26 ਜਨਵਰੀ ਨੂੰ ਜੇਲ੍ਹ ਤੋਂ ਰਿਹਾਅ ਹੋ ਸਕਦੈ Navjot Singh Sidhu, 51 ਕੈਦੀਆਂ ਦੀ ਸੂਚੀ ‘ਚ ਸ਼ਾਮਿਲ ਹੈ

ਜਿਨ੍ਹਾਂ ਨੂੰ ਗਣਤੰਤਰ ਦਿਵਸ ਮੌਕੇ ਮੁਆਫ਼ੀ ਲਈ ਯੋਗ ਮੰਨਿਆ ਗਿਆ ਹੈ

1988 ਦੇ ਰੋਡ ਰੇਜ ਕੇਸ ਵਿੱਚ ਅੱਠ ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਸਿੱਧੂ ਦੇ ਰਿਹਾਅ ਹੋਣ ਦੀ ਸੰਭਾਵਨਾ ਹੈ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 26 ਜਨਵਰੀ ਨੂੰ ਕੈਦੀਆਂ ਦੀ ਰਿਹਾਈ ਲਈ ਤਿਆਰ ਕੀਤੀ ਪ੍ਰਸਤਾਵਿਤ ਸੂਚੀ ‘ਤੇ 

ਮੰਤਰੀ ਮੰਡਲ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਨਾਵਾਂ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ

ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਨੇ ਮਈ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਸੀ

ਸਿੱਧੂ ਨੇ 20 ਮਈ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ

ਅਤੇ ਉਸ ਨੂੰ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