ਕਾਂਗਰਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ‘ਚ ਆਪਸੀ ਕਲੇਸ਼ ਸਿਖਰ ‘ਤੇ ਪਹੁੰਚ ਗਿਆ ਹੈ।ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਨਜ਼ਦੀਕ ਹਨ ਜਿਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵਲੋਂ ਸਮੇਂ ਸਮੇਂ ‘ਤੇ ਪੰਜਾਬ ਦਾ ਦੌਰਾ ਕੀਤਾ ਜਾਂਦਾ ਹੈ।ਜ਼ਿਕਰਯੋਗ ਹੈ ਬੀਤੇ ਦਿਨ ਕੇਜਰੀਵਾਲ ਗੁਰਦਾਸਪੁਰ ਸੇਵਾ ਸਿੰਘ ਸੇਖਵਾਂ ਨੂੰ ਮਿਲਣ ਪਹੁੰਚੇ ਸਨ ਸੇਵਾ ਸਿੰਘ ਜਿਨਾਂ੍ਹ ਨੇ ਹੁਣ ‘ਆਪ’ ਦਾ ਪੱਲਾ ਫੜ ਲਿਆ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ‘ਆਪ’ ਦਾ ਸੀਐੱਮ ਚਿਹਰਾ ਕੌਣ ਹੋਵੇਗਾ।
ਜਿਸ ਨੂੰ ਲੈ ਕੇ ਪਾਰਟੀ ਅੰਦਰ ਘਮਾਸਾਣ ਤੇਜ਼ ਹੋ ਗਿਆ ਹੈ।ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੀ ਇਕਾਈ ‘ਚੋਂ ਕਿਸੇ ਨੂੰ ਵੀ ਮੁੱਖ ਮੰਤਰੀ ਦੇ ਤੌਰ ‘ਤੇ ਨਹੀਂ ਦੇਖਦੇ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਨੇ ਸਮਾਜਸੇਵੀ ਤੇ ਬਿਜਨੈੱਸਮੈਨ ਐਸਪੀਐੱਸ ਉਬਰਾਏ ਨਾਲ ਤਾਲਮੇਲ ਸਾਧਿਆ ਸੀ।
ਪੰਜਾਬ ਲਈ ਉਬਰਾਏ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੀ ਪੇਸ਼ਕਸ਼ ਕੀਤੀ ਪਰ ਐੱਸਪੀਐੱਸ ਉਬਰਾਏ ਨੇ ਰਾਜਨੀਤੀ ‘ਚ ਆਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।ਦੱਸ ਦੇਈਏ ਕਿ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਜੋ ਕਿ ਪਾਰਟੀ ‘ਚ ਸਭ ਤੋਂ ਵੱਧ ਸਰਗਰਮ ਰਹਿੰਦੇ ਹਨ ਸੀਅੇੱਮ ਚਿਹਰਾ ਨਾ ਐਲਾਨੇ ਜਾਣ ਤੋਂ ਨਾਰਾਜ਼ ਹਨ ਤੇ ਪਿਛਲੇ ਕਈ ਦਿਨਾਂ ਤੋਂ ਪਾਰਟੀ ਦੇ ਕਿਸੇ ਪ੍ਰੋਗਰਾਮ ‘ਚ ਨਹੀਂ ਜਾ ਰਹੇ ਪਰ ਸੇਵਾ ਸਿੰਘ ਸੇਖਵਾਂ ਨੂੰ ‘ਆਪ’ ‘ਚ ਸ਼ਾਮਲ ਸਮਾਗਮ ‘ਚ ਭਗਵੰਤ ਗਏ ਸਨ ਪਰ ਉੱਥੇ ਵੀ ਉਹ ਖਾਮੋਸ਼ ਹੀ ਰਹੇ।ਇਸ ਦੌਰਾਨ ਭਗਵੰਤ ਮਾਨ ਦੀ ਖਾਮੋਸ਼ੀ ਬਹੁਤ ਕੁਝ ਬਿਆਨ ਕਰ ਗਈ।