ ਵਾਲਿਆਂ ਨੂੰ ਕਾਬੂ ਕਰ ਲਿਆ ਗਿਆ ਹੈ। ਧਰਨਾ ਖਤਮ ਕਰਨ ਲਈ 2 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਹਾਈ ਕੋਰਟ ਵੱਲੋਂ ਫੈਕਟਰੀ ਤੋਂ 300 ਮੀਟਰ ਦੀ ਦੂਰੀ ’ਤੇ ਧਰਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਦਰਸ਼ਨਕਾਰੀਆਂ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸੜਕ ’ਤੇ ਬੈਰਿਕੈਟਿੰਗ ਕੀਤੀ। ਇਸ ਦੇ ਨਾਲ ਹੀ ਕਾਰਵਾਈ ਦੌਰਾਨ ਮੌਕੇ ਦੀ ਫੋਟੋਗ੍ਰਾਫੀ/ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਡਰੋਨ ਰਾਹੀਂ ਵੀ ਨਿਗਰਾਨੀ ਰੱਖੀ ਜਾ ਰਹੀ ਹੈ।
ਪੰਜਾਬ ਸਰਕਾਰ ਨੂੰ 20 ਕਰੋੜ ਦਾ ਜੁਰਮਾਨਾ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਕਟਰੀ ਦੇ ਗੇਟ ਨੇੜੇ ਧਰਨਾਕਾਰੀਆਂ ਨੂੰ ਨਾ ਚੁੱਕਣ ‘ਤੇ ਪੰਜਾਬ ਸਰਕਾਰ ਨੂੰ 20 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਫੈਕਟਰੀ ਤੋਂ 300 ਮੀਟਰ ਦੂਰ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਰਾਜ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਨੂੰ ਅੱਜ ਹਾਈ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h