ਮੰਗਲਵਾਰ ਸਵੇਰੇ ਗੁਰੂਗ੍ਰਾਮ ਦੇ ਰਾਜੇਂਦਰ ਪਾਰਕ ‘ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇੱਕ ਮਕਾਨ ਮਾਲਕ ਵਲੋਂ ਆਪਣੀ ਹੀ ਨੂੰਹ ਅਤੇ ਕਿਰਾਏਦਾਰਾਂ ਸਮੇਤ ਕੁੱਲ ਚਾਰ ਲੋਕਾਂ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸਦੇ ਚਲਦਿਆਂ ਕਿਰਾਏਦਾਰ ਦਾ ਇੱਕ ਬੱਚਾ ਜਖਮੀ ਹੋ ਗਿਆ ਹੈ, ਜੋ ਕੇ ਹਸਪਤਾਲ ‘ਚ ਜੇਰੇ ਇਲਾਜ ਹੈ।
ਦੋਸ਼ੀ ਨੇ ਉਸਦੇ ਕਿਰਾਏਦਾਰ ਦੇ ਪਰਿਵਾਰ ਦੇ ਚਾਰ ਮੈਂਬਰਾਂ ‘ਤੇ ਹਮਲਾ ਕੀਤਾ ਜਿਨ੍ਹਾਂ ‘ਚੋਂ ਤਿੰਨ ਦੀ ਮੌਤ ਹੋ ਗਈ।ਦੱਸ ਦੇਈਏ ਕਿ ਕਿਰਾਏਦਾਰ ਵਲੋਂ ਆਪਣੀ ਨੂੰਹ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ, ਵਿਅਕਤੀ ਨੇ ਆਪ ਹੀ ਥਾਣੇ ਪਹੁੰਚ ਗਿਆ ਅਤੇ ਪੁਲਿਸ ਨੂੰ ਸਾਰੀ ਘਟਨਾ ਬਾਰੇ ਦੱਸਿਆ।ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।ਪੁਲਿਸ ਅਧਿਕਾਰੀ ਡੀਸੀਪੀ ਦੀਪਕ ਸਹਾਰਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਹੈ।