ਵੀਰਵਾਰ, ਅਗਸਤ 21, 2025 06:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਸੰਸਦ ਰਾਘਵ ਚੱਢਾ ਦੀ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ ‘ਚ ਰਹੀ 100 ਫੀਸਦੀ ਹਾਜ਼ਰੀ, ‘ਰਿਪੋਰਟ ਕਾਰਡ’ ਕੀਤਾ ਜਾਰੀ

ਰਾਜ ਸਭਾ ਦੇ 7 ਦਸੰਬਰ ਤੋਂ 23 ਦਸੰਬਰ ਤੱਕ ਚੱਲੇ ਸਰਦ ਰੁੱਤ ਸੈਸ਼ਨ ਦੌਰਾਨ ਰਾਘਵ ਚੱਢਾ ਨੇ ਕਈ ਮੁੱਦਿਆਂ 'ਤੇ ਕੁੱਲ 25 ਸਵਾਲ ਪੁੱਛੇ, ਜਿਨ੍ਹਾਂ 'ਚੋਂ ਜ਼ਿਆਦਾਤਰ ਪੰਜਾਬ ਨਾਲ ਸਬੰਧਤ ਸੀ।

by ਮਨਵੀਰ ਰੰਧਾਵਾ
ਦਸੰਬਰ 31, 2022
in ਪੰਜਾਬ
0

ਚੰਡੀਗੜ੍ਹ/ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਨੇ ਇੱਕ ਵਾਰ ਫਿਰ ਆਪਣੇ ਆਪ ਨੂੰ ਸਾਬਤ ਕੀਤਾ ਹੈ। ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸਨੂੰ ਵਧੇਰੇ ਜਵਾਬਦੇਹ ਬਣਾਉਣ ਲਈ ਜਾਣੇ ਜਾਂਦੇ, ਪੰਜਾਬ ਦੇ ਨੌਜਵਾਨ ਸੰਸਦ ਮੈਂਬਰ ਰਾਘਵ ਚੱਢਾ ਦੀ ਸਰਦ ਰੁੱਤ ਸੈਸ਼ਨ ਵਿੱਚ 100 ਪ੍ਰਤੀਸ਼ਤ ਹਾਜ਼ਰੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਜਨਤਾ ਲਈ ਇੱਕ ‘ਰਿਪੋਰਟ ਕਾਰਡ’ ਜਾਰੀ ਵੀ ਕੀਤਾ।

ਸੱਤ ਪੰਨਿਆਂ ਦਾ ਇਹ ਰਿਪੋਰਟ ਕਾਰਡ ਰਾਘਵ ਚੱਢਾ ਦੀ ਵਿਧਾਨਕ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ। ਪੰਜਾਬ ਅਤੇ ਭਾਰਤ ਨਾਲ ਸਬੰਧਤ ਉਠਾਏ ਮਾਮਲਿਆਂ, ਸਵਾਲਾਂ, ਬਹਿਸ ਅਤੇ ਨਿਯਮ 267 ਦੇ ਤਹਿਤ ਦਿੱਤੇ ਨੋਟਿਸਾਂ ਨੂੰ ਸੂਚੀਬੱਧ ਕਰਦਾ ਹੈ।

ਰਾਜ ਸਭਾ ਦੇ 7 ਦਸੰਬਰ ਤੋਂ 23 ਦਸੰਬਰ ਤੱਕ ਚੱਲੇ ਸਰਦ ਰੁੱਤ ਸੈਸ਼ਨ ਦੌਰਾਨ ਉਨ੍ਹਾਂ ਨੇ ਕਈ ਮੁੱਦਿਆਂ ‘ਤੇ ਕੁੱਲ 25 ਸਵਾਲ ਪੁੱਛੇ, ਜਿਨ੍ਹਾਂ ‘ਚੋਂ ਜ਼ਿਆਦਾਤਰ ਪੰਜਾਬ ਨਾਲ ਸਬੰਧਤ ਸੀ। ਇਨ੍ਹਾਂ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਸ਼ਰਧਾਲੂਆਂ ਦੀ ਫੀਸ ਮੁਆਫ਼, ਬੇਅਦਬੀ ਲਈ ਸਖ਼ਤ ਸਜ਼ਾ, ਆਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ (ਹੈਰੀਟੇਜ ਸਿਟੀ) ਦਾ ਦਰਜਾ, ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਨ, ਜਲੰਧਰ ਵਿੱਚ ਚਮੜਾ ਨਿਰਮਾਣ ਉਦਯੋਗ ਨੂੰ ਉਤਸ਼ਾਹਿਤ ਕਰਨਾ, ਉਡਾਨ ਸਕੀਮ, ਪੁਲਿਸ ਦਾ ਆਧੁਨਿਕੀਕਰਨ, ਪੀ.ਐੱਮ.ਜੀ.ਐੱਸ.ਵਾਈ., ਸਾਈ ਕੇਂਦਰਾਂ ਦਾ ਵਿਕਾਸ ਆਦਿ ਸ਼ਾਮਲ ਸਨ।

