ਚੰਡੀਗੜ੍ਹ: ਅਹਿਮਦੀਆਂ ਮੁਸਲਿਮ ਜਮਾਤ ਦੇ 127ਵੇਂ ਜਲਸੇ ਵਿੱਚ ਕਾਦੀਆਂ ਵਿਖੇ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਮਾਗਮ ਵਿੱਚ ਸੰਬੋਧਨ ਕਰਦਿਆਂ ਦੁਨੀਆਂ ਵਿੱਚ ਅਹਿਮਦੀਆਂ ਜਮਾਤ ਦੇ ਵਸਦੇ ਵਸਿੰਦਿਆਂ ਨੂੰ ਇਸ ਇਜਲਾਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ‘ਚ ਪਹੁੰਚਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਕੈਬਨਿਟ ਮੰਤਰੀ ਨੇ ਅਹਿਮਦੀਆਂ ਜਮਾਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਪੈਗਾਮ ਦਿੱਤਾ। ਉਨ੍ਹਾਂ ਕਿਹਾ ਕਿ ਅਹਿਮਦੀਆਂ ਜਮਾਤ ਨੈਤਿਕ ਅਤੇ ਅਧਿਆਤਮਿਕ ਗਿਆਨ, ਆਪਸੀ ਸਤਿਕਾਰ ਅਤੇ ਸਮਝ ਦੇ ਉਦੇਸ਼ ਨਾਲ ਪੂਰੀ ਦੁਨੀਆ ਵਿੱਚ ਜਾਣੀ ਜਾਂਦੀ ਹੈ। ਇਸ ਸਰਬ ਧਰਮ ਸੰਮੇਲਨ ਵਿਚ ਵਿਸ਼ਵ ਦੇ ਵੱਖ ਵੱਖ ਧਰਮਾਂ ਦੇ ਲੋਕ ਆਏ ਹੋਏ ਸੀ। ਉਨ੍ਹਾਂ ਆਪਣੇ ਆਪਣੇ ਧਰਮਾਂ ਬਾਰੇ ਵਿਚਾਰ ਪੇਸ਼ ਕੀਤੇ।
ਡਾ ਬਲਜੀਤ ਕੌਰ ਨੇ ਇਸ ਸਮਾਗਮ ਵਿੱਚ ਬੋਲਦਿਆਂ ਕਿਹਾ ਕਿ ਅਹਿਮਦੀਆ ਮੁਸਲਿਮ ਜਮਾਤ ਗਿਆਨ ਅਤੇ ਸ਼ਾਂਤੀ ਦੇ ਚਾਹਵਾਨਾਂ ਲਈ ਹਮੇਸ਼ਾ ਅਧਿਆਤਮਿਕ ਸੰਦੇਸ਼ ਦਿੰਦੀ ਹੈ। ਉਨ੍ਹਾਂ ਵੱਲੋਂ ਦਿੱਤਾ ਸ਼ਾਂਤੀ ਦਾ ਸੰਦੇਸ਼ ਦੁਨੀਆਂ ਵਿੱਚ ਭਾਈਚਾਰਕ ਸਾਂਝ ਬਣਾਉਣ ਵਿੱਚ ਯੋਗਦਾਨ ਪਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h