ਕਿਸਾਨਾਂ ਵਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧ ਕੀਤਾ।ਕਿਸਾਨਾਂ ਦੇ ਵਿੱਚ ਭਾਰੀ ਗੁੱਸਾ ਨਜ਼ਰ ਆ ਰਿਹਾ ਸੀ।ਦੱਸ ਦੇਈਏ ਕਿ ਅੱਜ ਅਸ਼ਵਨੀ ਸ਼ਰਮਾ ਜਲੰਧਰ ਦੇ ਸਰਕਟ ਹਾਊਸ ‘ਚ ਮੀਟਿੰਗ ਕਰਨ ਲਈ ਪਹੁੰਚੇ ਸਨ।ਜਿਸ ਦੌਰਾਨ ਕਿਸਾਨਾਂ ਵਲੋਂ ਉਨਾਂ੍ਹ ਦਾ ਘਿਰਾਉ ਕੀਤਾ ਹੈ ਤੇ ਪੁਲਿਸ ਕਿਸਾਨਾਂ ਵਿਚਾਲੇ ਵੀ ਧੱਕਾ ਮੁੱਕੀ ਹੁੰਦੀ ਹੈ।ਦੱਸ ਦੇਈਏ ਕਿਸਾਨਾਂ ਵਲੋਂ ਵੱਡੀ ਗਿਣਤੀ ‘ਚ ਸਿਆਸੀ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਧੱਕਾਮੁੱਕੀ ਵੀ ਹੋਈ। ਇਸ ਤੋਂ ਬਾਅਦ ਗੁੱਸੇ ਵਿਚ ਕਿਸਾਨਾਂ ਨੇ ਬਾਹਰ ਹੀ ਧਰਨਾ ਲਾਇਆ ਅਤੇ ਨਾਅਰੇਬਾਜ਼ੀ ਕੀਤੀ।ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਹ ਭਾਜਪਾ ਆਗੂਆਂ ਦਾ ਵਿਰੋਧ ਕਰਦੇ ਰਹਿਣਗੇ।ਦੱਸ ਦੇਈਏ ਕਿ ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਵੀ ਕੀਤੀ ਗਈ।ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਜਿੰਨਾ ਚਿਰ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਸਾਡਾ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ ਸਾਡੇ ਹੌਸਲੇ ਬੁਲੰਦ ਹਨ।