ਚੰਡੀਗੜ੍ਹ/ਫਤਹਿਗੜ੍ਹ ਸਾਹਿਬ: ਸ਼ਹੀਦੀ ਜੋੜ ਮੇਲ (Shahidi Jod Mel) ਤੋਂ ਪਹਿਲਾਂ ਡੀਜੀਪੀ ਪੰਜਾਬ ਗੌਰਵ ਯਾਦਵ (DGP Punjab Gaurav Yadav) ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਜੀ (Gurdwara Sri Fatehgarh Sahib) ਵਿਖੇ ਮੱਥਾ ਟੇਕਿਆ ਅਤੇ ਜ਼ਿਲੇ ਵਿੱਚ ਹੋਣ ਵਾਲੇ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜਨ ਲਈ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ 26 ਤੋਂ 28 ਦਸੰਬਰ , 2022 ਤੱਕ ਸ੍ਰੀ ਫਤਿਹਗੜ ਸਾਹਿਬ ਜੀ ਵਿਖੇ ਹੋਵੇਗਾ।
https://mobile.twitter.com/DGPPunjabPolice/status/1606545970225106945
ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਲਈ ਸੁਰੱਖਿਆ ਪ੍ਰਬੰਧਾਂ ਵਾਸਤੇ ਤਾਇਨਾਤ ਕੀਤੇ ਜਾ ਰਹੇ 3000 ਤੋਂ ਵੱਧ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ ਕਿ ਪਹਿਲੀ ਵਾਰ ਨਿਗਰਾਨੀ ਲਈ ਡਰੋਨ ਦੀ ਵਰਤੋਂ ਕੀਤੀ ਜਾਵੇਗੀ ਅਤੇ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਸੀਨੀਅਰ ਪੁਲਿਸ ਕਪਤਾਨ ਫਤਿਹਗੜ ਸਾਹਿਬ ਰਵਜੋਤ ਕੌਰ ਗਰੇਵਾਲ ਨਾਲ ਸਾਰੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹਾਇਤਾ ਲਈ ਪੰਜ ਸਮਾਧਾਨ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਇੱਕ ਆਧੁਨਿਕ ਕਮਾਂਡ ਸੈਂਟਰ ਵੀ ਸਥਾਪਤ ਕੀਤਾ ਗਿਆ ਹੈ।
ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ। ਦੱਸ ਦਈਏ ਕਿ ਪੰਜਾਬ ਪੁਲਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h