ਮੰਗਲਵਾਰ, ਮਈ 20, 2025 08:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਇਹ ਹੈ ਦੁਨੀਆ ਦੀ ਸਭ ਤੋਂ ਮਹਿੰਗੀ ਜ਼ਮੀਨ,ਨੇਕਦਿਲ ਇਨਸਾਨ ਦੀਵਾਨ ਟੋਡਰ ਮੱਲ ਨੇ ਛੋਟੇ ਸਾਹਿਬਜ਼ਾਦਿਆਂ ਦੇ ਸਸਕਾਰ ਲਈ ਖਰੀਦੀ ਸੀ ਇਹ ਜਗ੍ਹਾ

: ਦੀਵਾਨ ਟੋਡਰ ਮੱਲ ਸਿੱਖ ਇਤਿਹਾਸ ਦਾ ਉਹ ਮਹਾਨ ਪਾਤਰ ਹੈ, ਜਿਸ ਨੇ ਆਪਣੇ ਇਸ਼ਟ ਦੇ ਲਖਤੇ ਜਿਗਰਾਂ ਦੇ ਸੰਸਕਾਰ ਲਈ ਸੰਸਾਰ ਦੀ ਸਭ ਤੋਂ ਮਹਿੰਗੀ ਜ਼ਮੀਨ ਸ਼੍ਰੀ ਫਤਹਿਗੜ੍ਹ ਸਾਹਿਬ 'ਚ ਖ਼ਰੀਦੀ।

by Gurjeet Kaur
ਦਸੰਬਰ 29, 2022
in ਧਰਮ
0

ਸ਼੍ਰੀ ਫਤਿਹਗੜ੍ਹ ਸਾਹਿਬ : ਦੀਵਾਨ ਟੋਡਰ ਮੱਲ ਸਿੱਖ ਇਤਿਹਾਸ ਦਾ ਉਹ ਮਹਾਨ ਪਾਤਰ ਹੈ, ਜਿਸ ਨੇ ਆਪਣੇ ਇਸ਼ਟ ਦੇ ਲਖਤੇ ਜਿਗਰਾਂ ਦੇ ਸੰਸਕਾਰ ਲਈ ਸੰਸਾਰ ਦੀ ਸਭ ਤੋਂ ਮਹਿੰਗੀ ਜ਼ਮੀਨ ਸ਼੍ਰੀ ਫਤਹਿਗੜ੍ਹ ਸਾਹਿਬ ‘ਚ ਖ਼ਰੀਦੀ। ਇਸ ਅਦੁੱਤੀ ਕਾਰਜ ਨਾਲ ਉਹ ਸਿੱਖ ਪੰਥ ਦੀਆਂ ਅਤਿ ਆਦਰਯੋਗ ਸ਼ਖ਼ਸੀਅਤਾਂ ਵਿੱਚ ਸ਼ਾਮਲ ਹੋ ਗਏ। ਦੀਵਾਨ ਟੋਡਰ ਮੱਲ ਦੇ ਜਨਮ ਸਥਾਨ, ਖ਼ਾਨਦਾਨ, ਜੀਵਨ ਅਤੇ ਵਾਰਸਾਂ ਬਾਰੇ ਇਤਿਹਾਸ ਵਿੱਚ ਜ਼ਿਆਦਾ ਜਾਣਕਾਰੀ ਨਹੀਂ ਮਿਲਦੀ। ਮੰਨਿਆ ਜਾਂਦਾ ਹੈ ਕਿ ਉਹ ਜ਼ਾਤ ਦੇ ਜੈਨ ਸਨ ਤੇ ਗੁਰੂ ਘਰ ਦੇ ਅਤਿਅੰਤ ਸ਼ਰਧਾਲੂ ਸਨ।

 

