ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਨਵੇਂ ਸਾਲ ਮੌਕੇ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਪੰਜਾਬ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਜਨਤਕ ਥਾਂ ਉਤੇ ਸ਼ਰਾਬ ਨਾ ਪੀਤੀ ਜਾਵੇ ਅਤੇ ਸ਼ਰਾਬ ਪੀ ਕੇ ਗੱਡੀਆਂ ਨਾ ਚਲਾਈਆਂ ਜਾਣ।
ਪਿਆਰੇ ਨਾਗਰਿਕੋ,
ਆਓ #ਨਵਾਂਸਾਲ2023 ਮਨਾਈਏ, ਅਤੇ ਇਸਨੂੰ ਪੂਰੇ ਸਮਾਜ ਪ੍ਰਤੀ ਜਿੰਮੇਵਾਰੀ ਦਾ ਸਾਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਈਏ।
ਕਾਨੂੰਨ ਵਿਵਸਥਾ ਦੀ ਪਾਲਣਾ ਕਰੀਏ, ਕਿਉਂਕਿ ਇਕੱਠੇ ਹੋ ਕੇ ਅਸੀਂ ਇਹ ਕਰ ਸਕਦੇ ਹਾਂ।
ਤੁਹਾਡੀ ਸੱਚੀ ਸ਼ੁਭਚਿੰਤਕ
ਪੰਜਾਬ ਪੁਲਿਸ 😇 pic.twitter.com/akQEGJQ7vO— Punjab Police India (@PunjabPoliceInd) December 31, 2022
ਪੁਲਿਸ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਪਾਰਟੀ ਵਾਲੀ ਥਾਂ ਉਤੇ ਹਥਿਆਰ ਨਾ ਲੈ ਕੇ ਜਾਏ ਜਾਣ। ਅਣਜਾਣ ਵਿਅਕਤੀਆਂ ਤੋਂ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਐਂਮਰਜੈਂਸੀ ਉਤੇ 112/181 ਨੰਬਰ ਉਤੇ ਕਾਲ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h