ਪੰਜਾਬ ਵਿੱਚ ਨਿਵੇਸ਼ ਕਰਨ ਵਾਸਦੇ ਕੰਪਨੀਆਂ ਨੂੰ ਸੱਦਾ ਦੇਣ ਲਈ ਦੋ ਦਿਨਾ ਚੇਨਈ ਅਤੇ ਹੈਦਰਾਬਾਦ ਦੇ ਦੌਰੇ ਉਤੇ ਗਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੂਜੇ ਦਿਨ ਹੈਦਰਾਬਾਦ ਵਿੱਚ ਉਦਯੋਪਤੀਆਂ ਦੇ ਅਫਸਰਾਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਜੀਐਮਆਰ ਗਰੁੱਪ ਦੇ ਮੁੱਖ ਅਧਿਕਾਰੀਆਂ ਦੇ ਨਾਲ ਹੈਦਰਾਬਾਦ ਵਿੱਚ ਮੁਲਾਕਾਤ ਕੀਤੀ।
GMR Group ਦੇ ਮੁੱਖ ਅਧਿਕਾਰੀਆਂ ਨਾਲ ਹੈਦਰਾਬਾਦ ਵਿਖੇ ਮੁਲਾਕਾਤ ਹੋਈ..ਪੰਜਾਬ 'ਚ ਨਿਵੇਸ਼ ਕਰਨ ਨੂੰ ਲੈ ਕੇ ਚਰਚਾ ਕੀਤੀ…ਸਰਕਾਰ ਤਰਫ਼ੋ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ…ਸਾਡਾ ਮੁੱਖ ਨਿਸ਼ਾਨਾ ਪੰਜਾਬ ਨੂੰ ਇੰਡਸਟਰੀ ਹੱਬ ਬਣਾਉਣਾ ਤੇ ਰੁਜ਼ਗਾਰ ਦੇਣਾ ਹੈ..
ਅਗਲੇ ਸਾਲ ਹੋਣ ਵਾਲੇ #InvestPunjab ਲਈ ਵੀ ਉਹਨਾਂ ਨੂੰ ਨਿੱਘਾ ਸੱਦਾ ਦਿੱਤਾ… pic.twitter.com/GyldVuY8Nn
— Bhagwant Mann (@BhagwantMann) December 20, 2022
ਮੁਲਾਕਾਤ ਦੌਰਾਨ ਪੰਜਾਬ ਵਿੱਚ ਨਿਵੇਸ਼ ਕਰਨ ਨੂੰ ਲੈ ਕੇ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਭਰੋਸਾ ਦਿੱਤਾ ਕਿ ਸਰਕਾਰ ਤਰਫੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਮੁੱਖ ਨਿਸ਼ਾਨਾ ਪੰਜਾਬ ਨੂੰ ਇੰਡਸਟਰੀ ਹੱਬ ਬਣਾਉਣਾ ਤੇ ਰੁਜ਼ਗਾਰ ਦੇਣਾ ਹੈ। ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਅਗਲੇ ਸਾਲ ਹੋਣ ਵਾਲੇ ਇਨਵੈਸਟ ਪੰਜਾਬ ਲਈ ਵੀ ਸੱਦਾ ਦਿੱਤਾ ਗਿਆ। ਇਸ ਮੁਲਾਕਾਤ ਦੌਰਾਨ ਕਈ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਭਰੋਸਾ ਪ੍ਰਗਟਾਇਆ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h