ਉਹ ਉਸ ਵੇਲੇ ਸਰਹਿੰਦ ਸੂਬੇ ਦੇ ਅਮੀਰ ਵਪਾਰੀ ਤੇ ਮੁਅੱਜਜ਼ ਦਰਬਾਰੀ ਸਨ। ਉਨ੍ਹਾਂ ਦਾ ਜੱਦੀ ਪਿੰਡ ਕਾਕੜਾ ਸੀ, ਜੋ ਹੁਣ ਥਾਣਾ ਸਦਰ ਸਮਾਣਾ ਅਧੀਨ ਆਉਂਦਾ ਹੈ ਉਨ੍ਹਾਂ ਦੇ ਜਨਮ ਤੋਂ ਪਹਿਲਾਂ ਹੀ ਉਨ੍ਹਾਂ ਦੇ ਪੁਰਖੇ ਕਾਰੋਬਾਰ ਕਾਰਨ ਪਿੰਡ ਛੱਡ ਕੇ ਸਰਹਿੰਦ ਵਸ ਗਏ ਸਨ। ਉਨ੍ਹਾਂ ਦੀ ਅਮੀਰੀ, ਸਰਕਾਰੀ ਪ੍ਰਭਾਵ ਅਤੇ ਸ਼ਾਨੋ ਸ਼ੌਕਤ ਇਸ ਗੱਲ ਤੋਂ ਸਾਹਮਣੇ ਆਉਂਦੀ ਹੈ ਕਿ ਉਨ੍ਹਾਂ ਦੀ ਰਿਹਾਇਸ਼ (ਜਹਾਜ਼ ਹਵੇਲੀ) ਸਰਹਿੰਦ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਮਹਿਲ ਦੇ ਨਜ਼ਦੀਕ ਸੀ। 13 ਦਸੰਬਰ 1704 ਨੂੰ ਵਜ਼ੀਰ ਖ਼ਾਨ ਦੇ ਹੁਕਮ ਨਾਲ ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ।

 

ਉਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਕਿਸੇ ਦੀ ਇਹ ਹਿੰਮਤ ਨਾ ਪਈ ਕਿ ਉਨ੍ਹਾਂ ਦਾ ਵਿਧੀ ਪੂਰਵਕ ਸਸਕਾਰ ਕਰ ਸਕਣ, ਸਰਕਾਰੀ ਕਹਿਰ ਦੇ ਡਰ ਕਾਰਨ ਸਰਹਿੰਦ ਦੇ ਕਿਸੇ ਜ਼ਿਮੀਂਦਾਰ ਦੀ ਜ਼ਮੀਨ ਦੇਣ ਦੀ ਹਿੰਮਤ ਨਾ ਪਈ। ਅਖੀਰ ਇੱਕ ਜ਼ਿਮੀਂਦਾਰ ਚੌਧਰੀ ਅੱਤਾ ਜ਼ਮੀਨ ਵੇਚਣ ਲਈ ਤਿਆਰ ਹੋ ਗਿਆ, ਪਰ ਉਸ ਨੇ ਸ਼ਰਤ ਰੱਖੀ ਕਿ ਜ਼ਮੀਨ ਦੀ ਕੀਮਤ ਸੋਨਾ ਵਿਛਾ ਕੇ ਦੇਣੀ ਪਵੇਗੀ। ਕਿਹਾ ਜਾਂਦਾ ਹੈ ਕਿ ਉਸ ਨੇ ਸੋਨੇ ਦੇ ਸਿੱਕੇ ਖੜ੍ਹੇ ਕਰ ਕੇ ਕੀਮਤ ਲਈ ਸੀ। ਉਸ ਵੇਲੇ ਸੋਨੇ ਦੀ ਅਸ਼ਰਫ਼ੀ ਦਾ ਸਾਈਜ਼ ਕਰੀਬ ਸਵਾ ਇੰਚ ਅਤੇ ਭਾਰ ਕਰੀਬ ਇੱਕ ਤੋਲਾ ਹੁੰਦਾ ਸੀ।

 