ਇਸ ਤੋਂ ਇਲਾਵਾ ਕਿਸਾਨਾਂ ਦੇ ਹਿੱਤਾਂ ਦੀ ਹਮਾਇਤ ਕਰਦਿਆਂ ਉਨ੍ਹਾਂ ਸਰਕਾਰ ਨੂੰ ਪਰਾਲੀ ਸਾੜਨ ਦੇ ਬਦਲਾਂ ਨੂੰ ਉਤਸ਼ਾਹਿਤ ਕਰਨ, ਮੰਡੀ ਮੁੱਲ ਅਤੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਅੰਤਰ, ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ, ਡੀਏਪੀ ਦੀ ਘਾਟ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਹੋਰ ਖੇਤੀ ਮੁੱਦਿਆਂ ਬਾਰੇ ਸਵਾਲ ਕੀਤੇ। ਰਾਘਵ ਚੱਢਾ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਗਾਂਧੀ ਦੇ ਬੁੱਤ ਅੱਗੇ ਧਰਨੇ ‘ਤੇ ਵੀ ਬੈਠੇ।

ਸਾਂਸਦ ਚੱਢਾ ਨੇ ਇਸ ਸੈਸ਼ਨ ਵਿੱਚ ਆਪਣਾ ਪਹਿਲਾ ਭਾਸ਼ਣ ਦਿੰਦਿਆਂ, ਗਰਾਂਟਾਂ ਦੀਆਂ ਪੂਰਕ ਮੰਗਾਂ ਅਤੇ ਬਜਟ ‘ਤੇ ਦੋ ਵਾਰ ਚਰਚਾ ਕਰਵਾਉਣ ਦਾ ਪ੍ਰਸਤਾਵ ਰੱਖਿਆ, ਜੋ ਆਪਣੀ ਖੋਜ ਭਰਪੂਰ ਅਤੇ ਵਿਅੰਗਮਈ ਸ਼ੈਲੀ ਲਈ ਸੁਰਖੀਆਂ ਵਿੱਚ ਬਣਿਆ। ਵਿੱਤ ਮੰਤਰੀ ਨੂੰ ਉਨ੍ਹਾਂ ਦੇ 10 ਵੱਡੇ ਸਵਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ। ਉਨ੍ਹਾਂ ਨੇ ਜੋ 10 ਵੱਡੇ ਸਵਾਲ ਪੁੱਛੇ, ਉਹ ਕਮਜ਼ੋਰ ਰੁਪਏ, ਨੌਕਰੀਆਂ ਦੇਣ ਵਿੱਚ ਸਰਕਾਰ ਦੀ ਅਸਮਰੱਥਾ, ਟੈਕਸਾਂ ਦਾ ਬੋਝ, ਸਟਾਰਟ-ਅੱਪ ‘ਮੰਦੀ’, ਡਿੱਗਦੇ ਨਿਰਯਾਤ ਅਤੇ ਨਿਜੀ ਖੇਤਰ ਦੀ ਨਿਵੇਸ਼ ਪ੍ਰਤੀ ਹਿਚਕਚਾਹਟ ‘ਤੇ ਆਧਾਰਿਤ ਸਨ। ਉਨ੍ਹਾਂ ਵਿੱਤ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਕੀ ਉਨ੍ਹਾਂ ਨੂੰ ਇੱਕ ਕਿੱਲੋ ਕਣਕ ਅਤੇ ਚੌਲਾਂ ਸਮੇਤ ਹੋਰ ਜ਼ਰੂਰੀ ਵਸਤਾਂ ਦੀ ਕੀਮਤ ਦਾ ਪਤਾ ਹੈ।

