ਸੋਮਵਾਰ, ਜੂਨ 29, 2026 12:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਹਾਲੀ RPG ਹਮਲਾ: ਪੰਜਾਬ ਪੁਲਿਸ ਨੇ ਫਿਲੀਪੀਨਜ਼ ਤੋਂ ਚਲਾਏ ਜਾ ਰਹੇ ਲਖਬੀਰ ਲੰਡਾ ਦੇ ਸਬ-ਮੌਡਿਊਲ ਦਾ ਕੀਤਾ ਪਰਦਾਫਾਸ਼

ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਰਹਾਲੀ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਦੇ ਮਾਮਲੇ ਦੀ ਅਗਲੇਰੀ ਜਾਂਚ ਵਿੱਚ ਪੰਜਾਬ ਪੁਲਿਸ ਨੇ ਅੱਜ ਕੈਨੇਡਾ ਅਧਾਰਿਤ ਅੱਤਵਾਦੀ ਲਖਬੀਰ ਲੰਡਾ ਦੇ ਸਬ ਮਾਡਿਊਲ ਦੇ ਤਿੰਨ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਸਬ ਮਾਡਿਊਲ ਪਰਦਾਫਾਸ਼ ਕੀਤਾ ਹੈ।

by Bharat Thapa
ਦਸੰਬਰ 27, 2022
in ਪੰਜਾਬ
0

ਚੰਡੀਗੜ੍ਹ/ਤਰਨਤਾਰਨ : ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਰਹਾਲੀ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਦੇ ਮਾਮਲੇ ਦੀ ਅਗਲੇਰੀ ਜਾਂਚ ਵਿੱਚ ਪੰਜਾਬ ਪੁਲਿਸ ਨੇ ਅੱਜ ਕੈਨੇਡਾ ਅਧਾਰਿਤ ਅੱਤਵਾਦੀ ਲਖਬੀਰ ਲੰਡਾ ਦੇ ਸਬ ਮਾਡਿਊਲ ਦੇ ਤਿੰਨ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਸਬ ਮਾਡਿਊਲ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਲੋਡਡ ਆਰ.ਪੀ.ਜੀ. ਦੇ ਨਾਲ ਨਾਲ ਰਾਕੇਟ ਲਾਂਚਰ ਵੀ ਬਰਾਮਦ ਕੀਤਾ ਗਿਆ ਹੈ। ਇਹ ਸਬ ਮਾਡਿਊਲ ਫਿਲੀਪੀਨਜ਼ ਤੋਂ ਯਾਦਵਿੰਦਰ ਸਿੰਘ ਵੱਲੋਂ ਲੰਡਾ ਦੇ ਨਿਰਦੇਸ਼ਾਂ ‘ਤੇ ਚਲਾਇਆ ਜਾ ਰਿਹਾ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਗ੍ਰਿਫ਼ਤਾਰ ਕਿਤੇ ਗਏ ਵਿਅਕਤੀਆਂ ਦੀ ਪਛਾਣ ਕੁਲਬੀਰ ਸਿੰਘ, ਹੀਰਾ ਸਿੰਘ ਅਤੇ ਦਵਿੰਦਰ ਸਿੰਘ ਵਾਸੀ ਪਿੰਡ ਚੰਬਾਲ, ਤਰਨਤਾਰਨ ਵਜੋਂ ਕੀਤੀ। ਉਹਨਾਂ ਅੱਗੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਯਾਦਵਿੰਦਰ ਸਿੰਘ ਦਾ ਨਾਂ ਵੀ ਮੁਕਦਮੇ ਵਿਚ ਦਰਜ ਕਰ ਲਿਆ ਹੈ।