ਸਾਹਿਬਜ਼ਾਦਿਆਂ ਦੇ ਸਸਕਾਰ ਲਈ 2-2 ਮੀਟਰ ਅਤੇ ਮਾਤਾ ਜੀ ਲਈ 2-1.5 ਮੀਟਰ ਦੇ ਕਰੀਬ ਜਗ੍ਹਾ ਲਈ ਗਈ ਹੋਵੇਗੀ। ਇਸ ਲਈ ਕਰੀਬ 7800 ਅਸ਼ਰਫ਼ੀਆਂ (78 ਕਿੱਲੋ ਸੋਨਾ) ਵਿਛਾਈਆਂ ਗਈਆਂ ਹੋਣਗੀਆਂ। ਜੇ ਅਸ਼ਰਫ਼ੀਆਂ ਖੜ੍ਹੇ ਰੁਖ ਰੱਖੀਆਂ ਗਈਆਂ ਹੋਣਗੀਆਂ ਤਾਂ 78000 ਦੇ ਕਰੀਬ ਅਸ਼ਰਫ਼ੀਆਂ (780 ਕਿੱਲੋ ਸੋਨਾ) ਵਿਛਾਉਣੀਆਂ ਪਈਆਂ ਹੋਣਗੀਆਂ। ਇਸ ਕਾਰਨ ਦੀਵਾਨ ਦੀ ਸਾਰੀ ਪੂੰਜੀ ਜ਼ਮੀਨ ਖ਼ਰੀਦਣ ਵਿੱਚ ਲੱਗ ਗਈ ਤੇ ਘਰ ਬਾਰ ਗਹਿਣੇ ਪੈ ਗਿਆ, ਪਰ ਉਨ੍ਹਾਂ ਨੇ ਆਪਣੇ ਨੁਕਸਾਨ ਦੀ ਕੋਈ ਪ੍ਰਵਾਹ ਨਹੀਂ ਕੀਤੀ ਅਤੇ ਗੁਰੂ ਜੀ ਅਤੇ ਸਿੱਖੀ ਦੀ ਮਹਾਨ ਸੇਵਾ ਕੀਤੀ।

ਵਜ਼ੀਰ ਖ਼ਾਨ ਜ਼ਾਲਮ ਤੇ ਬੇਰਹਿਮ ਇਨਸਾਨ ਸੀ। ਉਸ ਨੇ ਬਾਬਾ ਮੋਤੀ ਰਾਮ ਮਹਿਰਾ ਦਾ ਸਾਰਾ ਪਰਿਵਾਰ ਸਿਰਫ਼ ਇਸ ਲਈ ਵੇਲਣੇ ਵਿੱਚ ਪੀੜ ਕੇ ਸ਼ਹੀਦ ਕਰ ਦਿੱਤਾ ਸੀ ਕਿ ਉਨ੍ਹਾਂ ਨੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਠੰਢੇ ਬੁਰਜ ਵਿੱਚ ਦੁੱਧ ਨਾਲ ਸੇਵਾ ਕੀਤੀ ਸੀ। ਇਸ ਲਈ ਉਹ ਇਹ ਕਿਵੇਂ ਬਰਦਾਸ਼ਤ ਕਰ ਸਕਦਾ ਸੀ ਕਿ ਕੋਈ ਉਨ੍ਹਾਂ ਦਾ ਸਸਕਾਰ ਕਰੇ? ਜਦੋਂ ਉਸ ਨੂੰ ਦੀਵਾਨ ਟੋਡਰ ਮੱਲ ਦੇ ਇਸ ‘ਗੁਨਾਹ’ ਬਾਰੇ ਪਤਾ ਚੱਲਿਆ ਤਾਂ ਉਸ ਦਾ ਕਹਿਰ ਦੀਵਾਨ ’ਤੇ ਟੁੱਟ ਪਿਆ। ਆਪਣੇ ਪਰਿਵਾਰ ਦੀ ਸੁਰੱਖਿਆ ਲਈ ਦੀਵਾਨ ਨੂੰ ਆਪਣਾ ਘਰ-ਬਾਰ ਅਤੇ ਕਾਰੋਬਾਰ ਛੱਡ ਕੇ ਕਿਧਰੇ ਜਾਣਾ ਪਿਆ।

