ਐਤਵਾਰ, ਅਕਤੂਬਰ 5, 2025 04:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਨੇ ਸਾਲ 2022 ਦੌਰਾਨ ਕਿਸਾਨਾਂ ਦੀ ਭਲਾਈ ਲਈ ਕਿਸਾਨ ਪੱਖੀ ਫੈਸਲੇ ਕੀਤੇ : ਕੁਲਦੀਪ ਸਿੰਘ ਧਾਲੀਵਾਲ

ਕਿਸਾਨਾਂ ਦੇ 326 ਵਾਰਿਸਾਂ ਨੂੰ ਸਰਕਾਰੀ ਨੌਕਰੀ ਦਿੱਤੀ, 98 ਨੌਕਰੀਆਂ ਲਈ ਵੈਰੀਫਿਕੇਸ਼ਨ ਮੁਕੰਮਲ ਅਤੇ 210 ਪ੍ਰਕਿਰਿਆ ਅਧੀਨ

by Gurjeet Kaur
ਦਸੰਬਰ 29, 2022
in ਪੰਜਾਬ
0

Chandigarh: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਕਿਸਾਨ ਪੱਖੀ ਫੈਸਲੇ ਕੀਤੇ ਹਨ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਕਿਸਾਨਾਂ ਦੇ 326 ਵਾਰਿਸਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ, 98 ਨੂੰ ਨੌਕਰੀ ਦੇਣ ਲਈ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਹੈ ਜਦਕਿ 210 ਹੋਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੂੰਗੀ ਦੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ 7275 ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਅਤੇ ਕੁੱਲ 61.85 ਕਰੋੜ ਰੁਪਏ 15, 737 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਸੂਬਾ ਸਰਕਾਰ ਵੱਲੋਂ ਇਹ ਪਹਿਲ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਸੀ, ਜਿਸਨੂੰ ਚੰਗਾ ਹੁੰਗਾਰਾ ਵੀ ਮਿਲਿਆ ਸੀ।

ਸ. ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਪਾਣੀ ਦੀ ਲਗਾਤਾਰ ਹੋ ਰਹੀ ਕਮੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਾਉਣੀ 2022 ਦੌਰਾਨ ਅਧੀਨ ਤਸਦੀਕ ਕੀਤੀ ਗਈ ਕੁੱਲ ਜ਼ਮੀਨ 169008 ਏਕੜ ਹੈ ਜਿਸ ਲਈ 1500 ਰੁਪਏ ਪ੍ਰਤੀ ਏਕੜ ਅਤੇ ਕੁੱਲ 25.06 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਨੂੰ ਜਾਰੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਰਾਹਤ ਦਿੰਦਿਆਂ ਗੰਨੇ ਦਾ ਭਾਅ 20 ਰੁਪਏ ਪ੍ਰਤੀ ਕੁਇੰਟਲ ਵਧਾਇਆ ਹੈ ਅਤੇ ਸਹਿਕਾਰੀ ਦੇ ਪ੍ਰਾਈਵੇਟ ਖੰਡ ਮਿੱਲਾਂ ਨੂੰ 492 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਕਿਸਾਨਾਂ ਨੂੰ ਲਾਭ ਦਿੱਤਾ ਜਾ ਸਕੇ।