ਡੀਜੀਪੀ ਨੇ ਦੱਸਿਆ ਕਿ ਵਰਤੋਂ ਲਈ ਤਿਆਰ ਲੋਡਡ ਆਰ.ਪੀ.ਜੀ. ਦੀ ਬਰਾਮਦਗੀ ਨਾਲ, ਪੰਜਾਬ ਪੁਲਿਸ ਨੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ ਹੈ।
ਇਹ ਸਫ਼ਤਲਾ ਦੋ ਦੋਸ਼ੀ ਨਾਬਾਲਗਾਂ ਸਮੇਤ ਸੱਤ ਵਿਅਕਤੀਆਂ ਦੀ ਗ੍ਰਿਫ਼ਤਾਰੀ ਤੋਂ ਕੁਝ ਦਿਨ ਬਾਅਦ ਮਿਲੀ, ਜਿਨ੍ਹਾਂ ਨੇ 9 ਦਸੰਬਰ ਨੂੰ ਰਾਤ 11.18 ਵਜੇ ਤਰਨਤਾਰਨ ਦੇ ਪੁਲਿਸ ਸਟੇਸ਼ਨ ਸਿਰਹਾਲੀ ਦੀ ਇਮਾਰਤ ‘ਤੇ ਅੱਤਵਾਦੀ ਹਮਲਾ ਕੀਤਾ ਸੀ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਤਰਨਤਾਰਨ ਪੁਲਿਸ ਨੇ ਬਿਲੀਆਂਵਾਲਾ ਪੁਲ ‘ਤੇ ਨਾਕਾਬੰਦੀ ਕੀਤੀ ਅਤੇ ਸਰਹਾਲੀ ਆਰ.ਪੀ.ਜੀ. ਹਮਲੇ ਵਿੱਚ ਸ਼ਾਮਲ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਜਿਨ੍ਹਾਂ ਦੀ ਪਛਾਣ ਕੁਲਬੀਰ ਸਿੰਘ ਅਤੇ ਹੀਰਾ ਸਿੰਘ ਵਜੋਂ ਹੋਈ, ਨੂੰ ਗ੍ਰਿਫਤਾਰ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਯਾਦਵਿੰਦਰ ਸਿੰਘ ਜੋ ਕਿ ਮੌਜੂਦਾ ਸਮੇਂ ਮਨੀਲਾ, ਫਿਲੀਪੀਨਜ਼ ਵਿੱਚ ਰਹਿੰਦਾ ਹੈ, ਦੇ ਨਿਰਦੇਸ਼ਾਂ ‘ਤੇ ਥਾਣਾ ਸਰਹਾਲੀ ਵਿਖੇ ਹੋਏ ਆਰ.ਪੀ.ਜੀ. ਹਮਲੇ ਵਾਲੇ ਦਿਨ ਲੋਡਿਡ ਆਰ.ਪੀ.ਜੀ. ਮੁਹੱਈਆ ਕਰਵਾਇਆ ਸੀ। ਉਹਨਾਂ ਦੱਸਿਆ ਕਿ ਦੋਸ਼ੀ ਯਾਦਵਿੰਦਰ ਨੇ ਨਾਬਾਲਗਾਂ ਜਿਹਨਾਂ ਨੇ ਪੁਲਿਸ ਸਟੇਸ਼ਨ ‘ਤੇ ਆਰ.ਪੀ.ਜੀ. ਹਮਲਾ ਕੀਤਾ ਸੀ, ਨੂੰ ਆਰ.ਪੀ.ਜੀ. ਹਮਲਾ ਕਰਨ ਬਾਰੇ ਇੱਕ ਟਿਊਟੋਰਿਅਲ ਵੀਡੀਓ ਵੀ ਭੇਜੀ ਸੀ।
ਐਸ.ਐਸ.ਪੀ. ਨੇ ਦੱਸਿਆ ਕਿ ਹੋਰ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਇਕ ਹੋਰ ਦੋਸ਼ੀ ਦਵਿੰਦਰ ਸਿੰਘ ਨਾਲ ਮਿਲ ਕੇ ਯਾਦਵਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਇਕ ਹੋਰ ਆਰ.ਪੀ.ਜੀ. ਛੁਪਾਈ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਦੱਸੇ ਟਿਕਾਣੇ ਤਰਨਤਾਰਨ ਦੇ ਪਿੰਡ ਕੀੜੀਆਂ ਵਿਖੇ ਦਰਿਆ ਬਿਆਸ ਦੇ ਕੰਢੇ ‘ਤੇ ਆਰ.ਪੀ.ਜੀ. ਅਤੇ ਇੱਕ ਰਾਕੇਟ ਲਾਂਚਰ ਬਰਾਮਦ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਸ਼ੀ ਦਵਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਖੁਲਾਸਾ ਕੀਤਾ ਹੈ ਕਿ ਉਹ ਯਾਦਵਿੰਦਰ ਸਿੰਘ ਅਤੇ ਲੰਡਾ ਦੀਆਂ ਹਦਾਇਤਾਂ ‘ਤੇ ਸੂਬੇ ਵਿਚ ਇਕ ਹੋਰ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਹੋਰ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ ਤਰਨਤਾਰਨ ਪੁਲਿਸ ਵੱਲੋਂ ਆਰ.ਪੀ.ਜੀ. ਅਤੇ ਰਾਕੇਟ ਲਾਂਚਰ ਦੀ ਜਾਂਚ ਲਈ ਆਰਮੀ ਅਧਿਕਾਰੀਆਂ ਅਤੇ ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: busts sub-moduleLakhbir LandaPhilippinespropunjabtvpunjab policeSarhali RPG attack
Share205Tweet128Share51

Related Posts

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026
Load More

Recent News

Weather Update: 12 ਘੰਟਿਆਂ ਦੇ ਅੰਦਰ ਭਿਆਨਕ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਗਰਮੀ ਦੇ ਕਹਿਰ ਤੋਂ ਰਾਹਤ

ਜੂਨ 29, 2026

ਸੁਪਰੀਮ ਕੋਰਟ ਦਾ ਅਯੁੱਧਿਆ ‘ਚ ਚੋਰੀ ਦੇ ਮਾਮਲੇ ਦੀ ਪੇਸ਼ਕਸ਼ ਦੀ CBI ਜਾਂਚ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਜੂਨ 29, 2026

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.