ਇਸ ਤਰਾਂ ਦੀਵਾਨ ਟੋਡਰ ਮੱਲ ਜੀ ਸਾਕਾ ਸਰਹੰਦ ਦੇ ਨਾਇਕ ਬਣੇ। ਸਿੱਖ ਕੌਮ ਸਿਰ ਸਦੀਵੀ ਕਰਜ਼ ਚਾੜ੍ਹਨ ਵਾਲੀ ਬਹਾਦਰ ਤੇ ਨੇਕ-ਦਿਲ ਇਸ ਸ਼ਖ਼ਸੀਅਤ ਨੂੰ ਹਮੇਸ਼ਾ ਯਾਦ ਕਰਨਾ ਬਣਦਾ ਹੈ। ਉਨ੍ਹਾਂ ਦੀ ਜਹਾਜ਼ ਹਵੇਲੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਸ ਤੋਂ ਬਾਅਦ ਸਿੱਖ ਮਿਸਲਾਂ ਦੇ ਸਰਹਿੰਦ ’ਤੇ ਹਮਲਿਆਂ ਦੌਰਾਨ ਪੂਰੀ ਇੱਜ਼ਤ ਬਖ਼ਸ਼ੀ ਗਈ। ਇੱਕ ਪਾਸੇ ਕੁੰਮਾ ਮਾਸ਼ਕੀ, ਬੀਬੀ ਲੱਛਮੀ, ਪਠਾਣ ਨਿਹੰਗ ਖਾਨ, ਭਾਈ ਨਬੀ ਖਾਨ-ਭਾਈ ਗਨੀ ਖਾਨ, ਬੇਗਮ ਜ਼ੈਨਬੁਨਿਮਾ, ਨਵਾਬ ਮਲੇਰਕੋਟਲਾ, ਬਾਬਾ ਮੋਤੀ ਰਾਮ ਮਹਿਰਾ ਤੇ ਪਰਿਵਾਰ ਅਤੇ ਦੀਵਾਨ ਟੋਡਰ ਮੱਲ ਜੀ ਨੇ ਇਨਸਾਨੀਅਤ ਦੇ ਨਵੇਂ ਕੀਰਤੀਮਾਨ ਸਥਾਪਤ ਕੀਤੇ ਤੇ ਦੂਜੇ ਪਾਸੇ ਗੰਗੂ ਬਾਹਮਣ, ਨਵਾਬ ਸੁੱਚਾ ਨੰਦ, ਵਜੀਦ ਖਾਨ ਨੇ ਨਿਰਦੈਅਤਾ ਅਤੇ ਬੇਈਮਾਨੀ ਦਾ ਸਿਖਰ ਕਰ ਛੱਡਿਆ।

ਇਨ੍ਹਾਂ ਸਭ ਨੇ ਸਿੱਖਾਂ ਸਿਰ ਕਰਜ਼ ਚਾੜ੍ਹਿਆ। ਕੁਝ ਨੇ ਅਹਿਸਾਨਾਂ ਦਾ ਤੇ ਕੁਝ ਨੇ ਜ਼ੁਲਮਾਂ ਦਾ। ਸਾਨੂੰ ਦੋਵੇਂ ਯਾਦ ਨੇ। ਇਸ ਸ਼ਹੀਦੀ ਹਫਤੇ ਤੁਹਾਡੇ ਨਾਲ ਅਨੰਦਪੁਰ ਛੱਡਣ ਤੋਂ ਲੈ ਕੇ ਛੋਟੇ ਸਾਹਿਬਜ਼ਾਦਿਆਂ ਦੇ ਸੰਸਕਾਰ ਤੱਕ ਦੀ ਗਾਥਾ ਦਾਸ ਨੇ ਸਾਂਝੀ ਕੀਤੀ ਤਾਂ ਕਿ ਸਾਨੂੰ ਉਨ੍ਹਾਂ ਮਹਾਨ ਕੁਰਬਾਨੀਆਂ ਦਾ ਅਹਿਸਾਸ ਰਹੇ, ਅਸੀਂ ਉਸ ਰਵਾਇਤ ‘ਤੇ ਤੁਰਨ ਦੀ ਕੋਸ਼ੀਸ਼ ਕਰੀਏ। ਇਹ ਦਿਨ ਮਨਾਉਣੇ ਤਾਂ ਹੀ ਕੋਈ ਅਰਥ ਰੱਖਣਗੇ, ਜੇ ਅਸੀਂ ਜ਼ੁਲਮ ਅਤੇ ਜ਼ਾਲਮ ਖਿਲਾਫ ਤੇ ਮਜ਼ਲੂਮ ਨਾਲ ਖੜ੍ਹਨ ਦਾ ਹੀਆ ਕਰਦੇ ਰਹਾਂਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: chote sahibzadediwan toder malmoti ram mehraSikh religion
Share239Tweet149Share60