ਸ. ਧਾਲੀਵਾਲ ਨੇ ਦੱਸਿਆ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਇੱਕ ਮਹੱਤਵਪੂਰਨ ਅੰਗ ਹੈ। ਪੰਜਾਬ ਨੇ ਪਿਛਲੇ ਪੰਜ ਦਹਾਕਿਆਂ ਤੋਂ ਦੇਸ਼ ਦੀ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ ਅਤੇ ਦੇਸ਼ ਲਈ ਲੋੜੀਂਦਾ ਫੂਡ ਸਟਾਕ ਬਣਾਈ ਰੱਖਿਆ ਹੈ। ਪੰਜਾਬ ਨੇ ਸਾਲ 2021-22 ਦੌਰਾਨ ਦੇਸ਼ ਦੇ ਅੰਨ ਭੰਡਾਰ ਦਾ 31 ਫੀਸਦੀ ਕਣਕ ਅਤੇ ਚਾਵਲ ਦਾ 21 ਫੀਸਦੀ ਯੋਗਦਾਨ ਪਾਇਆ ਹੈ। ਉਨ੍ਹਾਂ ਦੱਸਿਆ ਕਿ ਭੂਗੋਲਿਕ ਤੌਰ `ਤੇ ਪੰਜਾਬ ਦਾ 50.33 ਲੱਖ ਹੈਕਟੇਅਰ ਰਕਬਾ ਹੈ, ਜਿਸ ਵਿੱਚੋਂ ਲਗਭਗ 41.27 ਲੱਖ ਹੈਕਟੇਅਰ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 40.74 ਲੱਖ ਹੈਕਟੇਅਰ (98.9 ਫੀਸਦੀ) ਵਿੱਚ ਸਿੰਚਾਈ ਕੀਤੀ ਜਾਂਦੀ ਹੈ। ਸੂਬੇ ਦੀ ਫ਼ਸਲ ਦੀ ਤੀਬਰਤਾ 189 ਫ਼ੀਸਦੀ ਤੋਂ ਵੱਧ ਹੈ। ਇਹ ਦੇਸ਼ ਵਿੱਚ ਲਗਭਗ 18 ਫੀਸਦੀ ਕਣਕ, 11 ਫੀਸਦੀ ਚਾਵਲ ਅਤੇ 4 ਫੀਸਦੀ ਕਪਾਹ, 10 ਫੀਸਦੀ ਦੁੱਧ, 20 ਫੀਸਦੀ ਸ਼ਹਿਦ ਅਤੇ 48 ਫੀਸਦੀ ਖੁੰਬਾਂ ਦਾ ਉਤਪਾਦਨ ਕਰਦਾ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਫਸਲੀ ਵਿਭਿੰਨਤਾ ਸੂਬਾ ਸਰਕਾਰ ਦਾ ਇੱਕ ਪ੍ਰਮੁੱਖ ਏਜੰਡਾ ਹੈ ਤਾਂ ਜੋ ਝੋਨੇ-ਕਣਕ ਦੀ ਫਸਲ ਪ੍ਰਣਾਲੀ ਹੇਠ ਰਕਬਾ ਘਟਾਇਆ ਜਾ ਸਕੇ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਪਾਹ, ਮੱਕੀ, ਤੇਲ ਬੀਜਾਂ ਅਤੇ ਦਾਲਾਂ ਵਰਗੀਆਂ ਘੱਟ ਪਾਣੀ ਦੀ ਖਪਤ ਵਾਲੀਆਂ ਫਸਲਾਂ ਹੇਠ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਸਾਲ 2021 ਵਿੱਚ ਖਾਣ ਵਾਲੇ ਤੇਲ ਦੀ ਫਸਲ ਦਾ ਰਕਬਾ 31600 ਹੈਕਟੇਅਰ ਸੀ, ਪਰ ਸਾਲ 2022 ਵਿੱਚ ਇਹ ਵਧ ਕੇ 43900 ਹੈਕਟੇਅਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਯੰਤਰਾਂ `ਤੇ ਸਬਸਿਡੀ ਉਪਲੱਬਧ ਕਰਵਾਉਣ ਤੋਂ ਇਲਾਵਾ ਕਿਸਾਨਾਂ ਨੂੰ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਵੱਖ-ਵੱਖ ਮਾਧਿਅਮਾਂ ਰਾਹੀਂ ਕਿਸਾਨਾਂ ਤੱਕ ਪਹੁੰਚ ਕੀਤੀ ਹੈ

ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਗੰਭੀਰਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਯਤਨਾਂ ਦੇ ਨਤੀਜੇ ਵਜੋਂ ਸਾਲ 2021 ਦੇ ਮੁਕਾਬਲੇ ਖੇਤਾਂ ਵਿੱਚ ਅੱਗ ਲੱਗਣ ਦੀ ਗਿਣਤੀ 71304 ਦੇ ਮੁਕਾਬਲੇ ਸਾਲ 2022 ਘੱਟ ਕੇ ਵਿੱਚ 49922 ਰਹਿ ਗਈ ਹੈ, ਜੋ ਕਿ ਲਗਭਗ 30 ਫੀਸਦੀ ਘੱਟ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap ministerkuldeep dhaliwalpro punjab tvpunjab cm bhagwant mannpunjab government
Share205Tweet128Share51

