Cabinet Sub-Committee: ਕੈਬਨਿਟ ਸਬ-ਕਮੇਟੀ ‘ਚ ਪੰਜਾਬ ਦੇ ਵਿੱਤ ਮੰਤਰੀ (Punjab Finance Minister) ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹੋਏ।
ਇਨ੍ਹਾਂ ਨੇ ਪੰਜਾਬ ਭਵਨ ਵਿਖੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕਰਮਚਾਰੀਆਂ (Scheduled Castes and Backward Classes employees) ਦੀ ਸਾਂਝੀ ਐਕਸ਼ਨ ਕਮੇਟੀ ਅਤੇ ਪੰਜਾਬ ਦੀਆਂ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਬਾਰੇ ਗੰਭੀਰਤਾ ਨਾਲ ਵਿਸਥਾਰਪੂਰਵਕ ਚਰਚਾ ਕੀਤੀ।
ਸਾਂਝੀ ਐਕਸ਼ਨ ਕਮੇਟੀ ਵੱਲੋਂ ਮੰਗ ਪੱਤਰ ਵਿੱਚ ਉਠਾਈਆਂ ਗਈਆਂ ਮੰਗਾਂ ਅਤੇ ਮਸਲਿਆਂ ‘ਤੇ ਚਰਚਾ ਕਰਦਿਆਂ ਕੈਬਨਿਟ ਸਬ-ਕਮੇਟੀ ਨੇ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਐੱਲਆਰ ਸ਼ਾਖਾ ਅਤੇ ਸਬੰਧਿਤ ਵਿਭਾਗਾਂ ਨਾਲ ਵਿਚਾਰ -ਵਟਾਂਦਰਾ ਕਰਨ ਤੋਂ ਇਲਾਵਾ ਸਾਰੇ ਕਾਨੂੰਨੀ ਪਹਿਲੂਆਂ ਨੂੰ ਬਾਰੀਕੀ ਨਾਲ ਵਿਚਾਰਨ ਉਪਰੰਤ ਇੱਕ ਮਹੀਨੇ ਦੇ ਅੰਦਰ ਡਿਟੇਲਡ ਰਿਪੋਰਟ ਪੇਸ਼ ਕੀਤੀ ਜਾਵੇ।
ਕੈਬਨਿਟ ਮੰਤਰੀਆਂ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਜੀ ਰਮੇਸ਼ ਕੁਮਾਰ ਨੂੰ ਪ੍ਰਸੋਨਲ ਵਿਭਾਗ ਦੇ ਸਕੱਤਰ ਰਜਤ ਅਗਰਵਾਲ ਅਤੇ ਐਲ.ਆਰ. ਸ਼ਾਖਾ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਰਿਪੋਰਟ ਤਿਆਰ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਸਿੱਟੇ ‘ਤੇ ਪਹੁੰਚਣ ਤੋਂ ਪਹਿਲਾਂ ਸਾਰੇ ਪਹਿਲੂ ਵਿਚਾਰੇ ਜਾ ਸਕਣ।
ਸਾਂਝੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਬ-ਕਮੇਟੀ ਦੀ ਅਗਲੀ ਮੀਟਿੰਗ ਵਿੱਚ ਚਰਚਾ ਤੋਂ ਬਾਅਦ ਹੀ ਇਹ ਖਰੜਾ ਰਿਪੋਰਟ ਮੁੱਖ ਮੰਤਰੀ ਪੰਜਾਬ ਨੂੰ ਸੌਂਪੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮੂਹ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੰਤਰੀਆਂ ਨੇ ਨੁਮਾਇੰਦਿਆਂ ਵੱਲੋਂ ਦਿੱਤੇ ਮੰਗ ਪੱਤਰ (ਮੈਮੋਰੰਡਮ) ਵਿੱਚ ਪੇਸ਼ ਕੀਤੇ ਗਏ 30 ਨੁਕਾਤੀ ਏਜੰਡੇ ‘ਤੇ ਚਰਚਾ ਕਰਦਿਆਂ ਸਾਂਝੀ ਐਕਸ਼ਨ ਕਮੇਟੀ ਵੱਲੋਂ ਉਠਾਏ ਗਏ ਹਰੇਕ ਮੁੱਦੇ ਨੂੰ ਗੰਭੀਰਤਾ ਅਤੇ ਹਮਦਰਦੀ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 6 ਮਹੀਨਿਆਂ ਅੰਦਰ ਹੀ ਸਮਾਜ ਦੇ ਵੱਖ-ਵੱਖ ਵਰਗਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h