Massive Fire in Delhi’s Greater Kailash: ਦਿੱਲੀ ਦੇ ਗ੍ਰੇਟਰ ਕੈਲਾਸ਼ ‘ਚ ਇੱਕ ਨਰਸਿੰਗ ਹੋਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਅੱਗ ਬੁਝਾਊ ਵਿਭਾਗ ਮੁਤਾਬਕ ਇਸ ਦੀ ਸੂਚਨਾ ਸਵੇਰੇ 5.14 ਵਜੇ ਮਿਲੀ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ।
ਗ੍ਰੇਟਰ ਕੈਲਾਸ਼ ਪਾਰਟ 2 ਦੇ ਇੱਕ ਨਰਸਿੰਗ ਹੋਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਅੱਗ ਬੁਝਾਊ ਵਿਭਾਗ ਨੂੰ ਸਵੇਰੇ 5.14 ਵਜੇ ਦਿੱਤੀ ਗਈ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਅੱਗ ‘ਤੇ ਕਾਬੂ ਪਾ ਲਿਆ ਹੈ। ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਤੇ ਫਾਇਰ ਵਿਭਾਗ ਨੇ ਛੇ ਲੋਕਾਂ ਨੂੰ ਬਚਾਇਆ ਲਿਆ।
Fire broke out at a Senior Citizen Care Home in E Block, Greater Kailash II. Fire officials, and police present on the spot. 2 people died, and 6 safely evacuated. Fire has been brought under control: Delhi Fire Service
— ANI (@ANI) January 1, 2023
ਫੀਨਿਕਸ ਹਸਪਤਾਲ ‘ਚ ਲੱਗੀ ਸੀ ਅੱਗ
ਇਸ ਤੋਂ ਪਹਿਲਾਂ 17 ਦਸੰਬਰ ਦੀ ਸਵੇਰ ਨੂੰ ਦਿੱਲੀ ਦੇ ਗ੍ਰੇਟਰ ਕੈਲਾਸ਼ ਪਾਰਟ-1 ਸਥਿਤ ਫੀਨਿਕਸ ਹਸਪਤਾਲ ‘ਚ ਅੱਗ ਲੱਗ ਗਈ ਸੀ। ਹਸਪਤਾਲ ਦੀ ਬੇਸਮੈਂਟ ‘ਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਅੱਗ ‘ਤੇ ਕਾਬੂ ਪਾ ਲਿਆ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਸਵੇਰੇ 09.07 ਵਜੇ ਮਿਲੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h