Related Posts

ਪੰਜਾਬ ਨੇ ਤਾਕਤ ਦੀ ਮਿਸਾਲ ਕੀਤੀ ਕਾਇਮ : ਮਾਨ ਸਰਕਾਰ ਦੇ ਵਿੱਤੀ ਤੌਰ ‘ਤੇ ਕੁਸ਼ਲ ਪ੍ਰਬੰਧਨ ਨੇ ਜੀਐਸਟੀ ਸੰਗ੍ਰਹਿ ਵਿੱਚ ਕੀਤਾ ਇਤਿਹਾਸਕ ਵਾਧਾ

ਅਕਤੂਬਰ 5, 2025

ਵੱਡੀ ਖ਼ਬਰ : ‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨਿਆ

ਅਕਤੂਬਰ 5, 2025

ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਨੇ ਐਲਾਨਿਆ ਉਮੀਦਵਾਰ

ਅਕਤੂਬਰ 5, 2025

ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲੇਗੀ ਉਡਾਣ, ਪੰਜਾਬ ਦੇ ‘ਸਕੂਲ ਆਫ਼ ਐਮੀਨੈਂਸ’ ‘ਚ MiG-21 ਜੈੱਟ: ਮੰਤਰੀ ਹਰਜੋਤ ਬੈਂਸ

ਅਕਤੂਬਰ 4, 2025

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ, ਪਹਿਲੇ 6 ਮਹੀਨਿਆਂ ‘ਚ 22.35% GST ਵਾਧਾ

ਅਕਤੂਬਰ 4, 2025

“ਉੱਨਤ ਕਿਸਾਨ” ਐਪ ਨਾਲ CRM ਮਸ਼ੀਨਾਂ ਹੁਣ ਕਿਸਾਨਾਂ ਲਈ ਇੱਕ ਕਲਿੱਕ ’ਤੇ ਉਪਲਬਧ

ਅਕਤੂਬਰ 4, 2025
Load More

Recent News

ਪੰਜਾਬ ਨੇ ਤਾਕਤ ਦੀ ਮਿਸਾਲ ਕੀਤੀ ਕਾਇਮ : ਮਾਨ ਸਰਕਾਰ ਦੇ ਵਿੱਤੀ ਤੌਰ ‘ਤੇ ਕੁਸ਼ਲ ਪ੍ਰਬੰਧਨ ਨੇ ਜੀਐਸਟੀ ਸੰਗ੍ਰਹਿ ਵਿੱਚ ਕੀਤਾ ਇਤਿਹਾਸਕ ਵਾਧਾ

ਅਕਤੂਬਰ 5, 2025

10, 000 ਰੁਪਏ ਸਸਤਾ ਹੋਇਆ OnePlus ਦਾ ਫ਼ੋਨ, 6000mAh ਬੈਟਰੀ ਨਾਲ ਮਿਲਦਾ ਹੈ 50+50+50MP ਦਾ ਕੈਮਰਾ

ਅਕਤੂਬਰ 5, 2025

ਸਿਰਫ਼ 5,698 ਰੁਪਏ ‘ਚ ਆ ਰਿਹਾ ਹੈ ਇਹ ਸ਼ਾਨਦਾਰ SmartPhone

ਅਕਤੂਬਰ 5, 2025

ਦਿਲ ‘ਚ ਹੋਣ ਵਾਲਿਆਂ 5 ਆਮ ਬਿਮਾਰੀਆਂ, ਕੀ ਹੁੰਦੇ ਹਨ ਇਨ੍ਹਾਂ ਦੇ ਲੱਛਣ, ਜਾਣੋ

ਅਕਤੂਬਰ 5, 2025

ਵੱਡੀ ਖ਼ਬਰ : ‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨਿਆ

ਅਕਤੂਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.