ਐਮਪੀ ਚੱਢਾ ਨੇ ਵਧਦੀ ਮਹਿੰਗਾਈ, ਸਟੀਲ ਦੀਆਂ ਕੀਮਤਾਂ ਵਿੱਚ ਵਾਧਾ, ਸਰਹੱਦ ਪਾਰੋਂ ਜਾਅਲੀ ਕਰੰਸੀ ਦੀ ਤਸਕਰੀ, ਸਾਬਕਾ ਸੈਨਿਕਾਂ ਨੂੰ ਪੈਨਸ਼ਨ, ਨਿਰਮਾਣ ਖੇਤਰ ਦੀ ਵਿਕਾਸ ਦਰ, ਜ਼ਰੂਰੀ ਖੁਰਾਕੀ ਵਸਤਾਂ ਦੀ ਦਰਾਮਦ, ਇੰਟਰਨੈਟ ਬੰਦ ਅਤੇ ਖਾਲੀ ਪਈਆਂ ਅਸਾਮੀਆਂ ਸਮੇਤ ਕਈ ਹੋਰ ਮੁੱਦਿਆਂ ‘ਤੇ ਵੀ ਸਵਾਲ ਪੁੱਛੇ।

ਸਾਂਸਦ ਨੇ ਨਿਆਂਪਾਲਿਕਾ ਦੀ ਆਜ਼ਾਦੀ ਦਾ ਪੱਖ ਪੂਰਦਿਆਂ ਜੱਜਾਂ ਦੀ ਨਿਯੁਕਤੀ ਨੂੰ ਨਿਯੰਤਰਿਤ ਕਰਨ ਲਈ ਇੱਕ ਨਿੱਜੀ ਮੈਂਬਰ ਬਿੱਲ, ਰਾਸ਼ਟਰੀ ਨਿਆਂਇਕ ਨਿਯੁਕਤੀ ਕਮਿਸ਼ਨ, ‘ਤੇ ਸਖ਼ਤ ਇਤਰਾਜ਼ ਜਤਾਇਆ।

ਇਸ ਤੋਂ ਇਲਾਵਾ ਉਨ੍ਹਾਂ ਸਾਰੀਆਂ ਵੱਡੀਆਂ ਬਹਿਸਾਂ ਵਿੱਚ ਵੀ ਹਿੱਸਾ ਲਿਆ। ਵਿਦੇਸ਼ਾਂ ਤੋਂ ਸੰਚਾਲਿਤ ਗੈਂਗਸਟਰਾਂ ਦੀ ਵਾਪਸੀ, ਏਮਜ਼ ਡੇਟਾ ਹੈਕਿੰਗ, ਖ਼ਬਰਾਂ ਦੀ ਭੜਕਾਊ ਬਹਿਸ ਆਦਿ ‘ਤੇ ਗੱਲਬਾਤ ਕੀਤੀ ਅਤੇ ਰਾਜ ਸਭਾ ਦੀ ਕਾਰਵਾਈ ਨੂੰ ਨਿਯਮਤ ਕਰਨ ਲਈ ਕਈ ‘ਪੁਆਇੰਟ ਆਫ਼ ਆਰਡਰ’ ਪੇਸ਼ ਕੀਤੇ।

ਰਾਜ ਸਭਾ ਦੇ ਨਿਯਮ 267 (ਕਾਰੋਬਾਰ ਮੁਅੱਤਲ) ਦੇ ਤਹਿਤ ਕਈ ਨੋਟਿਸ ਜਾਰੀ ਕਰਦੇ ਹੋਏ, ਉਨ੍ਹਾਂ ਨੇ ਸਦਨ ਨੂੰ ਤੁਰੰਤ ਜਨਤਕ ਮਹੱਤਵ ਦੇ ਮੁੱਦੇ ਉਠਾਉਣ ਦੀ ਮੰਗ ਕੀਤੀ, ਜਿਸ ਵਿੱਚ ਚੀਨ ਵਿੱਚ ਕੋਵਿਡ ਦੇ ਵੱਧ ਰਹੇ ਕੇਸ ਅਤੇ ਭਾਰਤ ਉੱਤੇ ਇਸ ਦਾ ਪ੍ਰਭਾਵ, ਕੇਂਦਰ ਸਰਕਾਰ ਦੁਆਰਾ ਨਿਆਂਇਕ ਨਿਯੁਕਤੀਆਂ ਵਿੱਚ ਦਖਲ ਦੇਣ ਦੀਆਂ ਕੋਸ਼ਿਸ਼ਾਂ, ਐਲਏਸੀ ਨੂੰ ਲੈ ਕੇ ਭਾਰਤ-ਚੀਨ ਵਿਵਾਦ ਸ਼ਾਮਲ ਸਨ।

