ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਦੇ ਲੁਧਿਆਣਾ ਦੇ ਥਾਣਾ ਸਰਾਭਾ ਨਗਰ ਦੀ ਐੱਸਐੱਚਓ ‘ਤੇ ਮਹਿਲਾ ਵੱਲੋਂ ਲਾਏ ਦੋਸ਼ਾਂ ਦੇ ਸਬੰਧ ਵਿੱਚ ਪੁਲਿਸ ਕਮਿਸ਼ਨਰ ਤੋਂ ਰਿਪੋਰਟ ਮੰਗੀ ਹੈ। ਜਿਸ ਤੋਂ ਬਾਅਦ ਕਮਿਸ਼ਨਰ ਮਨਦੀਪ ਸੰਧੂ ਨੇ ਮਾਮਲੇ ਦੀ ਜਾਂਚ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨੂੰ ਸੌਂਪ ਦਿੱਤੀ ਹੈ।
ਮਹਿਲਾ ਥਾਣਾ ਸਰਾਭਾ ਨਗਰ ਸਥਿਤ ਸੀਪੀ ਦਫ਼ਤਰ ਐਸਐਚਓ ਸਬ-ਇੰਸਪੈਕਟਰ ਅਮਰਿੰਦਰ ਸਿੰਘ ਖ਼ਿਲਾਫ਼ ਪੁੱਜੀ ਸੀ। ਪੁਲਿਸ ਕਮਿਸ਼ਨਰ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਗਈ ਹੈ। ਫੁਟੇਜ ਵਿੱਚ ਇਲਜ਼ਾਮ ਲਗਾਉਣ ਵਾਲੀ ਔਰਤ ਇੱਕ ਮਹਿਲਾ ਕਾਂਸਟੇਬਲ ਦੇ ਨਾਲ ਆਉਂਦੀ ਦਿਖਾਈ ਦੇ ਰਹੀ ਹੈ। ਉਹ ਸਕੂਟੀ ‘ਤੇ ਸਵਾਰ ਹੋ ਕੇ ਥਾਣੇ ਪਹੁੰਚੀ।
ਕੀ ਕਹਿਣਾ ਪੁਲਿਸ ਕਮਿਸ਼ਨਰ ਸਿੱਧੂ ਦਾ
ਇਸ ਮਾਮਲੇ ‘ਚ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਿਲ੍ਹਾ ਪੁਲਿਸ ਦੇ ਉੱਚ-ਅਧਿਕਾਰੀ ਕਰ ਰਹੇ ਹਨ।ਔਰਤਾਂ ਨੂੰ ਥਾਣੇ ‘ਚ ਪੂਰਾ ਸਨਮਾਨ ਮਿਲੇਗਾ।ਜਾਂਚ ਨਿਰਪੱਖਤਾ ਦੇ ਨਾਲ ਹੋ ਰਹੀ ਹੈ।
ਔਰਤ ਕਤਲ ਦੀ ਕੋਸ਼ਿਸ਼ ਦੇ ਮੁਲਜ਼ਮਾਂ ਦੇ ਸੰਪਰਕ ਵਿੱਚ ਦੱਸੀ ਜਾਂਦੀ ਹੈ, ਜਿਸ ਨੇ 13 ਦਸੰਬਰ ਨੂੰ ਕੋਰੀਅਰ ਲੜਕੇ ਅਤੇ ਉਸਦੇ ਭਰਾ ‘ਤੇ ਹਮਲਾ ਕੀਤਾ ਸੀ, ਜਿਨ੍ਹਾਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਐਸਐਚਓ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਮਹਿਲਾ ਕਾਂਸਟੇਬਲ ਦੀ ਮੌਜੂਦਗੀ ਵਿੱਚ ਮਹਿਲਾ ਤੋਂ ਪੁੱਛਗਿੱਛ ਕੀਤੀ ਗਈ।
ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ
ਮਹਿਲਾ ਨੇ ਬੀਤੇ ਸ਼ਨੀਵਾਰ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਅਪਲੋਡ ਕਰਕੇ ਦੋਸ਼ ਲਾਇਆ ਸੀ ਕਿ ਐੱਸਐੱਚਓ ਨੇ ਉਸ ਨੂੰ ਥਾਣੇ ਬੁਲਾ ਕੇ ਜ਼ਲੀਲ ਕੀਤਾ। ਉਸ ਦੇ ਇਕ ਦੋਸਤ ਦੇ ਕਹਿਣ ‘ਤੇ ਉਸ ਨੂੰ ਫਰਸ਼ ‘ਤੇ ਬੈਠਣ ਲਈ ਮਜਬੂਰ ਕੀਤਾ ਗਿਆ ਅਤੇ ਚੱਪਲ ਨਾਲ ਸਿਰ ‘ਤੇ ਵਾਰ ਕਰ ਦਿੱਤਾ। ਉਸਨੇ ਐਸਐਚਓ ‘ਤੇ ਉਸ ਨੂੰ ਗਲਤ ਤਰੀਕੇ ਨਾਲ ਛੂਹਣ ਅਤੇ ਉਸ ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਵੀ ਲਗਾਇਆ।
ਦੱਸ ਦੇਈਏ ਕਿ ਐੱਸਐੱਚਓ ‘ਤੇ ਦੋਸ਼ ਲਗਾਉਣ ਵਾਲੀ ਔਰਤ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਕਾਰਨ ਇਹ ਮਾਮਲਾ ਸ਼ੱਕੀ ਹੈ।
ਕੀ ਕਹਿਣਾ ਪੁਲਿਸ ਕਮਿਸ਼ਨਰ ਸਿੱਧੂ ਦਾ
ਇਸ ਮਾਮਲੇ ‘ਚ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਿਲ੍ਹਾ ਪੁਲਿਸ ਦੇ ਉੱਚ-ਅਧਿਕਾਰੀ ਕਰ ਰਹੇ ਹਨ।ਔਰਤਾਂ ਨੂੰ ਥਾਣੇ ‘ਚ ਪੂਰਾ ਸਨਮਾਨ ਮਿਲੇਗਾ।ਜਾਂਚ ਨਿਰਪੱਖਤਾ ਦੇ ਨਾਲ ਹੋ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h