ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਪਹਿਲਾ ਇਜਲਾਸ ਕੁਰਕੇਸ਼ਤਰ ਦੇ ਮਿੰਨੀ ਸਕੱਤਰੇਤ ਵਿਖੇ ਹੋਇਆ। ਇਸ ਇਜਲਾਸ ਵਿੱਚ ਕਰਮਜੀਤ ਸਿੰਘ ਨੂੰ HSGPC ਦਾ ਪ੍ਰਧਾਨ ਚੁਣਿਆ ਗਿਆ। ਮੀਟਿੰਗ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸੀ।
ਮੀਟਿੰਗ ਵਿੱਚ ਬਲਜੀਤ ਸਿੰਘ ਦਾਦੂਵਾਲ ਵੱਲੋਂ ਵਿਰੋਧ ਕੀਤਾ ਗਿਆ ਤੇ ਮੀਟਿੰਗ ਨੂੰ ਛੱਡਕੇ ਬਾਹਰ ਨਿਕਲ ਗਏ। ਦੂਜੇ ਪਾਸੇ ਬਲਜੀਤ ਸਿੰਘ ਦਾਦੂਵਾਲ ਵੱਲੋਂ ਨਵੇਂ ਚੁਣੇ ਗਏ ਪ੍ਰਧਾਨ ਦਾ ਵਿਰੋਧ ਕੀਤਾ ਗਿਆ। ਦਾਦੂਵਾਲ ਨੇ ਕਿਹਾ ਕਿ ਕਰਮਜੀਤ ਸਿੰਘ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਣਾਉਣ ਦੇ ਲਈ ਕੋਈ ਯੋਗਦਾਨ ਨਹੀਂ ਹੈ।
ਦੱਸ ਦਈਏ ਕਿ ਹਰਿਆਣਾ ਸਰਕਾਰ ਵੱਲੋਂ 38 ਮੈਂਬਰਾਂ ਦਾ ਐਲਾਨ ਕੀਤਾ ਸੀ ਅਤੇ ਇਸ 38 ਮੈਂਬਰੀ ਐਡਹਾਕ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਦੱਸ ਦੇਈਏ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਬਲਜੀਤ ਸਿੰਘ ਦਾਦੂਵਾਲ ਨੇ ਅਸਤੀਫ਼ਾ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h