Cabinet Sub-Committee: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Cheema) ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਵਲੋਂ ਟਰੱਕ ਆਪ੍ਰੇਟਰਾਂ (Truck Operators) ਦੀਆਂ ਮੰਗਾਂ ਨੂੰ ਲੈ ਕੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਵਿੱਚ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਉਚੇਚੇ ਤੌਰ ‘ਤੇ ਸ਼ਾਮਲ ਹੋਏ।
ਕੈਬਨਿਟ ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਵਿੱਤ ਮੰਤਰੀ ਐਡਵੋਕੇਟ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕਰਦਿਆਂ ਨਿਰਦੇਸ਼ ਦਿੱਤੇ ਕਿ ਇਹ ਕਮੇਟੀ ਉਦਯੋਗ ਵਿਭਾਗ, ਟਰੱਕ ਆਪ੍ਰੇਟਰਾਂ ਤੇ ਹੋਰਨਾਂ ਭਾਈਵਾਲਾਂ ਨਾਲ ਹਰ ਪਹਿਲੂ ‘ਤੇ ਗੱਲ ਕਰਕੇ 31 ਜਨਵਰੀ ਨੂੰ ਆਪਣੀ ਰਿਪੋਰਟ ਸੌਂਪੇ।
ਉਨ੍ਹਾਂ ਟਰੱਕ ਉਪਰੇਟਰਾਂ ਨੂੰ ਵੀ ਸੁਝਾਅ ਦਿੱਤਾ ਕਿ ਉਹ ਕਮੇਟੀ ਨਾਲ ਗੱਲਬਾਤ ਲਈ ਕੁਝ ਮੈਂਬਰਾਂ ਤੇ ਆਧਾਰਤ ਇੱਕ ਐਕਸ਼ਨ ਕਮੇਟੀ ਬਨਾਉਣ ਤਾਂ ਜੋ ਗੱਲਬਾਤ ਰਾਹੀਂ ਕਿਸੇ ਸਾਰਥਕ ਨਤੀਜੇ ‘ਤੇ ਪਹੁੰਚਿਆ ਜਾ ਸਕੇ।
ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਕਿਹਾ ਕਿ ਵਿਭਾਗ ਦੀ ਢੋਆ-ਢੁਆਈ ਸਬੰਧੀ ਨੀਤੀ ਬਣਾਉਣ ਵੇਲੇ ਟਰੱਕ ਆਪ੍ਰੇਟਰਾਂ ਦੇ ਸੁਝਾਅ ਲਏ ਜਾਣ ਤਾਂ ਜੋ ਪੰਜਾਬ ਅਤੇ ਲੋਕ-ਪੱਖੀ ਢੁਕਵੀਂ ਨੀਤੀ ਹੋਂਦ ਵਿੱਚ ਆ ਸਕੇ।
ਜੀਓਜੀ ਦੇ ਮਸਲਿਆਂ ਦੇ ਨਿਪਟਾਰੇ ਲਈ ਵੀ ਕਮੇਟੀ ਬਣਾਈ
ਇਸੇ ਤਰ੍ਹਾਂ ਦੂਜੀ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਜੀਓਜੀ ਦੇ ਮਸਲਿਆਂ ਦੇ ਨਿਪਟਾਰੇ ਲਈ ਵੀ 10 ਮੈਂਬਰੀ ਕਮੇਟੀ ਬਣਾਉਣ ਦੀ ਹਦਾਇਤ ਕੀਤੀ। ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਨਿਰਦੇਸ਼ ਦਿੱਤੇ ਕਿ ਸਕੱਤਰ ਤੇ ਡਾਇਰੈਕਟਰ ਰੱਖਿਆ ਸੇਵਾਵਾਂ, ਵਿੱਤ ਵਿਭਾਗ ਤੋਂ ਇੱਕ ਨੁਮਾਇੰਦੇ ਅਤੇ ਜੀਓਜੀ ਦੇ 7 ਮੈਂਬਰਾਂ ਵਾਲੀ ਇਹ ਕਮੇਟੀ ਵੱਖ-ਵੱਖ ਪਹਿਲੂਆਂ ‘ਤੇ ਗੱਲਬਾਤ ਕਰਕੇ 30 ਦਿਨਾਂ ਵਿੱਚ ਰਿਪੋਰਟ ਦੇਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h