Related Posts

Kedarnath Yatra: ਹੁਣ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਨਹੀਂ ਖੜਨਾ ਪਵੇਗਾ ਲੰਬੀਆਂ ਕਤਾਰਾਂ ‘ਚ, ਪ੍ਰਸ਼ਾਸਨ ਨੇ ਨਿਯਮਾਂ ‘ਚ ਕੀਤੇ ਇਹ ਬਦਲਾਅ

ਮਈ 2, 2025

45 ਦਿਨਾਂ ਤੱਕ ਚੱਲਣ ਵਾਲਾ ਮਹਾਂ ਕੁੰਭ ਸਮਾਪਤ, ਬਣਿਆ ਦੁਨੀਆ ਦਾ ਸਭ ਤੋਂ ਵੱਡਾ ਸੰਗਮ

ਫਰਵਰੀ 27, 2025

Mahakumbh 2025: ਦੁਨੀਆ ਦੇ ਸਭ ਤੋਂ ਵੱਡੇ ਸੰਗਮ ਦਾ ਆਖਰੀ ਦਿਨ, ਹੁਣ ਤੱਕ 65 ਕਰੋੜ ਸ਼ਰਧਾਲੂ ਕਰ ਚੁੱਕੇ ਇਸ਼ਨਾਨ

ਫਰਵਰੀ 26, 2025

ਮਹਾਕੁੰਭ ਭਗਦੜ ‘ਤੇ ਮਮਤਾ ਬੈਨਰਜੀ ਦਾ ਬਿਆਨ, ਘਟਨਾਵਾਂ ‘ਤੇ ਜਤਾਈ ਚਿੰਤਾ ਕਿਹਾ ਇਹ…ਪੜ੍ਹੋ ਪੂਰੀ ਖਬਰ

ਫਰਵਰੀ 18, 2025

‘ਨਮਸਤੇ ਯੋਜਨਾ’ ਤਹਿਤ ਸਫਾਈ ਕਰਮਚਾਰੀਆਂ ਨੂੰ ਵੰਡੀਆਂ PPE ਕਿੱਟਾਂ, ਦੇਖੋ ਕਿਹੜੇ ਲੋਕਾਂ ਨੂੰ ਮਿਲੇਗਾ ਇਸ ਯੋਜਨਾ ਦਾ ਲਾਭ

ਫਰਵਰੀ 18, 2025

Mahakumbh Stampede: ਭਗਦੜ ਤੋਂ ਬਾਅਦ ਦਿੱਲੀ ਸਟੇਸ਼ਨ ‘ਤੇ ਵਧਾਈ ਚੌਕਸੀ, ਸਟੇਸ਼ਨ ਤੇ ਸੁਰੱਖਿਆ ਬਲ ਤਇਨਾਤ, ਪੜ੍ਹੋ ਪੂਰੀ ਖਬਰ

ਫਰਵਰੀ 17, 2025
Load More

Recent News

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਕੀ 5G ਨੈੱਟਵਰਕ ਹੈ ਮਨੁੱਖੀ ਸਰੀਰ ਲਈ ਖਤਰਨਾਕ?, ਸਿਹਤ ‘ਤੇ ਪੈਂਦਾ ਹੈ ਕਿੰਨ੍ਹਾ ਅਸਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਪੰਜਾਬ ਦੇ ਕ੍ਰਿਕਟਰ ਦਾ ਲਖਨਊ ਦੀ ਟੀਮ ਨਾਲ ਚੱਲਦੇ ਮੈਚ ‘ਚ ਪੈ ਗਿਆ ਪੰਗਾ, ਅੱਧੀ ਰਾਤ IPL ‘ਚ ਹੋਇਆ ਵੱਡਾ ਹੰਗਾਮਾ

ਮਈ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.