‘Babe Bhangra Paunde Ne’ on OTT: ਦਿਲਜੀਤ ਦੋਸਾਂਝ ਤੇ ਸਰਗੁਣ ਮਹਿਤਾ ਜੋ ਕਿ ਅਕਤੂਬਰ ਮਹੀਨੇ ਵਿੱਚ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਸੀ। ਸਿਨੇਮਾਘਰਾਂ ‘ਚ ਲੋਕਾਂ ਦਾ ਖੂਬ ਮਨੋਰੰਜਨ ਕਰਨ ਤੋਂ ਬਾਅਦ ਹੁਣ ਇਹ ਫ਼ਿਲਮ ਓਟੀਟੀ ਪਲੇਟਫਾਰਮ ‘ਤੇ ਰਿਲੀਜ਼ ਲਈ ਤਿਆਰ ਹੈ।
ਜੀ ਹਾਂ, 6 ਜਨਵਰੀ ਨੂੰ ‘ਬਾਬੇ ਭੰਗੜਾ ਪਾਉਂਦੇ ਨੇ’ ਓਟੀਟੀ ਪਲੇਟਫਾਰਮ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਨੇ ਸਿਨੇਮਾਘਰਾਂ ‘ਚ ਕਾਫੀ ਪਿਆਰ ਦਿੱਤਾ ਗਿਆ। ਦੱਸ ਦਈਏ ਕਿ ਇਹ ਫ਼ਿਲਮ 5 ਅਕਤੂਬਰ 2022 ‘ਚ ਰਿਲੀਜ਼ ਹੋਈ ਸੀ। ਇਸ ਫ਼ਿਲਮ ‘ਚ ਦਿਲਜੀਤ ਦੋਸਾਂਝ ਤੇ ਸਰਗੁਣ ਮਹਿਤਾ ਦੀ ਰੋਮਾਂਟਿਕ ਕਮਿਸਟਰੀ ਤੇ ਕਾਮਿਕ ਟਾਈਮਿੰਗ ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਸੀ। ਇਸ ਫ਼ਿਲਮ ਨੇ ਖਾਸ ਸਮਾਜਕ ਸੰਦੇਸ਼ ਵੀ ਦਿੱਤਾ ਸੀ।
ਇਸ ਫ਼ਿਲਮ ’ਚ ਗੁਰਪ੍ਰੀਤ ਭੰਗੂ, ਬਲਜਿੰਦਰ ਜੌਹਲ, ਜੇਸਿਕਾ ਗਿੱਲ, ਬੀਕੇ ਸਿੰਘ ਰੱਖੜਾ, ਦਵਿੰਦਰ ਦੇਵ ਢਿੱਲੋਂ, ਅਵਤਾਰ ਸਿੰਘ ਗਿੱਲ ਤੇ ਡਾ. ਪਰਗਟ ਸਿੰਘ ਭੁਰਜੀ ਵਰਗੇ ਕਲਾਕਾਰ ਨੇ ਕੰਮ ਕੀਤਾ ਹੈ। ਫ਼ਿਲਮ ਬਾਬੇ ਭੰਗੜੇ ਪਾਉਂਦੇ ਨੂੰ ਅਮਰਜੀਤ ਸਿੰਘ ਸਰੋਂ ਨੇ ਡਾਈਰੈਕਟ ਕੀਤਾ ਹੈ ਤੇ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਜਿਸ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।
ਨਿਰਮਾਤਾ ਦਿਲਜੀਤ ਦੋਸਾਂਝ ਨੇ ਅੱਗੇ ਕਿਹਾ, “ਬਾਬੇ ਭੰਗੜੇ ਪਾਉਂਦੇ ਨੇ ਮੇਰੇ ਦਿਲ ਦੇ ਬਹੁਤ ਨੇੜੇ ਹੈ ਕਿਉਂਕਿ ਮੈਂ ਇਸ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ ਅਤੇ ਕੰਮ ਕੀਤਾ ਹੈ ਅਤੇ ਸਰਗੁਣ ਮਹਿਤਾ ਦੇ ਸਹਿ-ਅਦਾਕਾਰਾ ਦੇ ਤੌਰ ਕੰਮ ਕਰਨ ਨੇ ਫ਼ਿਲਮ ਨੂੰ ਆਸਾਨ ਬਣਾ ਦਿੱਤਾ ਹੈ। ਉਹ ਬਿਹਤਰੀਨ ਅਭਿਨੇਤਰੀਆਂ ਵਿੱਚੋਂ ਇੱਕ ਹੈ। ਫ਼ਿਲਮ ਇੱਕ ਮਜ਼ੇਦਾਰ, ਪਰਿਵਾਰਕ ਮਨੋਰੰਜਨ ਹੈ ਅਤੇ ਤੁਹਾਡੇ ਚਿਹਰੇ ‘ਤੇ ਮੁਸਕਰਾਹਟ ਲਿਆਵੇਗੀ।
Aa rahe ne Babe Bhangra paun layi te twanu hassaan layi!
Vekho #BabeBhangraPaundeNe and kick start your 2023 with fun, only on #ZEE5! Premieres 6th Jan. pic.twitter.com/rAIHmGw25t
— ZEE5 (@ZEE5India) December 29, 2022
ZEE5 ‘ਤੇ ਫ਼ਿਲਮ ਦਾ ਵਿਸ਼ਵ ਡਿਜੀਟਲ ਪ੍ਰੀਮੀਅਰ ਹੋਣ ਦੇ ਨਾਲ, ਸਾਡੀ ਫਿਲਮ ਨੂੰ ਵਿਸ਼ਵ ਪੱਧਰ ‘ਤੇ ਪਹੁੰਚ ਮਿਲੇਗੀ ਜਿਸ ਨੂੰ ਲੈ ਕੇ ਮੈਂ ਬਹੁਤ ਉਤਸ਼ਾਹਿਤ ਹਾਂ। ਸਿਨੇਮਾਘਰਾਂ ‘ਚ ਇਸ ਦੀ ਸਫਲਤਾ ਤੋਂ ਬਾਅਦ, ਮੈਂ ਪਲੇਟਫਾਰਮ ‘ਤੇ ਇਸ ਨੂੰ ਦੇਖਣ ਲਈ ਵਧੇਰੇ ਦਰਸ਼ਕਾਂ ਦੀ ਉਡੀਕ ਕਰ ਰਿਹਾ ਹਾਂ। ਬਾਬੇ ਭੰਗੜੇ ਪਾਉਂਦੇ ਨੇ ਸਿਨੇਮਾਘਰਾਂ ਵਿੱਚ ਸਫਲ ਹੋਣ ਤੋਂ ਬਾਅਦ, ਹੁਣ ਜ਼ੀ5 ਓਟੀਟੀ ਪਲੇਟਫਾਰਮ ‘ਤੇ 6 ਜਨਵਰੀ ਨੂੰ ਰਿਲੀਜ਼ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h