ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਪੰਜਾਬ ਦੇ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਨਤਮਸਤਕ ਹੋਏ ਹਨ।ਗੁਰਦੁਆਰਾ ਸਾਹਿਬ ਪਹੁੰਚ ਕੇ ਉਨ੍ਹਾਂ ਨੇ ਕਿਸਾਨੀ ਅੰਦੋਲਨ ਦੀ ਤਰੱਕੀ ਲਈ ਅਰਦਾਸ ਕੀਤੀ।ਇਸ ਦੌਰਾਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਾਉਣ ਬਾਰੇ ਵੀ ਚਰਚਾ ਕੀਤੀ।ਉਨ੍ਹਾਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਅਤੇ ਕਿਸਾਨਾਂ ਨੂੰ ਸਿਆਸਤ ‘ਚ ਅੱਗੇ ਆਉਣ ਲਈ ਕਿਹਾ।
ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਅੱਜ ਵੀ ਕਿਸਾਨੀ ਅੰਦੋਲਨ ਦਾ ਹਿੱਸਾ ਹਾਂ ਅਤੇ ਸਦਾ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਚੁੱਕਦਾ ਰਹਾਂਗਾ।ਉਨਾਂ੍ਹ ਕਿਹਾ ਕਿ ਪੰਜਾਬ ‘ਚ ਇਸ ਸਮੇਂ ਗੰਨੇ ਦਾ ਭਾਅ ਯੂ.ਪੀ ਅਤੇ ਹਰਿਆਣਾ ਨਾਲੋਂ ਵੀ ਬਹੁਤ ਘੱਟ ਹੈ ਜਿਸ ਕਾਰਨ ਕਿਸਾਨ ਭਾਰੀ ਨਿਰਾਸ਼ ਹਨ।ਇਸ ਦੌਰਾਨ ਚੜੂਨੀ ਨੇ ਕਿਹਾ ਕਿ ਮੈਂ ਚੋਣਾਂ ਨਹੀਂ ਲੜਾਂਗਾ।
ਉਨਾਂ੍ਹ ਕਿਹਾ ਕਿ ਮੋਦੀ ਸਰਕਾਰ ਵਲੋਂ ਬਣਾਏ ਗਏ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ‘ਚ ਗੰਨਾ ਉਤਪਾਦਕਾਂ ਵਲੋਂ ਜਲੰਧਰ ਹਾਈਵੇ ਜਾਮ ਕਰਕੇ ਧਰਨੇ ਲਗਾਏ ਜਾ ਰਹੇ।ਪੰਜਾਬ ਭਵਨ ਚੰਡੀਗੜ੍ਹ ‘ਚ ਮਾਹਿਰਾਂ ਨਾਲ ਦੂਜੇ ਦੌਰ ਦੀ ਬੈਠਕ ਵੀ ਹੋ ਚੁੱਕੀ ਹੈ ਪਰ ਕੋਈ ਹੱਲ ਨਹੀਂ ਨਿਕਲਿਆ।ਜਾਣਕਾਰੀ ਮੁਤਾਬਕ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੀਟਿੰਗ ਹੋਵੇਗੀ ਸ਼ਾਇਦ ਕੋਈ ਹੱਲ ਨਿਕਲਣ ਦੀ ਉਮੀਦ ਹੈ।