ਇਸ ਦੇ ਨਾਲ ਹੀ ਪੰਜਾਬ ਦੇ ਹੋਰ ਉੱਘੇ ਰਾਜ ਸਭਾ ਸੰਸਦ ਮੈਂਬਰਾਂ ਦੀ ਤੁਲਨਾ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਕਾਰਗੁਜ਼ਾਰੀ ਦੇ ਮਾਮਲੇ ‘ਚ ਹੋਰ ਸੰਸਦ ਮੈਂਬਰ ਰਾਘਵ ਚੱਢਾ ਤੋਂ ਪਿੱਛੇ ਹਨ। ਸਾਂਸਦ ਸੁਖਬੀਰ ਬਾਦਲ, ਸੰਨੀ ਦਿਓਲ ਅਤੇ ਸਿਮਰਨਜੀਤ ਮਾਨ ਨੇ ਰਾਘਵ ਚੱਢਾ ਦੀ 100 ਫੀਸਦੀ ਹਾਜ਼ਰੀ ਦੇ ਮੁਕਾਬਲੇ ਕ੍ਰਮਵਾਰ 18 ਫੀਸਦੀ, 0 ਫੀਸਦੀ ਅਤੇ 45 ਫੀਸਦੀ ਹਾਜ਼ਰੀ ਦਰਜ ਕੀਤੀ। ਇਸੇ ਤਰ੍ਹਾਂ ‘ਆਪ’ ਸੰਸਦ ਮੈਂਬਰ ਦੀਆਂ 11 ਬਹਿਸਾਂ ਦੇ ਮੁਕਾਬਲੇ ਉਪਰੋਕਤ ਤਿੰਨਾਂ ਸੰਸਦ ਮੈਂਬਰਾਂ ਨੇ ਕ੍ਰਮਵਾਰ 0, 0 ਅਤੇ 3 ਬਹਿਸਾਂ ਵਿੱਚ ਹਿੱਸਾ ਲਿਆ। ਸਭ ਤੋਂ ਵੱਡੀ ਗੱਲ ਇਹ ਹੈ ਕਿ ਰਾਘਵ ਚੱਢਾ ਵੱਲੋਂ ਪੁੱਛੇ ਗਏ 25 ਸਵਾਲਾਂ ਦੇ ਮੁਕਾਬਲੇ ਪੂਰੇ ਸਰਦ ਰੁੱਤ ਸੈਸ਼ਨ ਦੌਰਾਨ ਇਨ੍ਹਾਂ ਤਿੰਨਾਂ ਵਿੱਚੋਂ ਕਿਸੇ ਵੀ ਸੰਸਦ ਮੈਂਬਰ ਨੇ ਇੱਕ ਵੀ ਸਵਾਲ ਨਹੀਂ ਪੁੱਛਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi PartyAAP MPcm arvind kejriwalpro punjab tvPunjab Issuespunjabi newsRaghav ChadhaRajya Sabha Winter SessionWinter Session Of Rajya Sabha
Share205Tweet128Share51

Related Posts

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025

ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਵੱਡੇ ਜ਼ੁਲਮ ‘ਚ ਲੋੜੀਂਦੇ ਮੁਲਜ਼ਮ ਕੀਤੇ ਗ੍ਰਿਫ਼ਤਾਰ

ਅਗਸਤ 21, 2025

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025
Load More

Recent News

ਵਿਸ਼ਵ ਉਦਮੀ ਦਿਵਸ ’ਤੇ ਕਰਵਾਇਆ ਦੋ ਰੋਜ਼ਾ ’ਜੀਰੋ ਟੂ ਵਨ’ ਸਟਾਰਟਅੱਪ ਹੈਕਾਥਾਨ

ਅਗਸਤ 21, 2025

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025

Skin Care Tips: ਪਿਗਮੈਂਟੇਸ਼ਨ ਤੋਂ ਹਮੇਸ਼ਾ ਲਈ ਮਿਲੇਗਾ ਛੁਟਕਾਰਾ, ਅਜ਼ਮਾਓ ਬਸ ਇਹ ਘਰੇਲੂ ਉਪਚਾਰ

ਅਗਸਤ 21, 2025

ਸਹੁਰਿਆਂ ਦੇ ਘਰ ਹੀ ਦਹੇਜ ਸਮੇਤ ਪੇਕਿਆਂ ਨੇ ਧੀ ਦਾ ਕਰ ਦਿੱਤਾ ਸਸਕਾਰ, ਜਾਣੋ ਅਜਿਹਾ ਕੀ ਰਿਹਾ ਕਾਰਨ

ਅਗਸਤ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.