Timmy Chawla and Constable Murder Case: ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਤੇ ਬਠਿੰਡਾ ਸੀਆਈਏ ਨੇ ਜਲੰਧਰ ਦੇ ਨਕੋਦਰ ‘ਚ ਕੱਪੜਾ ਵਪਾਰੀ ਟਿੰਮੀ ਚਾਵਲਾ ਅਤੇ ਉਸ ਦੇ ਸੁਰੱਖਿਆ ਕਾਂਸਟੇਬਲ ਮਨਦੀਪ ਸਿੰਘ ਦੇ ਕਤਲ ਵਿੱਚ ਸ਼ਾਮਲ ਚਾਰ ਸ਼ੂਟਰਾਂ ਅਮਰੀਕ ਸਿੰਘ, ਸਾਜਨ ਸਿੰਘ, ਠਾਕੁਰ ਸਿੰਘ ਅਤੇ ਅਮਨ ਵਿਰਕ ਨੂੰ ਗ੍ਰਿਫ਼ਤਾਰ ਕੀਤਾ ਹੈ।
ਸੂਤਰਾਂ ਮੁਤਾਬਕ ਮੁੱਖ ਸ਼ੂਟਰ ਅਮਰੀਕ ਸਿੰਘ ਅਤੇ ਸਾਜਨ ਸਿੰਘ ਨੂੰ ਪੁਲਿਸ ਨੇ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ ਜਦਕਿ ਠਾਕੁਰ ਸਿੰਘ ਅਤੇ ਅਮਨ ਵਿਰਕ ਨੂੰ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਲਦ ਹੀ ਇਸ ਮਾਮਲੇ ‘ਚ ਵੱਡਾ ਖੁਲਾਸਾ ਕਰ ਸਕਦੀ ਹੈ।
ਦੱਸ ਦੇਈਏ ਕਿ 7 ਦਸੰਬਰ ਨੂੰ ਟਿੰਮੀ ਚਾਵਲਾ ਅਤੇ ਉਨ੍ਹਾਂ ਦੀ ਸੁਰੱਖਿਆ ‘ਚ ਤਾਇਨਾਤ ਕਾਂਸਟੇਬਲ ਮਨਦੀਪ ਸਿੰਘ ਦੇ ਕਤਲ ਤੋਂ ਬਾਅਦ ਜਲੰਧਰ ਸੀਆਈਏ ਅਤੇ ਏਜੀਟੀਐਫ ਓਕੂ ਦੀ ਟੀਮ ਨਾਲ ਮਿਲ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ‘ਚ ਜੁਟ ਗਈ ਸੀ। ਸਭ ਤੋਂ ਪਹਿਲਾਂ ਤਿੰਨੋਂ ਸ਼ੂਟਰਾਂ ਦੀਪ, ਵਿਸ਼ੂ ਅਤੇ ਜਸਕਰਨ ਸਿੰਘ ਨੂੰ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਇਸ ਤੋਂ ਬਾਅਦ ਪੁਲਿਸ ਨੇ ਲਖਵੀਰ ਸਿੰਘ ਨਾਮੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਸੀ। ਸ਼ੂਟਰ ਅਮਰੀਕ ਮੁਲਜ਼ਮ ਲਖਬੀਰ ਦੇ ਨਾਂ ’ਤੇ ਮੋਬਾਈਲ ਚਲਾ ਰਿਹਾ ਸੀ ਅਤੇ ਉਸ ਦੇ ਖਾਤੇ ਵਿੱਚ ਅਮਰੀਕਾ ਤੋਂ ਦੋ ਲੱਖ ਰੁਪਏ ਮੰਗਵਾਏ ਸੀ।
ਸੂਤਰਾਂ ਮੁਤਾਬਕ ਇਸ ਕਤਲ ਕਾਂਡ ਵਿੱਚ ਸ਼ਾਮਲ ਸ਼ੂਟਰਾਂ ਦੀਪ, ਵਿਸ਼ੂ ਅਤੇ ਜਸਕਰਨ ਸਿੰਘ ਅਤੇ ਲਖਵੀਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ ਸੀਆਈਏ, ਏਜੀਟੀਐਫ ਅਤੇ ਓਕੇਯੂ ਅਤੇ ਸੀਆਈਏ ਬਠਿੰਡਾ ਦੀਆਂ ਟੀਮਾਂ ਮੁੱਖ ਸ਼ੂਟਰਾਂ ਅਮਰੀਕ ਸਿੰਘ, ਸਾਜਨ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਯਤਨਸ਼ੀਲ ਹਨ। ਠਾਕੁਰ ਸਿੰਘ, ਅਮਨ ਵਿਰਕ ਸੀ।
ਇਸੇ ਦੌਰਾਨ ਬਠਿੰਡਾ ਦੀ ਸੀਆਈਏ ਟੀਮ ਨੇ ਦੋ ਦਿਨ ਪਹਿਲਾਂ ਜਲੰਧਰ ਪੁਲੀਸ ਨਾਲ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਸ਼ੂਟਰ ਠਾਕੁਰ ਸਿੰਘ ਅਤੇ ਅਮਨ ਵਿਰਕ ਨੂੰ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਸੀ। ਦੂਜੇ ਪਾਸੇ ਐਤਵਾਰ ਨੂੰ ਜਲੰਧਰ ਪੁਲਸ ਅਤੇ ਐਂਟੀ ਗੈਂਗਸਟਰ ਫੋਰਸ ਦੀ ਟੀਮ ਨੇ ਸ਼ੂਟਰ ਅਮਰੀਕ ਸਿੰਘ ਅਤੇ ਸਾਜਨ ਸਿੰਘ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ।
ਸੂਤਰਾਂ ਨੇ ਦੱਸਿਆ ਕਿ ਜਲੰਧਰ ਪੁਲਿਸ ਚਾਰਾਂ ਸ਼ੂਟਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਹਾਲਾਂਕਿ ਕਿਸੇ ਅਧਿਕਾਰੀ ਨੇ ਇਨ੍ਹਾਂ ਚਾਰਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਪਰ ਪੁਲਿਸ ਨਾਲ ਸਬੰਧਤ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀ ਜਲਦੀ ਹੀ ਚਾਰਾਂ ਸ਼ੂਟਰਾਂ ਬਾਰੇ ਖ਼ੁਲਾਸਾ ਕਰ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h